7 hours ago
ਜਗਤਾਰ ਸਿੰਘ ਗਿੱਲ ਨੂੰ ਸਦਮਾ ,ਮਾਤਾ ਦਾ ਦਿਹਾਤ
10 hours ago
ਕਮਿਊਨਿਟੀ ਸ਼ੋਕ ਸਮਾਚਾਰ – ਨਿਊਜ਼ੀਲੈਂਡ ਜਨਮਿਆ 21 ਸਾਲਾ ਪੰਜਾਬੀ ਨੌਜਵਾਨ ਸ਼ਰਨ ਬੱਲ (ਪਾਪਾਮੋਆ) ਅਚਨਚੇਤ ਚੱਲ ਵਸਿਆ
12 hours ago
ਸਿੱਖ ਐਸੋਸੀਏਸਨ ਆਫ ਬਾਲਟੀਮੋਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ 2018-19 ਸਰਬਸੰਮਤੀ ਨਾਲ ਚੁਣੀ ਗਈ
14 hours ago
ੳਰੇਗਨ ਸੂਬੇ ਦੇ ਸ਼ਹਿਰ ਅਸਟੋਰੀਆ ਵਿਖੇਂ ਪਹਿਲਾ ਗ਼ਦਰ ਪਾਰਟੀ ਸੰਮੇਲਨ ਬੜੀ ਧੂਮ ਧਾਮ ਨਾਲ ਸੰਪੰਨ ਹੋਇਆਂ
1 day ago
”ਭਗਤ ਪੂਰਨ ਸਿੰਘ” ਗੀਤ ਦਾ ਪੋਸਟਰ ਡਾ: ਇੰਦਰਜੀਤ ਕੌਰ ਪਿੰਗਲਵਾੜਾ ਵੱਲੋਂ ਲੋਕ ਅਰਪਣ
1 day ago
ਇਕ ਨਵੰਬਰ ਨੂੰ ਸਿੱਖ ਜੈਨੋਸਾਈਡ ਰਿਮੈਂਬਂਰੈਂਸ ਡੇਅ ‘ ਵਜੋਂ ਮਨਾਇਆਂ ਜਾਇਆ ਕਰੇਗਾ , ਅਮਰੀਕਾ ਦੇ ਕਨੈਕਟੀਕਟ ਦੀ ਜਨਰਲ ਅਸੰਬਲੀ ਵਿੱਚ ਪਾਸ ਹੋਇਆਂ ਬਿੱਲ 
2 days ago
ਤਿੰਨ ਨੌਜਵਾਨਾਂ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ
2 days ago
ਥਾਈਲੈਂਡ ਬੈਡਮਿੰਟਨ ਓਪਨ ਦੇ ਫਾਈਨਲ ‘ਚ ਹਾਰੀ ਸਿੰਧੂ
2 days ago
ਆਮ ਆਦਮੀ ਪਾਰਟੀ ਦੇ 15 ਅਹੁਦੇਦਾਰਾਂ ਨੇ ਦਿੱਤੇ ਅਸਤੀਫ਼ੇ
2 days ago
ਨਕਸਲੀ ਹਮਲੇ ‘ਚ ਫਾਜ਼ਿਲਕਾ ਜ਼ਿਲ੍ਹੇ ਨਾਲ ਸੰਬੰਧਤ ਜਵਾਨ ਸ਼ਹੀਦ, ਪਿੰਡ ‘ਚ ਸੋਗ ਦੀ ਲਹਿਰ
image1
ਨਿਊਜਰਸੀ  – ਭਾਰਤੀ ਜਨਤਾ ਪਾਰਟੀ ਵਲੋਂ ਇਸ ਸਾਲ ਦਾ ਸਾਲਾਨਾ ਸਮਾਗਮ ਨਿਊਜਰਸੀ ਵਿਖੇ ਆਯੋਜਨ ਕਰਨ ਦਾ ਫੈਸਲਾ ਲਿਆ ਹੈ। ਇਹ ਸਮਾਗਮ ਤਿੰਨ ਦਿਨ ਚੱਲੇਗਾ। ਇਸ ਵਿੱਚ ਪੂਰੇ ਅਮਰੀਕਾ ਦੇ ਬੀ ਜੇ ਪੀ ਦੇ ਰਾਸ਼ਟਰੀ ਨੇਤਾ ਭਾਗ ਲੈਣਗੇ। ਜਿੱਥੇ ਭਾਰਤ ਸਰਕਾਰ ਵਲੋਂ ਕੀਤੀਆਂ ਕਾਰਗੁਜ਼ਾਰੀਆਂ ਅਤੇ ਵਿਕਾਸ ਕੰਮਾਂ ਦੀ ਸਮੀਖਿਆ ਦੇ ਨਾਲ ਨਾਲ ਲੋਕ ਰਾਏ ਵੀ ਸ਼ਾਮਲ ਕੀਤੀ ਜਾਵੇਗੀ, ਉੱਥੇ ਭਾਰਤ-ਅਮਰੀਕਾ ਦੇ ਸਬੰਧਾਂ ਪ੍ਰਾਪਤੀਆਂ ਅਤੇ ਨਿਵੇਸ਼ ਦੇ ਪਹਿਲੂਆਂ ਨੂੰ ਵੀ ਵਿਚਾਰਿਆ ਜਾਵੇਗਾ।
ਡਾ. ਅਡੱਪਾ ਪ੍ਰਸਾਦ ਜੋ ਭਾਰਤ ਸਰਕਾਰ ਦੇ ਅਮਰੀਕਾ ਤੋਂ ਸਲਾਹਕਾਰ ਵੀ ਹਨ ਅਤੇ ਉੱਪ ਪ੍ਰਧਾਨ ਅਮਰੀਕਾ ਵੀ ਹਨ, ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਅਹੁਦੇਦਾਰਾਂ ਦੀਆਂ ਕਾਰਗੁਜ਼ਾਰੀਆਂ ਅਤੇ ਕੰਮਾਂ ਦਾ ਜਾਇਜ਼ਾ ਲਿਆ ਜਾਵੇਗਾ। ਕੁਝ ਅਹੁਦਿਆਂ ਵਿੱਚ ਤਬਦੀਲੀਆਂ ਨੂੰ ਨਕਾਰਿਆ ਨਹੀਂ ਜਾ ਸਕਦਾ। ਪਰ 2019 ਦੀਆਂ ਚੋਣਾਂ ਦੇ ਮੱਦੇਨਜ਼ਰ ਜਾਗਰੂਕਤਾ ਲਿਆਉਣ ਤੇ ਬਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਕਮਿਊਨਿਟੀ ਨੂੰ ਇਸ ਸਮਾਗਮ ਵਿੱਚ ਸ਼ਾਮਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਵਿਚਾਰ ਕਰਨ ਉਪਰੰਤ ਹੱਲ ਲਈ ਭਾਰਤ ਸਰਕਾਰ ਤੇ ਜ਼ੋਰ ਦਿੱਤਾ ਜਾਵੇਗਾ।
ਆਸ ਹੈ ਕਿ ਇਹ ਸਮਾਗਮ ਸਿੱਖ ਪ੍ਰਵਾਸੀਆਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਸਾਰਥਿਕ ਸਿੱਧ ਹੋਵੇਗਾ, ਉੱਥੇ ਭਾਰਤ ਦੇ ਚੋਟੀ ਦੇ ਨੇਤਾਵਾਂ ਅਤੇ ਮੰਤਰੀਆਂ ਨਾਲ ਮਿਲ ਬੈਠ ਕੇ ਵਿਚਾਰ ਕਰਨ ਦਾ ਮੌਕਾ ਵੀ ਪ੍ਰਦਾਨ ਕੀਤਾ ਜਾਵੇਗਾ। ਬੀ ਜੇ ਪੀ ਦੇ ਸਿੱਖ ਅਫੇਅਰ ਦੇ ਕਨਵੀਨਰ ਕੰਵਲਜੀਤ ਸਿੰਘ ਸੋਨੀ, ਬਲਜਿੰਦਰ ਸਿੰਘ ਸ਼ੰਮੀ ਮੈਰੀਲੈਂਡ, ਸੁਰਿੰਦਰ ਰਹੇਜਾ ਵਰਜੀਨੀਆ ਤੇ ਚਤਰ ਸਿੰਘ ਡੀ ਸੀ ਚੈਪਟਰ ਪੂਰੇ ਪੱਬਾਂ ਭਾਰ ਹਨ।