44 mins ago
ਮੈਟਰੋਪੁਲਿਟਨ ਦੇ ਪੰਜਾਬੀ ਭਾਈਚਾਰੇ ਵਲੋਂ ਪਹਿਲੀ ਸਿੱਖ ਬੀਬੀ ਦੇ ਲਈ ਫੰਡ ਜੁਟਾਉਣ ਦਾ ਉਪਰਾਲਾ
6 hours ago
ਮੁੱਖ ਮੰਤਰੀ ਵੱਲੋਂ ਸ਼ਹੀਦ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਸਹੂਲਤਾਂ ਦਾ ਐਲਾਨ
7 hours ago
ਹੁਣ ਅਨਿਲ ਵਿਜ ਨੇ ਤਾਜਮਹੱਲ ਨੂੰ ਦੱਸਿਆ ‘ਨਹਿਸ਼’
8 hours ago
ਬੜੀ ਸ਼ਰਧਾ ਅਤੇ ਸਤਿਕਾਰ ਸਾਹਿਤ ਮਨਾਇਆ ਗਿਆ ‘ਬੰਦੀ ਛੋੜ” ਦਿਵਸ
8 hours ago
ਆਸਟ੍ਰੇਲੀਆ: ਕਾਰ ਚੋਰ ਨੂੰ ਕਾਬੂ ਕਰਨ ਦੌਰਾਨ ਪੁਲਸ ਮੁਲਾਜ਼ਮ ਦੀ ਕਾਰ ਹੋਈ ਦੁਰਘਟਨਾ ਦੀ ਸ਼ਿਕਾਰ
16 hours ago
ਕਰਾਂਗਾ ਸਹਿਯੋਗ ਤਾਂ ਕਿ ਉਹ ਸੌਂ ਵੀ ਸਕੇ
16 hours ago
ਨਿਊਜ਼ੀਲੈਂਡ ‘ਚ  ਨਵੀਂ ਸਰਕਾਰ ਬਨਣ ਲਈ ਰਾਹ ਪੱਧਰਾ
22 hours ago
ਦੂਜੀ ਸੰਸਾਰ ਜੰਗ ਨਾਲ ਸੰਬੰਧਤ “ਇਟਲੀ ਵਿੱਚ ਸਿੱਖ ਫੌਜੀ” ਕਿਤਾਬ ਸ਼ਬਦ ਸਾਂਝ ਮੰਚ ਵੱਲੋਂ ਕੋਟਕਪੂਰਾ ਵਿਖੇ ਰਿਲੀਜ਼
1 day ago
ePaper October 2017
2 days ago
ਮਲਟੀਕਲਚਰਲ ਕਮੇਟੀ ਵੱਲੋਂ ਐਲਕ ਗਰੋਵ ਸਿਟੀ ਹਾਲ ਚੈਂਬਰ ‘ਚ ਮਨਾਈ ਗਈ ਦੀਵਾਲੀ

image1 (1)
ਨਿਊਯਾਰਕ – ਇੰਗਲੈਂਡ ਫੇਰੀ ‘ਤੇ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਦਾ ਲੰਡਨ ਪਹੁੰਚਣ ‘ਤੇ ਪ੍ਰਭਜੋਤ ਸਿੰਘ ਮੋਹੀ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਜਿਨ੍ਹਾਂ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਐਨ.ਆਰ.ਆਈ ਸਮਾਜ ਦੇ ਹਿੱਤਾਂ ‘ਚ ਕੀਤੇ ਜਾ ਰਹੇ ਸ਼ਲਾਘਾਯੋਗ ਕੰਮਾਂ ਲਈ ਰਾਣਾ ਕੇ.ਪੀ ਦਾ ਧੰਨਵਾਦ ਪ੍ਰਗਟਾਇਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਜਨਰਲ ਸਕੱਤਰ ਪਵਨ ਦੀਵਾਨ ਵਿਸ਼ੇਸ਼ ਤੌਰ ‘ਤੇ ਮੌਜ਼ੂਦ ਸਨ।
ਇਸ ਮੌਕੇ ਐਨ.ਆਰ.ਆਈ ਸਮਾਜ ਨੇ ਇਥੇ ਵਿਦੇਸ਼ਾਂ ‘ਚ ਆਪਣੇ ਖੂਨ ਪਸੀਨੇ ਨਾਲ ਭਾਰਤ ਦਾ ਨਾਂਮ ਰੋਸ਼ਨ ਕੀਤਾ ਹੈ ਅਤੇ ਅੱਜ ਵੀ ਉਹ ਆਪਣੀ ਮਿੱਟੀ ਨਾਲ ਦਿਲੋਂ ਜੁੜੇ ਹੋਏ ਹਨ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ‘ਚ ਐਨ.ਆਰ.ਆਈ ਸਮਾਜ ਦੇ ਯੋਗਦਾਨ ਦੀ ਲੋੜ ਉਪਰ ਜ਼ੋਰ ਦਿੰਦਿਆਂ ਕਿਹਾ ਕਿ ਉਹ ਸੂਬੇ ਦੀਆਂ ਸਿਆਸੀ ਪਾਰਟੀਆਂ ਤੇ ਇਨ੍ਹਾਂ ਨਾਲ ਜੁੜੇ ਲੋਕਾਂ ਨੂੰ ਫੰਡ ਦੇਣ ਦੀ ਬਜਾਏ, ਉਥੋਂ ਦੇ ਲੋਕਾਂ ਦੀ ਭਲਾਈ ਵਾਸਤੇ ਸਿਹਤ ਤੇ ਸਿੱਖਿਆ ਖੇਤਰ ‘ਚ ਆਪਣਾ ਵੱਢਮੁੱਲਾ ਹਿੱਸਾ ਪਾਉਣ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਕਾਂਗਰਸ ਪਾਰਟੀ ਦੀ ਸਰਕਾਰ ਆਉਣ ਨਾਲ ਇਥੋਂ ਦਾ ਮਾਹੌਲ ਬਦਲਿਆ ਹੈ ਅਤੇ ਸਰਕਾਰ ਆਉਂਦੇ ਦਿਨਾਂ ‘ਚ ਐਨ.ਆਰ.ਆਈ ਸਮਾਜ ਦੇ ਹਿੱਤਾਂ ‘ਚ ਬਹੁਤ ਸਾਰੇ ਕਦਮ ਚੁੱਕੇ ਜਾਣਗੇ।
ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਦਲਬੀਰ ਸਿੰਘ ਗੌਸਲ, ਗੁਰਦਿਆਲ ਸਿੰਘ ਧਾਲੀਵਾਲ, ਰੂਪ ਸਿੰਘ ਵੜਿੰਗ, ਨਵਜੋਤ ਸਿੰਘ ਜੋਤੀ, ਤਰਲੋਕ ਸਿੰਘ, ਜੋਨੀ ਹੇਅਰ, ਸਾਈਮਨ ਸੇਖੋਂ ਵੀ ਮੌਜ਼ੂਦ ਰਹੇ।