FullSizeRender (1)

ਨਿਊਯਾਰਕ –ਅਮਰੀਕਾ ਦੇ ਕੈਂਬਰਿੱਜ਼ ‘ਚ ਹਰਦੀਪ ਸਿੰਘ (30) ਦਾ ਅਣਪਛਾਤੇ ਵਿਅਕਤੀਆਂ ਵੱਲੋਂ ਸਿਰ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨਾਭਾ ਬਲਾਕ ਦੇ ਪਿੰਡ ਦਿੱਤੋਪੁਰ ਦਾ ਰਹਿਣ ਵਾਲਾ ਸੀ ਤੇ ਉਹ ਅੱਠ ਸਾਲ ਪਹਿਲਾਂ ਅਮਰੀਕਾ ਗਿਆ ਸੀ।
ਸੂਤਰਾ ਤੋਂ ਮਿਲੀ ਜਾਣਕਾਰੀ ਮੁਤਾਿਬਕ ਜਦੋਂ ਉਕਤ ਨੌਜਵਾਨ ਦੀ ਮਾਂ ਨੂੰ ਆਪਣੇ ਪੁੱਤਰ ਦੀ ਮੌਤ ਦੀ ਖਬਰ ਮਿਲੀ ਤਾਂ ਉਹ ਇਸ ਸਦਮੇ ਨੂੰ ਬਰਦਾਸ਼ਤ ਨਹੀਂ ਕਰ ਸਕੀ। ਬੁੱਧਵਾਰ ਉਸ ਦੀ ਵੀ ਮੌਕੇ ‘ਤੇ ਹੀ ਮੌਤ ਹੋ ਗਈ।