(ਫੋਟੋ- ਫਲਦਾਰ ਬੂਟੇ ਵੰਡਦੇ ਹੋਏ ਪਤਵੰਤੇ ਅਤੇ ਸੁਸਾਇਟੀ ਸੇਵਾਦਾਰ)
(ਫੋਟੋ- ਫਲਦਾਰ ਬੂਟੇ ਵੰਡਦੇ ਹੋਏ ਪਤਵੰਤੇ ਅਤੇ ਸੁਸਾਇਟੀ ਸੇਵਾਦਾਰ)

ਫਰੀਦਕੋਟ — ਇਲਾਕੇ ਦੀ ਸਮਾਜ ਸੇਵਾ ਵਿੱਚ ਮੋਹਰੀ ਸੰਸਥਾ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ) ਵੱਲੋਂ ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਫਲਦਾਰ ਬੂਟੇ ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰੋਜੈਕਟ ਇੰਚਾਰਜ ਭਾਈ ਸ਼ਿਵਜੀਤ ਸਿੰਘ ਨੇ ਦੱਸਿਆ ਕਿ ਸੱਤਵੇਂ ਗੁਰੂ, ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਸਿੱਖ ਵਾਤਾਵਰਨ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ। ਇਸ ਦੇ ਸਨਮੁੱਖ ਸਥਾਨਕ ਟਿੱਲਾ ਬਾਬਾ ਫਰੀਦ ਸਾਹਿਬ ਵਿਖੇ ਸੰਗਤਾਂ ਨੂੰ 125 ਫਲਦਾਰ ਬੂਟੇ ਵੰਡੇ ਗਏ। ਇਸ ਮੌਕੇ ‘ਤੇ ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਨਨਕਾਣਾ ਸਾਹਿਬ ਰੇਡੀਓ ਤੋਂ ਭਾਈ ਮਨਦੀਪ ਸਿੰਘ ਅਤੇ ਕੁਲਵੰਤ ਸਿੰਘ ਆਰਟਿਸਟ (ਕੈਨੇਡਾ) ਤੋਂ ਬਿਨਾਂ ਬਾਬਾ ਫਰੀਦ ਸੰਸਥਾਵਾਂ ਦੇ ਸੇਵਾਦਾਰ ਮਹੀਪ ਇੰਦਰ ਸਿੰਘ ਸੇਖੋਂ ਸ਼ਾਮਲ ਹੋਏ। ਸੁਸਾਇਟੀ ਦੇ ਜਨਰਲ ਸਕੱਤਰ ਮੱਘਰ ਸਿੰਘ ਨੇ ਦੱਸਿਆ ਕਿ ਆਏ ਹੋਏ ਮਹਿਮਾਨਾਂ ਨੇ ਸੰਗਤਾਂ ਨੂੰ ਅਮਰੂਦ ਅਤੇ ਜਾਮਨ ਦੇ ਬੂਟੇ ਵੰਡੇ।ਭਾਈ ਮਨਦੀਪ ਸਿੰਘ ਨੇ ਸੁਸਾਇਟੀ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿੱਥੇ ਬੂਟਿਆਂ ਦਾ ਵਾਤਾਵਰਨ ਦੀ ਸ਼ੁੱਧਤਾ ਵਿੱਚ ਵੱਡਾ ਯੋਗਦਾਨ ਹੈ ਉੱਥੇ ਨਾਲ ਹੀ ਫਲਾਂ ਰਾਹੀਂ ਮਨੁੱਖੀ ਸਿਹਤ ਨੂੰ ਵੀ ਲਾਭ ਪਹੁੰਚਦਾ ਹੈ।ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਅਤੇ ਹਰਵਿੰਦਰ ਸਿੰਘ ਨਿਸ਼ਕਾਮ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਹਿੰਦਿਆਂ ਉਹਨਾਂ ਦਾ ਦਾ ਧੰਨਵਾਦ ਕੀਤਾ।ਇਸ ਮੌਕੇ ‘ਤੇ ਰਛਪਾਲ ਸਿੰਘ ਸਾਬਕਾ ਈ.ਓ., ਡਿਪਟੀ ਸਿੰਘ, ਮਾਸਟਰ ਮਾਨ ਸਿੰਘ, ਡਾ ਮਨਜੀਤ ਸਿੰਘ, ਸੁਖਪਾਲ ਸਿੰਘ ਸੰਧੂ, ਬੂਟਾ ਸਿੰਘ ਬਰਾੜ, ਮਨੀ ਧਾਲੀਵਾਲ, ਹਰਜਿੰਦਰ ਸਿੰਘ ਧਾਲੀਵਾਲ ਅਤੇ ਇੰਸਪੈਕਟਰ ਹਰੀਸ਼ ਵਰਮਾ ਵਿਸ਼ੇਸ਼ ਤੌਰ ‘ਤੇ ਹਾਜਰ ਸਨ।