48 mins ago
ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿੱਚ ਸੈਕਰਾਮੈਂਟੋਂ ਚ’ਮੈਮੋਰੀਅਲ ਬੈਂਚ ਸੈਰੇਮਨੀ 28 ਸਤੰਬਰ ਨੂੰ  
3 hours ago
ਡਾ. ਦਰਸ਼ਨ ਸਿੰਘ ‘ਆਸ਼ਟ’ ਅਤੇ ਡਾ. ਰਾਜਵੰਤ ਕੌਰ ‘ਪੰਜਾਬੀ’ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਇਕ ਹਜ਼ਾਰ ਪੁਸਤਕਾਂ ਦਾਨ
1 day ago
ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਵੱਲੋਂ ਪੁਸਤਕ ਮੇਲੇ ਦੌਰਾਨ ਰੂਬਰੂ ਸਮਾਗਮ 
1 day ago
ਸੁਖਾਵੀਂ ਨੀਂਦ ਦਾ ਮੂਲ ਮੰਤਰ………..!
1 day ago
ਬਾਬਾ ਫਰੀਦ ਮੇਲਾ – ਪੰਜ ਰੋਜ਼ਾ ਪੁਸਤਕ ਮੇਲੇ ਦਾ ਆਗਾਜ਼
1 day ago
ਚੋਣਾਂ ਦਾ ਵਾਪਰੀਆਂ ਘਟਨਾਵਾਂ ਦਾ ਵਿਸਲੇਸ਼ਣ 
2 days ago
ਮਹਿਲ ਕਲਾਂ ਵਿਖੇ ਕੁਝ ਵਿਅਕਤੀਆਂ ਦੀਆਂ ਵੋਟਾਂ ਨਾ ਪਵਾਉਣ ਨੂੰ ਲੈ ਕੇ ਪੋਲਿੰਗ ਬੂਥ ਅੱਗੇ ਰੋਸ ਧਰਨਾ 
2 days ago
ਕੰਵਰ ਸਰਬਜੀਤ ਸਿੰਘ ਉਰਫ,ਸੈਡੀ ਨੇ ਵੀਜ਼ੇ ਫਰਾਡ ਕਰਕੇ ਅਮਰੀਕਾ ਚ’ਭੋਲੇ ਭਾਲਿਆਂ ਲੋਕਾਂ ਨੂੰ ਖੂਬ ਲੁੱਟਿਆ
2 days ago
ਸਿੱਖ ਕੌਂਸਲ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਸੰਬੰਧੀ ਦਬਾਅ ਤੇ ਧੰਨਵਾਦ— ਰਮੇਸ਼ ਸਿੰਘ ਖਾਲਸਾ 
2 days ago
ਯਸ਼ ਰਾਜ ਫਿਲਮਸ ਦੀ ‘ਠਗਸ ਆਫ…’ 8 ਨਵੰਬਰ ਨੂੰ ਦੁਨੀਆ ਭਰ ‘ਚ ਹੋਵੇਗੀ ਰਿਲੀਜ਼

FullSizeRender (6)

ਨਿਊਯਾਰਕ – ਬੀਤੇ ਕੁਝ ਦਿਨਾਂ ਤੋ ਅਮਰੀਕਾ ‘ਚ ਭਾਰਤੀ ਦੂਤਘਰ ਦੀ ਟੈਲੀਫੋਨ ਲਾਈਨ ‘ਚ ਛੇੜਛਾੜ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੂਤਘਰ ਦੀ ਟੈਲੀਫੋਨ ਲਾਈਨ ‘ਚ ਛੇੜਛਾੜ ਕਰਕੇ ਲੋਕਾਂ ਨੂੰ ਠੱਗਣ ਦੀ ਕੋਸ਼ਿਸ਼ ਕੀਤੀ ਗਈ ਹੈ। ਕੁਝ ਲੋਕਾਂ ਨੇ ਦੂਤਘਰ ਨੂੰ ਕਿਹਾ ਕਿ ਉਨ੍ਹਾਂ ਨੂੰ ਫਰਜ਼ੀ ਫੋਨ ਕਾਲ ਕੀਤੀ ਗਈ, ਉਨ੍ਹਾਂ ਤੋਂ ਪਾਸਪੋਰਟ, ਵੀਜ਼ਾ ਠੀਕ ਕਰਨ ਦੇ ਨਾਂ ‘ਤੇ ਪੈਸੇ ਮੰਗ ਜਾ ਰਹੇ ਹਨ।
ਫਰਜ਼ੀ ਕਾਲ ਦੀਆਂ ਕਈ ਸ਼ਿਕਾਇਤਾਂ ਆਉਣ ਤੋਂ ਬਾਅਦ ਭਾਰਤੀ ਦੂਤਘਰ ਨੇ ਅਮਰੀਕੀ ਸਰਕਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਨਾਲ ਹੀ ਇਕ ਫਰਾਡ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਦੂਤਘਰ ਨੇ ਇਕ ਐਡਵਾਇਜ਼ਰੀ ਜਾਰੀ ਕਰਕੇ ਲੋਕਾਂ ਨੂੰ ਕਿਹਾ ਕਿ ਅਜਿਹੀ ਕਾਲ ਤੋਂ ਸਾਵਧਾਨ ਰਹਿਣ, ਜਿਸ ‘ਚ ਪਾਸਪੋਰਟ, ਵੀਜ਼ਾ, ਇੰਮੀਗ੍ਰੇਸ਼ਨ ਫਾਰਮ ‘ਚ ਗਲਤੀ ਦਾ ਹਵਾਲਾ ਦਿੰਦੇ ਹੋਏ ਉਸ ਨੂੰ ਠੀਕ ਕਰਨ ਦੇ ਬਦਲੇ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ। ਸ਼ਾਤਿਰ ਇਸ ਕੰਮ ਦੇ ਬਦਲੇ ਲੋਕਾਂ ਤੋਂ ਉਨ੍ਹਾਂ ਦੇ ਕ੍ਰੈਡਿਟ ਕਾਰਡ ਦੀ ਜਾਣਕਾਰੀ ਵੀ ਮੰਗ ਰਹੇ ਹਨ। ਅਜਿਹਾ ਨਾ ਕਰਨ ‘ਤੇ ਲੋਕਾਂ ਨੂੰ ਵੀਜ਼ਾ ਕੈਂਸਲ ਕਰਨ ਦੀ ਗੱਲ ਕਹਿ ਕੇ ਡਰਾਇਆ ਜਾ ਰਿਹਾ ਹੈ।
ਇਸ ‘ਖੇਡ’ ਦਾ ਦੂਤਘਰ ਨੂੰ ਉਦੋਂ ਪਤਾ ਲੱਗਿਆ ਜਦੋਂ ਅਜਿਹੀ ਕਾਲ ਦੇ ਸ਼ਿਕਾਰ ਲੋਕਾਂ ਨੇ ਖੁਦ ਦੂਤਘਰ ਨੂੰ ਫੋਨ ਕਰਕੇ ਇਸ ਦੀ ਜਾਣਕਾਰੀ ਮੰਗੀ। ਕੁਝ ਲੋਕਾਂ ਨੇ ਕਿਹਾ ਕਿ ਫਰਾਡ ਕਾਲ ਕਰਨ ਵਾਲੇ ਫੋਨ ‘ਤੇ ਕਹਿੰਦੇ ਹਨ ਕਿ ਉਨ੍ਹਾਂ ਨੂੰ ਦੂਤਘਰ ਤੋਂ ਜਾਣਕਾਰੀ ਮਿਲੀ ਹੈ ਕਿ ਤੁਹਾਡੇ ਵੀਜ਼ਾ ‘ਚ ਗਲਤੀ ਹੈ। ਇਸ ਨੂੰ ਠੀਕ ਕਰਵਾਇਆ ਜਾਵੇ, ਨਹੀਂ ਤਾਂ ਵੀਜ਼ਾ ਕੈਂਸਲ ਹੋ ਸਕਦਾ ਹੈ। ਕੁਝ ਨੇ ਕਾਲ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਭਾਰਤੀ ਅਧਿਕਾਰੀਆਂ ਤੋਂ ਮਿਲੀ ਹੈ।
ਇਨ੍ਹਾਂ ਸ਼ਿਕਾਇਤਾਂ ‘ਤੇ ਦੂਤਘਰ ਨੇ ਵੈਸਟਰਨ ਯੂਨੀਅਨ ਅਕਾਊਂਟ ਨੰਬਰ ਤੇ ਉਨ੍ਹਾਂ ਖਾਤਿਆਂ ਦੀ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕੀਤੀ, ਜਿਨ੍ਹਾਂ ‘ਚ ਪੈਸੇ ਜਮ੍ਹਾ ਕਰਵਾਏ ਜਾ ਰਹੇ ਹਨ। ਭਾਰਤੀ ਦੂਤਘਰ ਨੇ ਇਸ ਸਬੰਧ ‘ਚ ਐਡਵਾਈਜ਼ਰੀ ‘ਚ ਸਾਫ ਕਿਹਾ ਕਿ ਲੋਕ ਅਜਿਹੀਆਂ ਕਾਲਾਂ ਤੋਂ ਸਾਵਧਾਨ ਰਹਿਣ। ਜੇਕਰ ਅਜਿਹੀ ਕੋਈ ਗਲਤੀ ਹੁੰਦੀ ਹੈ ਤਾਂ ਦੂਤਘਰ ਕਿਸੇ ਵੀ ਤਰ੍ਹਾਂ ਦੇ ਦਸਤਾਵੇਜ਼ ਦੀ ਮੰਗ ਆਫਿਸ਼ੀਅਲ ਮੇਲ ਰਾਹੀਂ ਕਰਦਾ ਹੈ। ਲੋਕਾਂ ਤੋਂ ਉਨ੍ਹਾਂ ਦੀ ਵਿਅਕਤੀਗਤ ਜਾਣਕਾਰੀ ਨਹੀਂ ਮੰਗੀ ਜਾਂਦੀ। ਸ਼ਾਇਦ ਇਹ ਪਹਿਲੀ ਵਾਰ ਹੈ ਜਦੋਂ ਅਮਰੀਕਾ ‘ਚ ਭਾਰਤ ਦੂਤਘਰ ਦੀ ਫੋਨ ਲਾਈਨ ਨਾਲ ਛੇੜਛਾੜ ਕੀਤੀ ਗਈ ਹੈ।