2 hours ago
ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿੱਚ ਸੈਕਰਾਮੈਂਟੋਂ ਚ’ਮੈਮੋਰੀਅਲ ਬੈਂਚ ਸੈਰੇਮਨੀ 28 ਸਤੰਬਰ ਨੂੰ  
4 hours ago
ਡਾ. ਦਰਸ਼ਨ ਸਿੰਘ ‘ਆਸ਼ਟ’ ਅਤੇ ਡਾ. ਰਾਜਵੰਤ ਕੌਰ ‘ਪੰਜਾਬੀ’ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਇਕ ਹਜ਼ਾਰ ਪੁਸਤਕਾਂ ਦਾਨ
1 day ago
ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਵੱਲੋਂ ਪੁਸਤਕ ਮੇਲੇ ਦੌਰਾਨ ਰੂਬਰੂ ਸਮਾਗਮ 
1 day ago
ਸੁਖਾਵੀਂ ਨੀਂਦ ਦਾ ਮੂਲ ਮੰਤਰ………..!
1 day ago
ਬਾਬਾ ਫਰੀਦ ਮੇਲਾ – ਪੰਜ ਰੋਜ਼ਾ ਪੁਸਤਕ ਮੇਲੇ ਦਾ ਆਗਾਜ਼
1 day ago
ਚੋਣਾਂ ਦਾ ਵਾਪਰੀਆਂ ਘਟਨਾਵਾਂ ਦਾ ਵਿਸਲੇਸ਼ਣ 
2 days ago
ਮਹਿਲ ਕਲਾਂ ਵਿਖੇ ਕੁਝ ਵਿਅਕਤੀਆਂ ਦੀਆਂ ਵੋਟਾਂ ਨਾ ਪਵਾਉਣ ਨੂੰ ਲੈ ਕੇ ਪੋਲਿੰਗ ਬੂਥ ਅੱਗੇ ਰੋਸ ਧਰਨਾ 
2 days ago
ਕੰਵਰ ਸਰਬਜੀਤ ਸਿੰਘ ਉਰਫ,ਸੈਡੀ ਨੇ ਵੀਜ਼ੇ ਫਰਾਡ ਕਰਕੇ ਅਮਰੀਕਾ ਚ’ਭੋਲੇ ਭਾਲਿਆਂ ਲੋਕਾਂ ਨੂੰ ਖੂਬ ਲੁੱਟਿਆ
2 days ago
ਸਿੱਖ ਕੌਂਸਲ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਸੰਬੰਧੀ ਦਬਾਅ ਤੇ ਧੰਨਵਾਦ— ਰਮੇਸ਼ ਸਿੰਘ ਖਾਲਸਾ 
2 days ago
ਯਸ਼ ਰਾਜ ਫਿਲਮਸ ਦੀ ‘ਠਗਸ ਆਫ…’ 8 ਨਵੰਬਰ ਨੂੰ ਦੁਨੀਆ ਭਰ ‘ਚ ਹੋਵੇਗੀ ਰਿਲੀਜ਼

Sri Guru Ravidasss Sabha

ਸੈਕਰਾਮੈਂਟੋ – ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ ਅਤੇ ਸਾਨੂੰ ਉਨ੍ਹਾਂ ਦੇ ਪੂਰਨਿਆਂ ‘ਤੇ ਚੱਲਣਾ ਚਾਹੀਦਾ ਹੈ। ਇਹ ਗੱਲ ਐਲਕ ਗਰੋਵ ਸਿਟੀ ਦੇ ਮੇਅਰ ਸਟੀਵ ਲੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 641ਵੇਂ ਜਨਮ ਦਿਹਾੜੇ ਮੌਕੇ ਸ੍ਰੀ ਗੁਰੂ ਰਵਿਦਾਸ ਟੈਂਪਲ, ਰਿਓਲਿੰਡਾ ਵਿਖੇ ਕਹੀ। ਉਨ੍ਹਾਂ ਕਿਹਾ ਕਿ ਅਮਰੀਕਾ ਵਿਚ ਬਹੁਤ ਸਾਰੇ ਧਰਮ ਰਹਿ ਰਹੇ ਹਨ ਤੇ ਸਾਨੂੰ ਸਾਰਿਆਂ ਨੂੰ ਸਾਂਝੀਵਾਲਤਾ ਦਾ ਸਬੂਤ ਦੇਣਾ ਚਾਹੀਦਾ ਹੈ। ਇਸ ਦੌਰਾਨ ਐਲਕ ਗਰੋਵ ਸਿਟੀ ਦੇ ਕਮਿਸ਼ਨ ਮੈਂਬਰ ਗੁਰਜਤਿੰਦਰ ਸਿੰਘ ਰੰਧਾਵਾ ਨੇ ਆਪਣੀ ਤਕਰੀਰ ਵਿਚ ਸ੍ਰੀ ਗੁਰੂ ਰਵਿਦਾਸ ਟੈਂਪਲ ਦੀ ਪ੍ਰਬੰਧਕੀ ਕਮੇਟੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪਿਛਲੇ 18 ਸਾਲਾਂ ਤੋਂ ਸੰਗਤ ਦੇ ਸਹਿਯੋਗ ਨਾਲ ਇਥੇ ਹਰ ਸਾਲ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਵਸ ਬਹੁਤ ਸ਼ਰਧਾ ਨਾਲ ਮਨਾਇਆ ਜਾਂਦਾ ਹੈ ਅਤੇ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਮੌਕੇ ਸੈਕਰਾਮੈਂਟੋ ਕਾਊਂਟੀ ਦੀ ਸੁਪਰਵਾਈਜ਼ਰ ਸੂ ਫਰੋਸਟ ਨੇ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਗਰ ਕੀਰਤਨ ਮੌਕੇ ਵਧਾਈ ਦਿੱਤੀ।
ਮੇਅਰ ਸਟੀਵ ਲੀ ਨੇ ਗੁਰਦੁਆਰਾ ਸਾਹਿਬ ਨੂੰ ਐਲਕ ਗਰੋਵ ਸਿਟੀ ਵੱਲੋਂ ਪ੍ਰਮਾਣ ਪੱਤਰ ਭੇਂਟ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੇਅਰ ਸਟੀਵ ਲੀ, ਗੁਰਜਤਿੰਦਰ ਸਿੰਘ ਰੰਧਾਵਾ, ਸੂ ਫਰੋਸਟ ਅਤੇ ਗੁਲਿੰਦਰ ਗਿੱਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਗੁਰਦੁਆਰਾ ਸਾਹਿਬ ਵੱਲੋਂ ਰਮੇਸ਼ ਬੰਗੜ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।