7 hours ago
ਜਗਤਾਰ ਸਿੰਘ ਗਿੱਲ ਨੂੰ ਸਦਮਾ ,ਮਾਤਾ ਦਾ ਦਿਹਾਤ
9 hours ago
ਕਮਿਊਨਿਟੀ ਸ਼ੋਕ ਸਮਾਚਾਰ – ਨਿਊਜ਼ੀਲੈਂਡ ਜਨਮਿਆ 21 ਸਾਲਾ ਪੰਜਾਬੀ ਨੌਜਵਾਨ ਸ਼ਰਨ ਬੱਲ (ਪਾਪਾਮੋਆ) ਅਚਨਚੇਤ ਚੱਲ ਵਸਿਆ
11 hours ago
ਸਿੱਖ ਐਸੋਸੀਏਸਨ ਆਫ ਬਾਲਟੀਮੋਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ 2018-19 ਸਰਬਸੰਮਤੀ ਨਾਲ ਚੁਣੀ ਗਈ
13 hours ago
ੳਰੇਗਨ ਸੂਬੇ ਦੇ ਸ਼ਹਿਰ ਅਸਟੋਰੀਆ ਵਿਖੇਂ ਪਹਿਲਾ ਗ਼ਦਰ ਪਾਰਟੀ ਸੰਮੇਲਨ ਬੜੀ ਧੂਮ ਧਾਮ ਨਾਲ ਸੰਪੰਨ ਹੋਇਆਂ
1 day ago
”ਭਗਤ ਪੂਰਨ ਸਿੰਘ” ਗੀਤ ਦਾ ਪੋਸਟਰ ਡਾ: ਇੰਦਰਜੀਤ ਕੌਰ ਪਿੰਗਲਵਾੜਾ ਵੱਲੋਂ ਲੋਕ ਅਰਪਣ
1 day ago
ਇਕ ਨਵੰਬਰ ਨੂੰ ਸਿੱਖ ਜੈਨੋਸਾਈਡ ਰਿਮੈਂਬਂਰੈਂਸ ਡੇਅ ‘ ਵਜੋਂ ਮਨਾਇਆਂ ਜਾਇਆ ਕਰੇਗਾ , ਅਮਰੀਕਾ ਦੇ ਕਨੈਕਟੀਕਟ ਦੀ ਜਨਰਲ ਅਸੰਬਲੀ ਵਿੱਚ ਪਾਸ ਹੋਇਆਂ ਬਿੱਲ 
2 days ago
ਤਿੰਨ ਨੌਜਵਾਨਾਂ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ
2 days ago
ਥਾਈਲੈਂਡ ਬੈਡਮਿੰਟਨ ਓਪਨ ਦੇ ਫਾਈਨਲ ‘ਚ ਹਾਰੀ ਸਿੰਧੂ
2 days ago
ਆਮ ਆਦਮੀ ਪਾਰਟੀ ਦੇ 15 ਅਹੁਦੇਦਾਰਾਂ ਨੇ ਦਿੱਤੇ ਅਸਤੀਫ਼ੇ
2 days ago
ਨਕਸਲੀ ਹਮਲੇ ‘ਚ ਫਾਜ਼ਿਲਕਾ ਜ਼ਿਲ੍ਹੇ ਨਾਲ ਸੰਬੰਧਤ ਜਵਾਨ ਸ਼ਹੀਦ, ਪਿੰਡ ‘ਚ ਸੋਗ ਦੀ ਲਹਿਰ

32474110_1806051959431731_5914281107460718592_n

ਇਟਲੀ ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਪੰਜਾਬੀ ਵੀਡੀਉ ਗ੍ਰਾਫੀ ਅਤੇ ਬਹੁਤ ਸਾਰੀਆਂ ਫਿਲਮਾਂ ਵਿੱਚ ਸਾਫ਼ ਸੁਥਰੀਆਂ ਤੇ ਪਰਿਵਾਰਕ ਭੂਮਿਕਾਵਾਂ ਨਿਭਾਉਣ ਲਈ ਅਦਾਕਾਰ ਅੰਮ੍ਰਿਤਪਾਲ ਸਿੰਘ ਬਿੱਲਾ (ਬਿੱਲਾ ਭਾਜੀ) ਦਾ ਇਟਲੀ ਵਿੱਚ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਬ੍ਰੇਸ਼ੀਆ ਵਿਖੇ ਡੋਗਰਾਂਵਾਲ ਭਰਾਵਾਂ ਵੱਲੋਂ ਚਲਾਏ ਜਾ ਰਹੇ ਮਸ਼ਹੂਰ ਰੀਗਲ ਇੰਡੀਅਨ ਰੈਸਟੋਰੈਂਟ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਸਭਾ ਦੇ ਸਮੂਹ ਅਹੁਦੇਦਾਰਾਂ ਅਤੇ ਕੁਝ ਹੋਰ ਮੁੱਖ ਸ਼ਖਸ਼ੀਅਤਾਂ ਦੀ ਹਾਜ਼ਰੀ ਵਿੱਚ ਅੰਮ੍ਰਿਤਪਾਲ ਸਿੰਘ ਬਿੱਲਾ (ਬਿੱਲਾ ਭਾਜੀ) ਨੂੰ ਸਭਾ ਦੇ ਪ੍ਰਧਾਨ ਬਲਵਿੰਦਰ ਸਿੰਘ ਚਾਹਲ ਵੱਲੋਂ ਸਨਮਾਨ ਚਿੰਨ ਭੇਂਟ ਕੀਤਾ ਗਿਆ।

ਇਸ ਸਮੇਂ ਬਿੱਲਾ ਭਾਜੀ ਨੇ ਆਪਣੇ ਧੰਨਵਾਦੀ ਸ਼ਬਦਾਂ ਦੌਰਾਨ ਭਾਵੁਕ ਹੁੰਦੇ ਹੋਏ ਕਿਹਾ ਕਿ ਇਟਲੀ ਦੀ ਧਰਤੀ ਉੱਪਰ ਮਿਲੇ ਇਸ ਸਨਮਾਨ ਨਾਲ ਮੇਰੀ ਜ਼ਿਮੇਵਾਰੀ ਹੋਰ ਵੱਧ ਗਈ ਹੈ। ਜਿਸ ਨਾਲ ਮੈਂ ਆਪਣੇ ਕੰਮ ਪ੍ਰਤੀ ਹੋਰ ਨਿਸ਼ਚੇ ਨਾਲ ਜੁੜਿਆ ਰਹਿ ਸਕਦਾ ਹਾਂ। ਉਹਨਾਂ ਕਿਹਾ ਕਿ ਮੈਂ ਕਦੇ ਵੀ ਸ਼ਰਾਬ ਜਾਂ ਹੋਰ ਨਸ਼ੇ ਵਾਲੇ ਗੀਤਾਂ ਜਾਂ ਕਿਸੇ ਵੀ ਅਜਿਹੇ ਗੀਤ ਉੱਪਰ ਕੰਮ ਨਹੀਂ ਕੀਤਾ ਜਿਸ ਨਾਲ ਮੇਰੀ ਦਸਤਾਰ ਜਾਂ ਸਿੱਖ ਭਾਵਨਾਵਾਂ ਨੂੰ ਠੇਸ ਪੁੱਜਦੀ ਹੋਵੇ। ਸਭਾ ਦੇ ਪ੍ਰਧਾਨ ਬਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਸਾਹਿਤ ਸੁਰ ਸੰਗਮ ਸਭਾ ਇਟਲੀ ਅੰਮ੍ਰਿਤਪਾਲ ਸਿੰਘ ਬਿੱਲਾ ਦਾ ਸਨਮਾਨ ਕਰਕੇ ਆਪਣੇ ਆਪ ਵਿੱਚ ਮਾਣ ਮਹਿਸੂਸ ਕਰਦੀ ਹੈ। ਇਸ ਸਮੇਂ ਸਭਾ ਦੇ ਪ੍ਰਧਾਨ ਬਲਵਿੰਦਰ ਸਿੰਘ ਚਾਹਲ ਤੋਂ ਇਲਾਵਾ ਉਹਨਾਂ ਨਾਲ ਰਾਣਾ ਅਠੌਲਾ, ਸੁਖਰਾਜ ਬਰਾੜ, ਬਿੰਦਰ ਕੋਲੀਆਂ ਵਾਲ, ਮਲਕੀਤ ਸਿੰਘ ਧਾਲੀਵਾਲ, ਜਸਬੀਰ ਖਾਨ ਚੈੜੀਆਂ, ਸੁਰਿੰਦਰ ਸਿੰਘ ਚੈੜੀਆਂ, ਬਲਦੇਵ ਸਿੰਘ ਬੂਰੇਜੱਟਾਂ, ਹਰਦੀਪ ਸਿੰਘ ਕੰਗ, ਜਗਜੀਤ ਸਿੰਘ ਰੀਸ਼ਰਹੇਲ, ਜਸਬੀਰ ਸਿੰਘ ਡੋਗਰਾਂਵਾਲ, ਲਖਵਿੰਦਰ ਸਿੰਘ ਡੋਗਰਾਂਵਾਲ, ਨਿਰਵੈਲ ਸਿੰਘ, ਸਿੱਕੀ ਝੱਜੀ ਪਿੰਡ ਵਾਲਾ, ਰੁਪਿੰਦਰ ਹੁੰਦਲ ਆਦਿ ਵੀ ਹਾਜ਼ਰ ਸਨ।