4 hours ago
ਬੇ-ਉਮੀਦੀ ਦੇ ਆਲਮ ਵਿੱਚ 2019 ਦੀਆਂ ਚੋਣਾਂ ‘ਚ ਹਿੱਸਾ ਲੈਣਗੇ ਪੰਜਾਬੀ 
13 hours ago
ਲੋਕ-ਕਵੀ ਮੱਲ ਸਿੰਘ ਰਾਮਪੁਰੀ ਰਚਨਾ ਤੇ ਮੁਲੰਕਣ ਪੁਸਤਕ ਲੋਕ-ਅਰਪਣ
17 hours ago
ePaper January 2019
1 day ago
ਪੱਤਰਕਾਰ ਛਤਰਪਤੀ ਕਤਲ ਕੇਸ ਵਿੱਚ ਡੇਰਾ ਮੁਖੀ ਨੂੰ ਹੋਈ ਸਜ਼ਾ ਪਰਿਵਾਰ ਦੀ ਨਿੱਡਰਤਾ ਨਾਲ ਲੜੀ ਲੰਮੀ ਲੜਾਈ ਦੀ ਜਿੱਤ 
1 day ago
ਦੋਵਾਂ ਸਰਕਾਰਾਂ ਦੇ ਪ੍ਰਸਾਸਨ ਦੀ ਨਲਾਇਕੀ ਜਾਂ ਕਥਿਤ ਦੋਸ਼ੀਆਂ ਨਾਲ ਹਮਦਰਦੀ
1 day ago
ਸਿੱਖ ਕੌਮ ਦੇ ਖੁਦਮੁਖਤਿਆਰੀ ਦੇ ਮੁੱਦੇ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ ਐਸ ਏ ਦੀ ਡੈਲੀਗੇਸ਼ਨ ਨੇ ਯੂ ਐਨ ੳ ਦੇ ਯੂ ਐਨ ਡਿਪਾਰਟਮੈਂਟ ਆਫ ਪੁਲੀਟੀਕਲ ਅਫੇਅਰਜ਼ ਕਮੇਟੀ ਦੇ ਸੀਨੀਅਰ ਮੈਂਬਰਾਂ ਨਾਲ ਕੀਤੀ ਭੇਂਟ
2 days ago
‘ਜੇਹਾ ਬੀਜੈ ਸੋ ਲੁਣੈ’ ਲੋਕ ਅਰਪਣ
2 days ago
ਇਤਿਹਾਸ ਸਿਰਜਦੀਆਂ-ਧੀਆਂ ਪੰਜਾਬ ਦੀਆਂ – ਰਵਿੰਦਰਜੀਤ ਕੌਰ ਫਗੂੜਾ ਨਿਊਜ਼ੀਲੈਂਡ ਏਅਰ ਫੋਰਸ ‘ਚ ਭਰਤੀ ਹੋਣ ਵਾਲੀ ਬਣੀ ਪਹਿਲੀ ਪੰਜਾਬੀ ਕੁੜੀ
2 days ago
ਭਾਰਤੀ ਪ੍ਰਵਾਸੀ ਸੰਮੇਲਨ ‘ਤੇ ਵਿਸ਼ੇਸ਼ – ਆਏ ਹੋ ਤਾਂ ਕੀ ਲੈ ਕੇ ਆਏ ਹੋ, ਚਲੇ ਹੋ ਤਾਂ ਕੀ ਦੇ ਕੇ ਚੱਲੇ ਹੋ
3 days ago
ਐਨਾ ਸੱਚ ਨਾ ਬੋਲ…..


IMG_1461

ਨਿਊਯਾਰਕ —ਆਸਟ੍ਰੇਲੀਆ ਦੌਰੇ ਤੇ ਗਏ ਪੰਜਾਬ ਕਾਂਗਰਸ ਜਨਰਲ ਸਕੱਤਰ ਪਵਨ ਦੀਵਾਨ ਨੇ ਉਥੇ ਵਿਕਟੋਰੀਆ ਪਾਰਲੀਮੈਂਟ ਵਿਚ ਸਾਂਸਦ ਬਰੋਨੀ ਹਫਪੇਨੀ ਅਤੇ ਸਾਬਕਾ ਟ੍ਰੇਡ ਐਂਡ ਸਮਾਲ ਬਿਜਨੈਸ ਮੰਤਰੀ ਐਮਐਲਸੀ ਏਡਮ ਸੋਮਯਰਕ ਨਾਲ ਮੁਲਾਕਾਤ ਕੀਤੀ। ਜਿਥੇ ਉਨ੍ਹਾਂ ਨਾਲ ਇੰਡੀਅਨ ਓਵਰਸੀਜ਼ ਕਾਂਗਰਸ ਆਸਟ੍ਰੇਲੀਆ ਦੇ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਗਰੇਵਾਲ ਤੋਂ ਇਲਾਵਾ ਪੰਜਾਬ ਕਾਂਗਰਸ ਸਕੱਤਰ ਸੁਨੀਲ ਦੱਤ ਵੀ ਮੌਜੂਦ ਰਹੇ।
IMG_1462
ਇਸ ਦੌਰਾਨ ਦੀਵਾਨ ਨੇ ਆਸਟ੍ਰੇਲੀਆ ਦੀ ਸਿਆਸਤ ਵਿਚ ਪੰਜਾਬੀਆਂ ਦੇ ਯੋਗਦਾਨ ਤੇ ਚਰਚਾ ਕੀਤੀ। ਚਰਚਾ ਨੂੰ ਲੈ ਕੇ ਜਾਣਕਾਰੀ ਦਿੰਦਿਆਂ, ਦੀਵਾਨ ਨੇ ਦੱਸਿਆ ਕਿ ਕਨੇਡਾ, ਅਮਰੀਕਾ, ਇੰਗਲੈਂਡ ਵਰਗੇ ਦੇਸ਼ਾਂ ਦੀ ਸਿਆਸਤ ਵਿਚ ਪੰਜਾਬੀਆਂ ਵਲੋਂ ਸਰਗਰਮੀ ਹਿਸੇਦਾਰੀ ਨਿਭਾਈ ਜਾ ਰਹੀ ਹੈ। ਪਰ ਹੈਰਾਨੀਜਨਕ ਹੈ ਕਿ ਆਸਟ੍ਰੇਲੀਆ ਵਿਚ ਪੰਜਾਬੀ ਸਿਆਸੀ ਗਤੀਵਿਧੀਆਂ ਵਿਚ ਬਹੁਤ ਘੱਟ ਹਿਸਾ ਲੈਂਦੇ ਹਨ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬੀਆਂ ਦਾ ਆਸਟ੍ਰੇਲੀਆ ਦੀ ਤਰੱਕੀ ਵਿੱਚ ਬਹੁਤ ਵੱਡਾ ਯੋਗਦਾਨ ਹੈ ਅਤੇ ਉਨ੍ਹਾਂ ਨੂੰ ਆਪਣੇ ਹੱਕਾਂ ਦੀ ਵਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਆਸਟ੍ਰੇਲੀਆ ਤੇ ਭਾਰਤ ਅਤੇ ਖਾਸ ਕਰਕੇ ਪੰਜਾਬ ਨੂੰ ਲੈ ਕੇ ਦੋਨਾਂ ਦੇਸ਼ਾਂ ਵਿਚ ਆਪਸੀ ਸੰਬੰਧ ਮਜਬੂਤ ਕਰਨ ਤੇ ਜੋਰ ਦਿੱਤਾ। ਦੀਵਾਨ ਨੇ ਕਿਹਾ ਕਿ ਪੰਜਾਬ ਦੇ ਵਡੀ ਗਿਣਤੀ ਵਿਚ ਨੌਜਵਾਨ ਇਥੇ ਪੜ੍ਹਨ ਆਉਂਦੇ ਹਨ। ਅਜਿਹੇ ਵਿਚ ਆਸਟ੍ਰੇਲੀਆ ਨੂੰ ਪੰਜਾਬ ਵਿੱਚ ਸਿਖਿਆ ਸਮੇਤ ਹੋਰਨਾਂ ਖੇਤਰਾਂ ਵਿੱਚ ਨਿਵੇਸ਼ ਕਰਨਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਦੀਵਾਨ ਤੇ ਸੁਨੀਲ ਦੱਤ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਸਨੀ ਦੱਤ, ਪਰਵੀਨ ਗੁਲਾਟੀ ਵੀ ਮੌਜ਼ੂਦ ਸਨ।