ਨੋਟਬੰਦੀ ਨਾਲ ਹੋਏ ਨੁਕਸਾਨ ਦੀ ਜਿੰਮੇਵਾਰੀ ਲੈਣ ਪ੍ਰਧਾਨ ਮੰਤਰੀ— ਪਵਨ ਦੀਵਾਨ

IMG_4877

ਨਿਊਯਾਰਕ/ ਲੁਧਿਆਣਾ, 8 ਨਵੰਬਰ —ਨੋਟਬੰਦੀ ਦੇ ਦੋ ਸਾਲ ਪੂਰੇ ਹੋਣ ‘ਤੇ ਕਾਂਗਰਸ ਪਾਰਟੀ ਵੱਲੋਂ ਸਰਾਭਾ ਨਗਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਕਾਂਗਰਸ ਜਨਰਲ ਸਕੱਤਰ ਪਵਨ ਦੀਵਾਨ ਨੇ ਪ੍ਰਦਰਸ਼ਨ ਦੀ ਅਗੁਵਾਈ ਕਰਦਿਆਂ ਦੋਸ਼ ਲਗਾਇਆ ਕਿ ਨੋਟਬੰਦੀ ਦੀ ਮਾਰ ਗਰੀਬਾਂ ਨੂੰ ਪਈ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸਦੀ ਜਿੰਮੇਵਾਰੀ ਲੈਣੀ ਚਾਹੀਦੀ ਹੈ।

IMG_4872

ਦੀਵਾਨ ਨੇ ਦੋਸ਼ ਲਗਾਇਆ ਕਿ ਨੋਟਬੰਦੀ ਨਾਲ ਦੇਸ਼ ਦੇ ਆਮ ਲੋਕਾਂ ਨੂੰ ਫਾਇਦਾ ਨਹੀਂ, ਸਗੋਂ ਨੁਕਸਾਨ ਹੀ ਪਹੁੰਚਿਆ ਹੈ ਅਤੇ ਉਨ੍ਹਾਂ ਦੇ ਪੈਸੇ ਬੈਂਕਾਂ ‘ਚ ਬੰਦ ਹੋ ਕੇ ਰਹਿ ਗਏ ਹਨ। ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਸਵ. ਲਾਲ ਬਹਾਦਰ ਸ਼ਾਸਤਰੀ ਦਾ ਜਿਕਰ ਕਰਦਿਆਂ ਕਿਹਾ ਕਿ ਸ਼ਾਸਤਰੀ ਨੇ ਉਨ੍ਹਾਂ ਦੇ ਸ਼ਾਸਨਕਾਲ ਦੌਰਾਨ ਇਕ ਵਿਅਕਤੀ ਦੀ ਮੌਤ ‘ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਪਰ ਨੋਟਬੰਦੀ ਦੌਰਾਨ ਕਿੰਨੀਆਂ ਹੀ ਜਾਨਾਂ ਗਈਆਂ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਲਈ ਜਿੰਮੇਵਾਰੀ ਲੈਣੀ ਚਾਹੀਦੀ ਹੈ। ਜਿਸ ਦੌਰਾਨ ਦੇਸ਼ ਭਰ ਅੰਦਰ ਕਰੀਬ 120 ਲੋਕ ਮਾਰੇ ਗਏ, ਅਰਥ ਵਿਵਸਥਾ ਨੂੰ 3 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ। ਪ੍ਰਧਾਨ ਮੰਤਰੀ ਨੂੰ ਨੋਟਬੰਦੀ ਉਪਰ ਵਹਾਈਟ ਪੇਪਰ ਲਿਆਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਨੋਟਬੰਦੀ ਦੇ 2 ਸਾਲ ਪੂਰੇ ਹੋਣ ‘ਤੇ ਉਹ ਇਸ ਦਿਨ ਨੂੰ ਕਾਲੇ ਦਿਨ ਵਜੋਂ ਮਨਾ ਰਹੇ ਹਨ। ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਸੁਨੀਲ ਦੱਤ, ਪਲਵਿੰਦਰ ਤੱਗੜ, ਅਕਸ਼ੈ ਭਨੋਟ, ਇੰਦਰਜੀਤ ਕਪੂਰ, ਨਵਨੀਸ਼ ਮਲਹੋਤਰਾ, ਰਵਿੰਦਰ ਕਟਾਰੀਆ, ਰਜਨੀਸ਼ ਚੋਪੜਾ, ਮਦਨ ਲਾਲ ਮਧੂ, ਨਰਿੰਦਰ ਸੁਰਾ, ਬਹਾਦਰ ਸਿੰਘ ਰਿਐਤ, ਡਾ. ਓਂਕਾਰ ਚੰਦ ਸ਼ਰਮਾ, ਮਨੀ ਖੀਵਾ, ਅਜਾਦ ਸ਼ਰਮਾ, ਅਵਤਾਰ ਸਿੰਘ ਮੁੰਡੀਆਂ, ਸੰਨੀ ਖੀਵਾ, ਅਨੂਪ ਸਿੰਘ, ਬਲਜਿੰਦਰ ਸਿੰਘ, ਚਰਨਜੀਤ ਸਿੰਘ, ਸੰਦੀਪ ਕੁਮਾਰ, ਮਨੁ ਚੌਧਰੀ ਵੀ ਮੌਜ਼ੂਦ ਰਹੇ।