IMG-20181113-WA0036
ਗੁਰਦੁਆਰਾ ਸਾਹਿਬ ਬ੍ਰਿਸਬੇਨ ਸਿੱਖ ਟੈਂਪਲ ਲੋਗਨ ਰੋਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਦੇ ਨਾਲ ਦੋ ਦਿਨ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਪਿੰਦਰਪਾਲ ਸਿੰਘ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕਥਾ ਵਿਚਾਰਾਂ ਰਾਹੀਂ ਗੁਰੂ ਸਹਿਬਾਨ ਵੱਲੋਂ ਦਰਸਾਏ ਗਏ ਜੀਵਨ ਫ਼ਲਸਫੇ ਅਤੇ ਸਿੱਖਿਆਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ। ਉਨ੍ਹਾ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਸਾਨੂੰ ਸਰਬ-ਸਾਂਝੀਵਾਲਤਾ, ਕਿਰਤ ਕਰੋ ਤੇ ਵੰਡ ਕੇ ਛਕੋ, ਸੱਚਾ ਸੁੱਚਾ ਜੀਵਨ ਜਿਊਣ, ਸਮਾਜਿਕ ਬਰਾਬਰੀ ਦੀ ਜੀਵਨ ਜਾਚ, ਨਾਮ ਸਿਮਰਨ, ਹੰਕਾਰ ਤਿਆਗ ਕੇ ਸਾਦਗੀ ਵਾਲਾ ਜੀਵਨ ਬਤੀਤ ਕਰਨ ਆਦਿ ਦੇ ਸੰਦੇਸ਼ ਦਿੰਦੀ ਹੈ, ਜੋ ਕਿ ਹਮੇਸ਼ਾ ਹੀ ਜੀਵਨ ਵਿਚ ਮਾਰਗਦਰਸ਼ਨ ਦਾ ਕਾਰਜ ਕਰਦੀ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਜੋਤ ਸਿੰਘ, ਭਾਈ ਬਲਵੰਤ ਸਿੰਘ, ਸੁਖਦੇਵ ਸਿੰਘ ਵਿਰਕ, ਸਟੇਜ ਸਕੱਤਰ ਸੁਖਰਾਜਵਿੰਦਰ ਸਿੰਘ ਨੇ ਸਾਂਝੇ ਤੋਰ ਤੇ ਗਿਆਨੀ ਪਿੰਦਰਪਾਲ ਸਿੰਘ ਜੀ ਵਲੋ ਧਰਮ ਦੇ ਪ੍ਰਚਾਰ ਅਤੇ ਪਸਾਰ ਲਈ ਪਾਏ ਜਾ ਰਹੇ ਯੋਗਦਾਨ ਲਈ ਸਿਰੋਪਾਓ ਦੇ ਸਨਮਾਨ ਵੀ ਕੀਤਾ ਗਿਆ।  ਭਾਈ ਜਸਵੀਰ ਸਿੰਘ ਜਮਾਲਪੁਰੀ ਦੇ ਜੱਥੇ ਵਲੋ ਵੀ ਰਸਭਿਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰੂ ਦੀਆਂ ਸੰਗਤਾਂ ਨੇ ਹੁੰਮ-ਹੁਮਾ ਕੇ ਹਾਜ਼ਰੀ ਭਰੀ। ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।