Jack-Fruit

ਗਠੀਏ ਦੇ ਰੋਗੀ ਨੂੰ ਕਟਹਲ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।  ਕਟਹਲ    ਦਿਲ ਦੇ ਮਰੀਜ਼ਾ ਲਈ ਬਹੁਤ ਫਾਇਦੇਮੰਦ ਹੈ। ਕਟਹਲ ਇਕ ਅਜਿਹਾ ਫਲ ਹੈ ਜਿਸਦੀ ਵਰਤੋਂ ਸਬਜ਼ੀ ਬਣਾਉਣ ‘ਚ ਵੀ ਕੀਤੀ ਜਾਂਦੀ ਹੈ।।  ਇਸਦੀ ਵਰਤੋਂ ਸਿਹਤ ਲਈ ਬਹੁਤ ਗੁਣਕਾਰੀ ਮੰਨੀ ਗਈ ਹੈ। ਇਸਦੀ ਸਬਜ਼ੀ ਬਹੁਤ ਸੁਆਦ ਬਣਦੀ ਹੈ। । ਕਟਹਲ ‘ਚ ਅਜਿਹੇ ਬਹੁਤ ਸਾਰੇ ਪੌਸ਼ਕ ਤੱਤ ਮੌਜੂਦ ਹੁੰਦੇ ਹਨ, ਜੋ ਸਰੀਰ ਦੀਆਂ ਕਈ ਲੋੜਾਂ ਨੂੰ ਪੂਰਾ ਕਰਦੇ ਹਨ। ਇਸ ‘ਚ ਵਿਟਾਮਿਨ ਈ, ਵਿਟਾਮਿਨ ਸੀ, ਪੋਟਾਸ਼ੀਅਮ, ਕੈਲਸ਼ੀਅਮ, ਆਇਰਨ ਵਰਗੇ ਗੁਣ ਮੌਜੂਦ ਹੁੰਦੇ ਹਨ। ਇਸਦੇ ਇਲਾਵਾ ਇਸ ‘ਚ ਭਰਪੂਰ ਮਾਤਰਾ ‘ਚ ਫਾਈਬਰ ਹੁੰਦਾ ਹੈ।

ਕਟਹਲ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ-ਈ ਮੌਜੂਦ ਹੁੰਦਾ ਹੈ, ਜੋ ਅੱਖਾਂ ਦੀ ਰੌਸ਼ਨੀ ਨੂੰ ਤੇਜ਼ ਕਰਦਾ ਹੈ। ਬੱਚਿਆਂ ਲਈ ਤਾਂ ਇਹ ਬਹੁਤ ਹੀ ਜ਼ਿਆਦਾ ਫਾਇਦੇਮੰਦ ਹੁੰਦਾ ਹੈ

ਕਟਹਲ ‘ਚ ਬਿਲਕੁਲ ਵੀ ਕੈਲੋਰੀ ਨਹੀਂ ਹੁੰਦੀ ਹੈ। ਇਹ ਦਿਲ ਦੇ ਮਰੀਜ਼ਾ ਲਈ ਬਹੁਤ ਫਾਇਦੇਮੰਦ ਹੈ। ਇਸ ਨਾਲ ਹਾਰਟ ਅਟੈਕ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ।
ਭਰਪੂਰ ਮਾਤਰਾ ‘ਚ ਪੋਟਾਸ਼ੀਅਮ ਅਤੇ ਆਇਰਨ ਪਾਇਆ ਜਾਂਦਾ ਹੈ, ਜੋ ਬਲੱਡ ਪ੍ਰੈਸ਼ਰ ਵਰਗੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਦਾ ਹੈ ਅਤੇ ਸਰੀਰ ‘ਚ ਖੂਨ ਦੇ ਸੰਚਾਰ ਨੂੰ ਵਧਾਉਂਦਾ ਹੈ।

ਜਿਨ੍ਹਾਂ ਲੋਕਾਂ ਨੂੰ ਮੂੰਹ ‘ਚ ਵਾਰ-ਵਾਰ ਛਾਲੇ ਹੋ ਜਾਂਦੇ ਹਨ ਇਸ ਲਈ ਉਨ੍ਹਾਂ ਨੂੰ ਕਟਹਲ ਦੀਆਂ ਕੱਚੀਆਂ ਪੱਤੀਆਂ ਨੂੰ ਚਬਾਕੇ ਧੂੱਕਣਾ ਚਾਹੀਦਾ ਹੈ ਇਹ ਛਾਲਿਆਂ ਨੂੰ ਠੀਕ ਕਰਦਾ ਹੈ
ਹੱਡੀਆਂ ਲਈ ਕਟਹਲ ਬਹੁਤ ਗੁਣਕਾਰੀ ਮੰਨਿਆ ਜਾਂਦਾ ਹੈ। ਇਸ ‘ਚ ਮੌਜੂਦ ਮੈਗਨੀਸ਼ੀਅਮ ਹੱਡੀਆ ਨੂੰ ਮਜ਼ਬੂਤ ਬਣਾਉਂਦਾ ਹੈ।ਇਸ ਲਈ ਗਠੀਏ ਦੇ ਰੋਗੀ ਨੂੰ ਕਟਹਲ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈl

 ਕਟਹਲ ਦੇ ਦੁੱਧ ਨੂੰ ਗੋਡਿਆਂ, ਸੱਟ  ਸੋਜ ‘ਤੇ ਲਗਾਇਆ ਜਾਵੇ ਤਾਂ ਬਹੁਤ ਆਰਾਮ ਮਿਲਦਾ ਹੈ।

(ਗੁਰਭਿੰਦਰ  ਗੁਰੀ)
+91 99157-27311