– ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਕਰਤਾਰਪੁਰ ਲਾਂਘੇ ਸੰਬੰਧੀ ਲਏ ਫ਼ੈਸਲੇ ਤੇ ਧੰਨਵਾਦ

image1 (1)

ਵਾਸ਼ਿੰਗਟਨ ਡੀ. ਸੀ. 29 ਨਵੰਬਰ  – ਸਿੱਖਸ ਆਫ ਅਮਰੀਕਾ ਸੰਸਥਾ ਦੇ ਡਾਇਰੈਕਟਰਾਂ ਦੀ ਇੱਕ ਹੰਗਾਮੀ ਮੀਟਿੰਗ ਜਸਦੀਪ ਸਿੰਘ ਜੱਸੀ ਜੋ ਸਾਊਥ ਏਸ਼ੀਅਨ ਕਮਿਸ਼ਨ ਮੈਰੀਲੈਂਡ ਦੇ ਕਮਿਸ਼ਨਰ ਵੀ ਹਨ। ਉਨ੍ਹਾਂ ਦੀ ਅਗਵਾਈ ਵਿੱਚ ਇੱਕ ਇਤਿਹਾਸਕ ਫੈਸਲਾ ਲਿਆ ਗਿਆ ਹੈ।ਕਿ ਨਵਜੋਤ ਸਿੰਘ ਸਿੱਧੂ ਕੈਬਨਿਟ ਮੰਤਰੀ ਪੰਜਾਬ ਨੂੰ ਸੋਨ ਤਗਮੇ ਨਾਲ ਸਨਮਾਨਿਤ ਕੀਤਾ ਜਾਵੇ। ਜਿਸ ਨੇ ਕਰਤਾਰਪੁਰ ਲਾਂਘੇ ਨੂੰ ਖੁਲ੍ਹਵਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇਸ ਫ਼ੈਸਲੇ ਨੂੰ ਸਰਬਸੰਮਤੀ ਨਾਲ ਪ੍ਰਵਾਨ ਕੀਤਾ ਗਿਆ।
ਇੱਕ ਮਤੇ ਰਾਹੀਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ, ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਚੀਫ ਆਫ ਆਰਮੀ ਸਟਾਫ ਜਨਰਲ ਕੁਮਾਰ ਜਾਵੇਦ ਬਾਜਵਾ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਜਿਨ੍ਹਾਂ ਨੇ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਹੈ ਅਤੇ ਕੈਬਨਿਟ ਦੀ ਮੋਹਰ ਲਗਾਈ ਹੈ। ਸਿੱਖਸ ਆਫ ਅਮਰੀਕਾ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਪਲੇਠੀ ਮੀਟਿੰਗ ਤੇ ਵੀ ਇਸ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦੀ ਤਾਕੀਦ ਕੀਤੀ ਸੀ। ਜੋ ਗੁਰੂ ਨਾਨਕ ਸਾਹਿਬ ਨੇ ਆਪ ਸਹਾਈ ਹੋ ਕੇ ਇਸ ਕਾਰਜ ਨੂੰ ਦੋਹਾਂ ਸਰਕਾਰਾਂ ਤੇ ਰਹਿਮਤ ਕਰਕੇ ਗੁਰੂਘਰਾਂ  ਦੇ ਖੁਲ੍ਹੇ ਦਰਸ਼ਨਾਂ ਲਈ ਲਾਂਘਾ ਖੁਲ੍ਹਵਾਉਣ ਦਾ ਉਪਰਾਲਾ ਕੀਤਾ ਹੈ।
ਕੰਵਲਜੀਤ ਸਿੰਘ ਸੋਨੀ ਸਿੱਖਸ ਆਫ ਅਮਰੀਕਾ ਦੇ ਪ੍ਰਧਾਨ ਨੇ ਕਿਹਾ ਕਿ ਪੰਜ ਮੈਂਬਰੀ ਕਮੇਟੀ ਦਾ ਗਠਿਨ ਕੀਤਾ ਗਿਆ ਹੈ। ਜੋ ਨਵਜੋਤ ਸਿੰਘ ਸਿੱਧੂ ਨੂੰ ਅਮਰੀਕਾ ਲਈ ਨਿਮੰਤ੍ਰਤ ਕਰੇਗੀ। ਉਨ੍ਹਾਂ ਦੀ ਸਹਿਮਤੀ ਮੁਤਾਬਕ ਹੀ ਇਕ ਪ੍ਰਭਾਵਸ਼ਾਲ਼ੀ ਸਮਾਗਮ ਵਾਸ਼ਿੰਗਟਨ ਡੀ. ਸੀ. ਵਿੱਚ ਰੱਖਿਆ ਜਾਵੇਗਾ। ਜਿਸ ਵਿੱਚ ਪੂਰੇ ਅਮਰੀਕਾ ਦੀਆਂ ਪ੍ਰਮੁੱਖ ਸਖਸ਼ੀਅਤਾਂ ਸ਼ਾਮਲ ਹੋਣਗੀਆਂ। ਪੰਜ ਮੈਂਬਰੀ ਕਮੇਟੀ ਵਿੱਚ ਜਸਦੀਪ ਸਿੰਘ ਜੱਸੀ ਚੇਅਰਮੈਨ, ਡਾ. ਸੁਰਿੰਦਰ ਸਿੰਘ ਗਿੱਲ ਡਾਇਰੈਕਟਰ, ਬਲਜਿੰਦਰ ਸਿੰਘ ਸ਼ੰਮੀ ਡਾਇਰੈਕਟਰ, ਸਾਜਿਦ ਤਰਾਰ ਡਾਇਰੈਕਟਰ ਤੇ ਚਤਰ ਸਿੰਘ ਡਾਇਰੈਕਟਰ ਨੂੰ ਸ਼ਾਮਲ ਕੀਤਾ ਗਿਆ ਹੈ।ਜੋ ਸ੍ਰ:  ਨਵਜੋਤ ਸਿੰਘ ਸਿੱਧੂ ਕੈਬਨਿਟ ਮੰਤਰੀ ਨਾਲ ਸੰਪਰਕ ਕਰਕੇ ਇਸ ਮੈਡਲ ਸਮਾਰੋਹ ਨੂੰ ਅੰਤਿਮ ਰੂਪ ਦੇਣਗੇ।
ਸਿੱਖਸ ਆਫ ਅਮਰੀਕਾ ਦੀ ਸਮੁੱਚੀ ਟੀਮ ਨਵੇਂ ਸਾਲ ਦੀ ਆਮਦ ਤੇ ਭਾਰਤ ਅਤੇ ਪੰਜਾਬ ਦਾ ਦੌਰਾ ਕਰੇਗੀ, ਜਿੱਥੇ ਸੋਨ ਤਮਗੇ ਦੇ ਸਮਾਗਮ ਸਬੰਧੀ ਅਤੇ ਬਿਜ਼ਨਸ ਦੇ ਨਿਵੇਸ਼ ਸਬੰਧੀ ਪੰਜਾਬ ਕੈਬਨਿਟ ਨਾਲ ਵੀ ਰਾਬਤਾ ਕਾਇਮ ਕਰੇਗੀ ।ਇਸ ਸਮਾਗਮ ਨੂੰ ਇਤਿਹਾਸਕ ਬਣਾਉਣ ਸੰਬੰਧੀ ਵੀ ਸਲਾਹ ਮਸ਼ਵਰਾ   ਕਰੇਗੀ।ਕਰਤਾਰਪੁਰ ਲਾਂਘਾ ਸਮੁੱਚੇ ਜਗਤ ਅਤੇ ਨਾਨਕ ਨਾਮ ਲੇਵਾ ਸੰਗਤਾਂ ਲਈ ਅਜਿਹਾ ਰਸਤਾ ਹੈ। ਜੋ ਗੁਰੂ ਨਾਨਕ ਪਾਤਸ਼ਾਹ ਦੀ ਧਰਤੀ ਨੂੰ ਨਤਮਸਤਕ ਹੋਣ ਲਈ 71 ਸਾਲਾਂ ਤੋਂ ਜੋਦੜੀ ਕਰ ਰਿਹਾ ਸੀ। ਨਵਜੋਤ ਸਿੰਘ ਸਿੱਧੂ ਕਰਤਾਰਪੁਰ ਲਾਂਘੇ ਦੇ ਅਜਿਹੇ ਦੂਤ ਹਨ।ਜਿਨ੍ਹਾਂ ਤੇ ਗੁਰੂ ਦੀ ਮਿਹਰ ਹੋਈ ਤਾਂ ਇਹ ਕਰਤਾਰਪੁਰ ਲਾਂਘਾ ਆਮ ਸੰਗਤਾਂ ਲਈ ਮਾਰਗ ਦਰਸ਼ਨ ਬਣ ਗਿਆ ।