• ‘ਪੰਜਾਬੀ ਭਾਸ਼ਾ ਪਸਾਰ ਭਾਈਚਾਰੇ’ ਦੀ ਜ਼ਿਲ੍ਹਾ ਇਕਾਈ ਨੇ ਮਾਂ ਬੋਲੀ ਪੰਜਾਬੀ ਨੂੰ ਬਣਦਾ ਸਤਿਕਾਰ ਦੇਣ ਲਈ ਦਿੱਤਾ ਮੰਗ ਪੱਤਰ

01HSP-2B

ਹੁਸ਼ਿਆਰਪੁਰ, 1 ਨਵੰਬਰ – ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲ਼ਿਆਂ ਦਾ ਕਾਫਲਾ ਹੁਣ ਹੋਰ ਵੱਡਾ ਹੋ ਰਿਹਾ ਹੈ। ਅੱਜ ਪੰਜਾਬੀ ਦਿਵਸ ਦੇ ਮੌਕੇ ‘ਤੇ ਵੱਖ-ਵੱਖ ਸੰਸਥਾਵਾਂ ‘ਤੇ ਅਧਾਰਿਤ ‘ਪੰਜਾਬੀ ਭਾਸ਼ਾ ਪਸਾਰ ਭਾਈਚਾਰੇ’ ਦੀ ਜ਼ਿਲ੍ਹਾ ਇਕਾਈ ਦੇ ਇੱਕ ਸਾਂਝੇ ਵਫਦ ਨੇ ਮਾਂ ਬੋਲੀ ਪੰਜਾਬੀ ਨੂੰ ਬਣਦਾ ਸਤਿਕਾਰ ਦੇਣ ਲਈ ਵੱਖ-ਵੱਖ ਸਰਕਾਰੀ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਕੇ ‘ਪੰਜਾਬ ਪੰਜਾਬੀ ਤੇ ਹੋਰ ਭਾਸ਼ਾਵਾਂ ਐਕਟ 2008’ ਅਧੀਨ ਜ਼ਮੀਨੀ ਪੱਧਰ ‘ਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਅੱਜ ਇਸ ਵਫਦ ‘ਚ ਸ਼ੁਭ ਕਰਮਨ ਸੁਸਾਇਟੀ ਹੁਸ਼ਿਆਰਪੁਰ, ਸਿੱਖ ਮਿਸ਼ਨਰੀ ਕਾਲਜ ਹੁਸ਼ਿਆਰਪੁਰ, ਨਵਾਂਸ਼ਹਿਰ ਜ਼ੋਨ, ਗੁਰਮਤਿ ਕਲੱਬ ਹੁਸ਼ਿਆਰਪੁਰ,ਗੁਰਸਿੱਖ ਫੈਮਿਲੀ ਕੱਲਬ ਹੁਿਸ਼ਆਰਪੁਰ,ਭਾਈ ਘਨੱਈਆ ਜੀ ਮਿਸ਼ਨ, ਦਸ਼ਮੇਸ਼ ਯੂਥ ਕਲੱਬ ਹੁਸ਼ਿਆਰਪੁਰ, ਮੀਰੀ ਪੀਰੀ ਸੇਵਾ ਸਿਮਰਨ ਕਲੱਬ ਰਜਿ. ਹੁਸ਼ਿਆਰਪੁਰ ਤੇ ਹੋਰ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼੍ਰੀਮਤੀ ਈਸ਼ਾ ਕਾਲੀਆ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਸ. ਮੋਹਣ ਸਿੰਘ ਲੇਹਲ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ, ਜ਼ਿਲਾ ਭਾਸ਼ਾ ਅਫਸਰ ਨੂੰ ਮੈਮੋਰੰਡਮ ਦਿੱਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਸ. ਰਛਪਾਲ ਸਿੰਘ ਬੂਰੇਜੱਟਾਂ ਤੇ ਗੁਰਚਰਨ ਸਿੰਘ ਬਸਿਆਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 1967 ਵਿੱਚ ਪੰਜਾਬੀ ਨੂੰ ਰਾਜ ਭਾਸ਼ਾ ਦਾ ਦਰਜਾ ਦਿੱਤਾ ਸੀ। ਸਾਲ 2008 ਵਿਚ ਇਸ ਕਾਨੂੰਨ ਵਿਚ ਸੋਧ ਕਰਕੇ ਅਤੇ ਧਾਰਾ 3 (ਅ) ਜੋੜ ਕੇ, ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ ਅਤੇ ਸਰਕਾਰੀ ਅਦਾਰਿਆਂ ਵਿਚ, ‘ਸਾਰਾ ਕੰਮ-ਕਾਜ ਪੰਜਾਬੀ ਵਿਚ’ ਕਰਨਾ ਜ਼ਰੂਰੀ ਕੀਤਾ। ਪੰਜਾਬੀ ਭਾਸ਼ਾ ਦੇ ਹਿਤਾਇਸ਼ੀਆਂ ਦੇ ਜ਼ੋਰ ਪਾਉਣ ਤੇ ਪੰਜਾਬ ਸਰਕਾਰ ਨੇ 05 ਸਤੰਬਰ 2018 ਨੂੰ ਇਕ ਨਵਾਂ ਹੁਕਮ ਜਾਰੀ ਕਰਕੇ, ਕਾਨੂੰਨ ਦੀਆਂ ਇਹਨਾਂ ਵਿਵਸਥਾਵਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਹੈ। ਇਸੇ ਹੁਕਮ ਰਾਹੀਂ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਯਕੀਨੀ ਬਣਾਈ ਜਾਵੇ।ਸਰਕਾਰ ਦਾ ਪੰਜਾਬੀ ਭਾਸ਼ਾ ਪ੍ਰਤੀ ਇਹ ਸਮੱਰਪਣ ਸ਼ਲਾਘਾਯੋਗ ਹੈ।ਉਨ੍ਹਾਂ ਸਰਕਾਰੀ ਅਧਿਕਾਰੀਆਂ ਨੂੰ ਅਪੀਲ਼ ਕੀਤੀ ਕਿ ਹੁਣ ਉਨ੍ਹਾਂ ਦੀ ਵੀ ਇਹ ਜ਼ਿੰਮੇਵਾਰੀ ਹੈ ਕਿ ਉਹ ਮਾਂ ਬੋਲੀ ਪੰਜਾਬੀ ਦਾ ਕਰਜ਼ ਉਤਾਰਨ ਲਈ ਪੰਜਾਬ ਸਰਕਾਰ ਦੀਆਂ ਇਹਨਾਂ ਹਦਾਇਤਾਂ ਨੂੰ ਦਿਲੋਂ ਅਤੇ ਇੰਨ-ਬਿੰਨ ਲਾਗੂ ਕਰਨ।

ਜ਼ਿਲਾ ਸਿੱਖਿਆ ਅਧਿਕਾਰੀ ਤੋਂ ਕੀਤੀ ਇਹ ਮੰਗ – ਜ਼ਿਲਾ ਸਿੱਖਿਆ ਅਧਿਕਾਰੀ ਸ.ਮੋਹਣ ਸਿੰਘ ਲੇਹਲ ਨੂੰ ਦਿੱਤੇ ਮੰਗ ਪੱਤਰ ‘ਚ ਪਾਸੋਂ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿਚ ਪਹਿਲੀ ਜਮਾਤ ਤੋਂ ਦਸਵੀਂ ਜਮਾਤ ਤੱਕ ਪੰਜਾਬੀ ਵਿਸ਼ੇ ਦੀ ਪੜ੍ਹਾਈ ਨੂੰઠਫ਼ਨਬਸਪ;ਯਕੀਨੀ ਬਣਾਉਣ ਅਤੇ ਬੱਚਿਆਂ ਦੇ ਪੰਜਾਬੀ ਬੋਲਣ ‘ਤੇ ਲਗਾਈ ਗਈ ਪਾਬੰਦੀ ਹਟਾਉਣ ਅਤੇ ਕੀਤੇ ਜਾਂਦੇ ਜੁਰਮਾਨੇ ਰੁਕਾਉਣ ਲਈ ਮੰਗ ਕੀਤੀ ਗਈ। ਵਫਦ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਕਾਨੂੰਨ ਰਾਹੀਂ ਪ੍ਰਾਈਵੇਟ ਸਕੂਲਾਂ ਵਿਚ ਦਸਵੀਂ ਜਮਾਤ ਤੱਕ ਦੀ ਪੰਜਾਬੀ ਵਿਸ਼ੇ ਦੀ ਪੜ੍ਹਾਈ ਨੂੰ ਲਾਜ਼ਮੀ ਕਰਨ ਦੀ ਵਿਵਸਥਾ ਕੀਤੀ ਕਰਨ ਦੇ ਨਾਲ ਹੀ ਇਹ ਵਿਵਸਥਾ ਵੀ ਕੀਤੀ ਗਈ ਕਿ ਜਿੰਨਾ ਚਿਰ ਕੋਈ ਵਿਦਿਆਰਥੀ ਦਸਵੀਂ ਜਮਾਤ ਦਾ ਇਮਤਿਹਾਨ ਪੰਜਾਬੀ ਵਿਸ਼ੇ ਵਿਚ ਪਾਸ ਨਹੀਂ ਕਰਦਾ ਉਨਾ ਚਿਰ ਉਸ ਨੂੰ ਕੋਈ ਬੋਰਡ ਜਾਂ ਸੰਸਥਾ ਮੈਟ੍ਰਿਕ ਪਾਸ ਕਰਨ ਦਾ ਸਰਟੀਫਿਕੇਟ ਜਾਰੀ ਨਹੀਂ ਕਰ ਸਕਦੇ।ਪੰਜਾਬੀ ਪੜ੍ਹਾਉਣ ਤੋਂ ਭਾਵ ਪੰਜਾਬੀ ਪੜ੍ਹਨਾ, ਲਿਖਣਾ ਅਤੇ ਬੋਲਣਾ ਹੈ।ਇਸ ਪਰਿਭਾਸ਼ਾ ਅਨੁਸਾਰ ਕਿਸੇ ਵੀ ਬੱਚੇ ਦੇ ਪੰਜਾਬੀ ਬੋਲਣ’ਤੇ ਕੋਈ ਸਕੂਲ ਪਾਬੰਦੀ ਨਹੀਂ ਲਾ ਸਕਦਾ ਅਤੇ ਨਾ ਹੀ ਇਸ ਹੁਕਮ ਦੀ ਉਲੰਘਣਾ ਕਰਨ’ਤੇ ਜੁਰਮਾਨਾ ਕਰ ਸਕਦਾ ਹੈ। ‘ਪੰਜਾਬੀ ਭਾਸ਼ਾ ਪਸਾਰ ਭਾਈਚਾਰੇ’ ਦੀ ਜ਼ਿਲ੍ਹਾ ਇਕਾਈ ਵੱਲੋਂ ਪੰਜਾਬੀ ਭਾਸ਼ਾ ਦੀ ਵਰਤੋਂ ਯਕੀਨੀ ਬਣਾਉਣ ਅਤੇ ਮਾਂ ਬੋਲੀ ਦੇ ਵਿਕਾਸ ਤੇ ਪਸਾਰ ਵਿਚ ਆਪਣਾ ਯੋਗਦਾਨ ਪਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ।ਇਸ ਮੌਕੇ ਰਸ਼ਪਾਲ ਸਿੰਘ, ਪਰਮਿੰਦਰ ਸਿੰਘ ਸ਼ੁਭ ਕਰਮਨ ਸੁਸਾਇਟੀ,ਗੁਰਚਰਨ ਸਿੰਘ ਬਸਿਆਲਾ ਸਿੱਖ ਮਿਸ਼ਨਰੀ ਕਾਲਜ ਹੁਸ਼ਿਆਰਪੁਰ ਨਵਾਂਸ਼ਹਿਰ ਜ਼ੋਨ ,ਗੁਰਦੇਵ ਸਿੰਘ, ਹਰਜੀਤਪਾਲ ਸਿੰਘ ਗੁਰਮਤਿ ਕਾਲਜ,ਚਰਨਦੀਪ ਸਿੰਘ ਖਾਲਸਾ ਦਸਮੇਸ਼ ਯੂਥ ਕਲੱਬ, ਹਰਜਿੰਦਰ ਸਿੰਘ ਉਬਰਾਏ ਗੁਰਸਿੱਖ ਫੈਮਿਲੀ ਕਲੱਬ, ਗੁਰਪ੍ਰੀਤ ਸਿੰਘ ਭਾਈ ਘਨੱਈਆ ਜੀ ਮਿਸ਼ਨ, ਕਮਲ ਗੁਰਦੇਵ ਸਿੰਘ,ਪਰਮਜੀਤ ਸਿੰਘ ਖਾਲਸਾ, ਗੁਰਬਖਸ਼ ਸਿੰਘ ਆਦਿ ਹਾਜ਼ਿਰ ਸਨ।

01HSP-2A
ਪੰਜਾਬੀ ਦਿਵਸ ਦੇ ਮੌਕੇ ‘ਤੇ ਵੱਖ-ਵੱਖ ਸੰਸਥਾਵਾਂ ਦਾ ਸਾਂਝਾ ਵਫਦ ਮਾਂ ਬੋਲੀ ਪੰਜਾਬੀ ਨੂੰ ਬਣਦਾ ਸਤਿਕਾਰ ਦੇਣ ਲਈ ਸ਼੍ਰੀਮਤੀ ਈਸ਼ਾ ਕਾਲੀਆ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਸ. ਮੋਹਣ ਸਿੰਘ ਲੇਹਲ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਨੂੰ ਮੰਗ ਪੱਤਰ ਦਿੰਦੇ ਹੋਏ ।