30gsc fdk

ਫ਼ਰੀਦਕੋਟ, 30 ਨਵੰਬਰ –  ਭਾਈ ਘਨੱਈਆ ਨਿਸ਼ਕਾਮ ਕੰਪਿਊਟਰ ਸੈਂਟਰ ਅਧੀਨ ਕੋਰਸ ਕਰਨ ਵਾਲੇ ਚੁੱਕੇ 55 ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ ਗਏ। ਸਰਟੀਫਿਕੇਟ ਵੰਡਣ ਦੀ ਰਸਮ ਨਿਭਾਉਦਿਆਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਅਤੇ ਐਸ.ਪੀ ਗੁਰਮੀਤ ਕੌਰ ਨੇ ਪਬੰਧਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਵਿਦਿਆਰਥੀ ਨੂੰ ਆਤਮ-ਨਿਰਭਰ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ। ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਵੱਲੋਂ ਭਾਈ ਹਰਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਕੰਪਿਊਟਰ ਸੈਂਟਰ ਵਿੱਚ ਬੱਚਿਆਂ ਨੂੰ ਬਿਲਕੁਲ ਮੁਫਤ ਕੰਪਿਊਟਰ ਸਿੱਖਿਆ ਦਿੱਤੀ ਜਾਂਦੀ ਹੈ ਅਤੇ 6 ਮਹੀਨਿਆਂ ਦਾ ਬੇਸਿਕ ਕੋਰਸ ਕਰਵਾਇਆ ਜਾਂਦਾ ਹੈ। ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਨੇ ਦੱਸਿਆ ਕਿ ਇਹ ਸੈਂਟਰ ਨਿਸ਼ਕਾਮ ਸਿੱਖ ਵੈੱਲਫੇਅਰ ਕੌਂਸਲ ਨਵੀਂ ਦਿੱਲੀ ਅਤੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਵੱਲੋਂ ઠਸੰਗਤ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ ਅਤੇ ਲੋੜਵੰਦ ਬੱਚਿਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਂਦਾ ਹੈ। ਇਸ ਮੌਕੇ ਹਰਭਜਨ ਸਿੰਘ, ਮਹੀਪਇੰਦਰ ਸਿੰਘ ਸੇਖੋਂ, ਜਸਵਿੰਦਰ ਸਿੰਘ ਖਾਲਸਾ, ਦਲੇਰ ਸਿੰਘ ਡੋਡ, ਅਜੈਪਾਲ ਸਿੰਘ ਬਰਗਾੜੀ, ਰਾਜਿੰਦਰ ਸਿੰਘ ਬਰਾੜ, ਮੱਘਰ ਸਿੰਘ, ਗੁਰਮੀਤ ਸਿੰਘ ਭਾਊ, ਡਾ. ਮਨਜੀਤ ਸਿੰਘ ਜੌੜਾ, ਮਨਜਿੰਦਰ ਸਿੰਘ ਬਠਿੰਡਾ, ਜਗਜੀਵਨ ਸਿੰਘ ਸਰਾਫ, ਰਾਜਿੰਦਰ ਸਿੰਘ ਰੁਪਾਣਾ, ਡਾਕਟਰ ਗੁਰਸੇਵਕ ਸਿੰਘ, ਰਵਿੰਦਰ ਸਿੰਘ ਆਦਿ ਵੀ ਹਾਜਰ ਸਨ।