1 week ago
ਜਾਣੇ-ਅਨਜਾਣੇ ‘ਚ ਹੁੰਦੇ ਆਧੁਨਿਕ ਅਪਰਾਧ
1 week ago
ePaper February 2019
2 weeks ago
ਸਮਾਰਟ ਫ਼ੋਨ ‘ਚ ਸਿਮਟਦਾ ਸੰਸਾਰ
2 weeks ago
ੳ ਅ || ਜ਼ੁਬਾਨ ਜ਼ਰੀਆ ਹੈ….
2 weeks ago
ਬਲਜਿੰਦਰ ਸਿੰਘ ਬਾਸੀ ਹੋੲੇ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ
3 weeks ago
ਲੁਧਿਆਣਾ ਲੋਕ ਸਭਾ ਸੀਟ ਤੇ ਪਵਨ ਦੀਵਾਨ ਨੇ ਠੋਕਿਆ ਦਾਅਵਾ
3 weeks ago
ਸਿੱਖਿਆ ਵਿਭਾਗ ਪੰਜਾਬ ਸਾਇੰਸ ਅਤੇ ਗਣਿਤ ਅੰਗਰੇਜੀ ਵਿੱਚ ਪੜ੍ਹਾਉਣ ਦਾ ਫੈਸਲਾ ਤੁਰੰਤ ਵਾਪਸ ਲਵੇ: ਡਾ ਤੇਜਵੰਤ ਮਾਨ
3 weeks ago
ਨਵੀਂ ਦਿੱਲੀ ਨਾਲ ਸਬੰਧਿਤ 30 ਸਾਲਾ ਨੌਜਵਾਨ ਪਾਰਸ਼ੂ ਕੈਂਥ ਦੀ ‘ਗੋਟ ਆਈਲੈਂਡ’ ਵਿਖੇ ਡੁੱਬਣ ਨਾਲ ਮੌਤ
3 weeks ago
ਡਾ. ਅਜੀਤ ਸਿੰਘ ਖਹਿਰਾ ਦੇ ਸਹਿਯੋਗ ਨਾਲ ਪੰਜਾਬ ਸਪੋਰਟਸ ਕਲੱਬ ਵੱਲੋਂ ਬਾਬਾ ਫੌਜਾ ਸਿੰਘ ਅਤੇ ਨੈਂਣਦੀਪ ਚੰਨ ਦਾ ਫਰਿਜ਼ਨੋ ਦੇ ਇੰਡੀਆ ਕਬਾਬ ਰੈਸਟੋਰੈਂਟ ਵਿੱਚ ਵਿਸ਼ੇਸ਼ ਸਨਮਾਨ ਕੀਤਾ 
3 weeks ago
ਰਈਆਂ ਤੋਂ ਪੱਤਰਕਾਰ ਕਮਲਜੀਤ ਸੋਨੂੰ ਦੀ ਘਰ ਦੇ ਬਾਹਰ ਖੜੀ ਕਾਰ ਚੋਰੀ 
(ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਸਮੇਂ ਸੰਸਥਾਵਾਂ ਦੇ ਅਹੁਦੇਦਾਰ ਅਤੇ ਪਤਵੰਤੇ)
(ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਸਮੇਂ ਸੰਸਥਾਵਾਂ ਦੇ ਅਹੁਦੇਦਾਰ ਅਤੇ ਪਤਵੰਤੇ)

ਫਰੀਦਕੋਟ 6 ਦਸੰਬਰ — ਹਾਂਗਕਾਂਗ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਵੱਲੋਂ ਪੰਜਾਬ ਵਿੱਚ ਲੋੜਵੰਦਾਂ ਲਈ ਸ਼ੁਰੂ ਕੀਤੀਆਂ ਸੇਵਾਵਾਂ ਦੇ ਸੰਦਰਭ ਵਿੱਚ ਜਿਲ੍ਹਾ ਫਰੀਦਕੋਟ ਨਾਲ ਸਬੰਧਿਤ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡ ਸ੍ਰੀ ਗੁਰੂ ਨਾਨਕ ਦੇਵ ਜੀ ਲੋਕ ਭਲਾਈ ਟਰੱਸਟ ਹਾਂਗਕਾਂਗ ਵੱਲੋਂ ਕੀਤੀ ਗਈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਜਗਤਾਰ ਸਿੰਘ ਢੁੱਡੀਕੇ ਅਤੇ ਜਤਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਟਰੱਸਟ ਦੇ ਮੈਂਬਰਾਂ ਵੱਲੋਂ ਸਾਂਝੇ ਰੂਪ ਵਿੱਚ ਦਸਵੰਧ ਇਕੱਤਰ ਕਰਕੇ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਸਿਹਤ, ਸਿੱਖਿਆ ਅਤੇ ਰੋਜ਼ਾਨਾ ਜੀਵਨ ਦੀਆਂ ਲੋੜਾਂ ਦੀ ਪੂਰਤੀ ਲਈ ਮੱਦਦ ਕੀਤੀ ਜਾਂਦੀ ਹੈ। ਅੱਜ ਦੇ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਸ਼ਿਵਜੀਤ ਸਿੰਘ ਸੰਘਾ ਨੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਨਾਲ ਸਬੰਧਤ ਫਰੀਦਕੋਟ ਸ਼ਹਿਰ, ਕੋਟਕਪੂਰਾ, ਜੀਵਨਵਾਲਾ, ਝੋਟੀਵਾਲਾ, ਦਾਨਾ ਰੁਮਾਣਾ, ਰੱਤੀਰੋੜੀ ਟਿੱਬੀਆਂ, ਜੰਡਵਾਲਾ, ਧੂੜਕੋਟ, ਮਿੱਡੂਮਾਨ, ਮਿਸ਼ਰੀਵਾਲਾ, ਗੋਲੇਵਾਲਾ, ਘੁਗਿਆਣਾ, ਫਿਰੋਜਪੁਰ ਜਿਲ੍ਹੇ ਦੇ ਪਿੰਡ ਗਿੱਲ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੰਗਚੜ੍ਹੀ ਦੇ ਲੋੜਵੰਦ ਪਰਿਵਾਰਾਂ, ਜਿੰਨ੍ਹਾਂ ਵਿੱਚ ਅੰਗਹੀਣ ਅਤੇ ਵਿਧਵਾਵਾਂ ਸ਼ਾਮਲ ਹਨ, ਨੂੰ ਪਿਛਲੇ ਲੰਮੇ ਸਮੇਂ ਤੋਂ ਮਹੀਨਾਵਾਰ ਰਾਸ਼ਨ ਦੀ ਸੇਵਾ ਕੀਤੀ ਜਾ ਰਹੀ ਹੈ। ਅੱਜ ਦੇ ਰਾਸ਼ਨ ਵੰਡ ਸਮਾਗਮ ਵਿੱਚ ਕੁਲਤਾਰ ਸਿੰਘ ਸੰਧਵਾਂ ਐਮ.ਐਲ.ਏ. ਕੋਟਕਪੂਰਾ ਅਤੇ ਮਨਦੀਪ ਸਿੰਘ ਕਾਕਾ ਨਿਊਜ਼ੀਲੈਂਡ ਤੋਂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਅਤੇ ਨਿਸ਼ਕਾਮ ਸਿੱਖ ਵੈੱਲਫੇਅਰ ਕੋਂਸਲ ਦੇ ਕੋਆਰਡੀਨੇਟਰ ਹਰਵਿੰਦਰ ਸਿੰਘ ਖਾਲਸਾ ਨੇ ਟਰੱਸਟ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।ਇਸ ਮੌਕੇ ‘ਤੇ ਮੱਘਰ ਸਿੰਘ, ਜਗਜੀਵਨ ਸਿੰਘ ਸਰਾਫ, ਮਾਸਟਰ ਮਾਨ ਸਿੰਘ, ਜਗਤਾਰ ਸਿੰਘ ਗਿੱਲ, ਜਸਕਰਨ ਸਿੰਘ ਕੋਟਕਪੂਰਾ, ਰਵਿੰਦਰ ਸਿੰਘ ਬੁਗਰਾ, ਹਰਲਾਲ ਸਿੰਘ ਗਰੇਵਾਲ, ਹਰਦੇਵ ਸਿੰਘ, ਬਲਵਿੰਦਰ ਸਿੰਘ ਸੰਧੂ, ਹਰਜਿੰਦਰ ਸਿੰਘ ਧਾਲੀਵਾਲ ਅਤੇ ਧਰਮਿੰਦਰ ਸਿੰਘ ਹਾਜਰ ਸਨ।