• ਸਾਂਸਦ ਸ. ਕੰਵਲਜੀਤ ਸਿੰਘ ਬਖਸ਼ੀ ਨੇ ਪ੍ਰਵਾਸੀ ਭਾਰਤੀ ਦਿਵਸ ਮੌਕੇ ਮੰਗੀ ਦੋਹਰੀ ਨਾਗਰਿਕਤਾ ਤੇ ਰਾਜ ਸਭਾ ‘ਚ ਸੀਟ
(ਨਿਊਜ਼ੀਲੈਂਡ ਦੇ ਸਾਂਸਦ ਸ. ਕੰਵਲਜੀਤ ਸਿੰਘ ਬਖਸ਼ੀ, ਵਿਦੇਸ਼ ਮੰਤਰੀ ਸ੍ਰੀਮਤੀ ਸ਼ੁਸ਼ਮਾ ਸਵਰਾਜ ਅਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਯੋਗੀ ਅਦਿਤਿਆ ਨਾਥ ਦੇ ਨਾਲ ਗਲਬਾਤ ਕਰਦੇ ਹੋਏ)
(ਨਿਊਜ਼ੀਲੈਂਡ ਦੇ ਸਾਂਸਦ ਸ. ਕੰਵਲਜੀਤ ਸਿੰਘ ਬਖਸ਼ੀ, ਵਿਦੇਸ਼ ਮੰਤਰੀ ਸ੍ਰੀਮਤੀ ਸ਼ੁਸ਼ਮਾ ਸਵਰਾਜ ਅਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਯੋਗੀ ਅਦਿਤਿਆ ਨਾਥ ਦੇ ਨਾਲ ਗਲਬਾਤ ਕਰਦੇ ਹੋਏ)

ਆਕਲੈਂਡ 23 ਜਨਵਰੀ  -ਭਾਰਤ ਸਰਕਾਰ ਪ੍ਰਵਾਸੀਆਂ ਨੂੰ ਹਰ ਸਾਲ ‘ਪ੍ਰਵਾਸੀ ਦਿਵਸ ਮੌਕੇ’ ਸੱਦਾ ਦਿੰਦੀ ਹੈ ਅਤੇ 15 ਸਾਲ ਇਸੇ ਸਿਲਸਿਲੇ ਨੂੰ ਹੋ ਚੁੱਕੇ ਹਨ, ਪਰ ਅਜੇ ਤੱਕ ਦੋਹਰੀ ਨਾਗਰਿਕਤਾ ਉਤੇ ਸਹਿਮਤੀ ਨਹੀਂ ਬਣੀ ਹੈ। ਇਸ ਵਾਰ ਇਹ ਮਾਮਲਾ  ਸ. ਕੰਵਲਜੀਤ ਸਿੰਘ ਬਖਸ਼ੀ ਨੇ ਚੁੱਕਿਆ ਹੈ। ਉਨ੍ਹਾਂ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸ਼ੁਸ਼ਮਾ ਸਵਰਾਜ ਦੇ ਨਾਲ ਇਸ ਮੰਗ ਦਾ ਜ਼ਿਕਰ ਕੀਤਾ। ਇਸਦੇ ਨਾਲ ਹੀ ਉਨ੍ਹਾਂ ਰਾਜ ਸਭਾ ਦੇ ਵਿਚ ਪ੍ਰਵਾਸੀ ਭਾਰਤੀਆਂ ਦੀ ਨੁਮਾਇੰਦਗੀ ਦੇ ਖਲਾਅ ਨੂੰ ਧਿਆਨ ਵਿਚ ਲਿਆਂਦਾ। ਉਨ੍ਹਾਂ ਕਿਹਾ ਕਿ ਲਗਪਗ 10 ਮਿਲੀਅਨ ਭਾਰਤੀ ਵਿਦੇਸ਼ ਦੇ ਵਿਚ ਰਹਿੰਦੇ ਹਨ ਪਰ ਭਾਰਤ ਦੀ ਰਾਜਨੀਤੀ ਦੇ ਵਿਚ ਉਨ੍ਹਾਂ ਦਾ ਕੋਈ ਸਿੱਧਾ ਸੰਪਰਕ ਨਹੀਂ ਹੈ।  ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਯੋਗੀ ਅਦਿਤਿਆ ਨਾਥ, ਸ੍ਰੀਮਤੀ ਸ਼ੁਸ਼ਮਾ ਸਵਰਾਜ ਅਤੇ ਸ. ਕੰਵਲਜੀਤ ਸਿੰਘ ਬਖਸ਼ੀ ਨੇ ਇਸ ਮੌਕੇ ਇਕ ਵਿਸ਼ੇਸ਼ ਮੀਟਿੰਗ ਦੇ ਵਿਚ ਕਈ ਹੋਰ ਮੁੱਦੇ ਵੀ ਸਰਕਾਰ ਦੇ ਧਿਆਨ ਵਿਚ ਲਿਆਂਦੇ।