3 hours ago
ਬੇ-ਉਮੀਦੀ ਦੇ ਆਲਮ ਵਿੱਚ 2019 ਦੀਆਂ ਚੋਣਾਂ ‘ਚ ਹਿੱਸਾ ਲੈਣਗੇ ਪੰਜਾਬੀ 
12 hours ago
ਲੋਕ-ਕਵੀ ਮੱਲ ਸਿੰਘ ਰਾਮਪੁਰੀ ਰਚਨਾ ਤੇ ਮੁਲੰਕਣ ਪੁਸਤਕ ਲੋਕ-ਅਰਪਣ
16 hours ago
ePaper January 2019
1 day ago
ਪੱਤਰਕਾਰ ਛਤਰਪਤੀ ਕਤਲ ਕੇਸ ਵਿੱਚ ਡੇਰਾ ਮੁਖੀ ਨੂੰ ਹੋਈ ਸਜ਼ਾ ਪਰਿਵਾਰ ਦੀ ਨਿੱਡਰਤਾ ਨਾਲ ਲੜੀ ਲੰਮੀ ਲੜਾਈ ਦੀ ਜਿੱਤ 
1 day ago
ਦੋਵਾਂ ਸਰਕਾਰਾਂ ਦੇ ਪ੍ਰਸਾਸਨ ਦੀ ਨਲਾਇਕੀ ਜਾਂ ਕਥਿਤ ਦੋਸ਼ੀਆਂ ਨਾਲ ਹਮਦਰਦੀ
1 day ago
ਸਿੱਖ ਕੌਮ ਦੇ ਖੁਦਮੁਖਤਿਆਰੀ ਦੇ ਮੁੱਦੇ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ ਐਸ ਏ ਦੀ ਡੈਲੀਗੇਸ਼ਨ ਨੇ ਯੂ ਐਨ ੳ ਦੇ ਯੂ ਐਨ ਡਿਪਾਰਟਮੈਂਟ ਆਫ ਪੁਲੀਟੀਕਲ ਅਫੇਅਰਜ਼ ਕਮੇਟੀ ਦੇ ਸੀਨੀਅਰ ਮੈਂਬਰਾਂ ਨਾਲ ਕੀਤੀ ਭੇਂਟ
1 day ago
‘ਜੇਹਾ ਬੀਜੈ ਸੋ ਲੁਣੈ’ ਲੋਕ ਅਰਪਣ
2 days ago
ਇਤਿਹਾਸ ਸਿਰਜਦੀਆਂ-ਧੀਆਂ ਪੰਜਾਬ ਦੀਆਂ – ਰਵਿੰਦਰਜੀਤ ਕੌਰ ਫਗੂੜਾ ਨਿਊਜ਼ੀਲੈਂਡ ਏਅਰ ਫੋਰਸ ‘ਚ ਭਰਤੀ ਹੋਣ ਵਾਲੀ ਬਣੀ ਪਹਿਲੀ ਪੰਜਾਬੀ ਕੁੜੀ
2 days ago
ਭਾਰਤੀ ਪ੍ਰਵਾਸੀ ਸੰਮੇਲਨ ‘ਤੇ ਵਿਸ਼ੇਸ਼ – ਆਏ ਹੋ ਤਾਂ ਕੀ ਲੈ ਕੇ ਆਏ ਹੋ, ਚਲੇ ਹੋ ਤਾਂ ਕੀ ਦੇ ਕੇ ਚੱਲੇ ਹੋ
3 days ago
ਐਨਾ ਸੱਚ ਨਾ ਬੋਲ…..
unnamed (1)
(ਗੁਰਿੰਦਰ ਸਿੰਘ ਖਾਲਸਾ ਅਮਰੀਕਾ  ਉਪ-ਰਾਸ਼ਟਰਪਤੀ ਮਾਈਕ ਪੇਂਸ ਨਾਲ)


ਨਿਊਯਾਰਕ, 5 ਜਨਵਰੀ —ਪੱਗ ਉਤਾਰ ਕੇ ਤਲਾਸ਼ੀ ਨਾ ਦੇਣ ਦੀ ਜ਼ਿਦ ਦੀ ਹਰਿਆਣਾ ਦੇ ਜ਼ਿਲ੍ਹੇ ਅੰਬਾਲਾ ਦੇ ਛੋਟੇ ਜਿਹੇ ਪਿੰਡ ਅਧੋਈ ਦੇ ਗੁਰਿੰਦਰ ਸਿੰਘ ਖ਼ਾਲਸਾ ਦੀ ਕਦਰ ਅਮਰੀਕਾ ਨੇ ਕੀਤੀ ਹੈ। ਅਮਰੀਕਾ ਨੇ ਸਿੱਖਾਂ ਨੂੰ ਪਗੜੀ ਸਮੇਤ ਹਵਾਈ ਸਫ਼ਰ ਕਰਨ ਤੋਂ ਵੀ ਸਾਲ 2007 ਵਿੱਚ ਹੋਈ ਇਸ ਘਟਨਾ ਉਪਰੰਤ ਛੋਟ ਦਿੱਤੀ ਸੀ। ਹੁਣ ਅਮਰੀਕੀ ਮੈਗ਼ਜ਼ੀਨ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਖ਼ਾਲਸਾ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਕਰਨ ਜਾ ਰਹੀ ਹੈ।
FullSizeRender (2)
ਜ਼ਿਕਰਯੋਗ ਹੈ ਕਿ ਗੁਰਿੰਦਰ ਸਿੰਘ ਖ਼ਾਲਸਾ ਨੂੰ ਪੱਗ ਬੰਨ੍ਹੀ ਹੋਣ ਕਰਕੇ ਸਾਲ 2007 ਦੌਰਾਨ ਨਿਊਯਾਰਕ ਦੇ ਬਫ਼ਲੋ ਨਾਇਗਰਾ ਕੌਮਾਂਤਰੀ ਹਵਾਈ ਅੱਡੇ ‘ਤੇ ਉੱਥੋਂ ਜ਼ਬਰੀ ਹਟਾਇਆ ਗਿਆ ਸੀ। ਉਨ੍ਹਾਂ ਦੀ ਸੁਰੱਖਿਆ ਕਰਮੀਆਂ ਨਾਲ ਇਸ ਦੌਰਾਨ ਹੱਥੋਪਾਈ ਵੀ ਹੋਈ ਸੀ। ਖ਼ਾਲਸਾ ਨੇ ਜਹਾਜ਼ ਚੜ੍ਹਨ ਤੋਂ ਇਨਕਾਰ ਕਰ ਦਿੱਤਾ ਸੀ ਤੇ ਅਮਰੀਕਾ ਵਿੱਚ ਦਸਤਾਰ ਦੇ ਵੱਕਾਰ ਦੀ ਬਹਾਲੀ ਲਈ ਲੰਮੀ ਲੜਾਈ ਲੜਨ ਦਾ ਫੈਸਲਾ ਕੀਤਾ। ਅਮਰੀਕੀ ਨਿਯਮਾਂ ਮੁਤਾਬਕ ਪੱਗ ਉਤਾਰ ਕੇ ਜਾਂਚ ਕਰਨ ਵਾਲਾ ਨਿਯਮ ਜੇਕਰ 20,000 ਲੋਕਾਂ ਦਾ ਸਮਰਥਨ ਮਿਲਦਾ ਹੈ ਤਾਂ ਹਟਾ ਦੇਣਗੇ ਪਰ ਖ਼ਾਲਸਾ ਨੇ 67,000 ਤੋਂ ਵੀ ਵੱਧ ਲੋਕਾਂ ਦੀ ਹਮਾਇਤ ਹਾਸਲ ਕੀਤੀ।
unnamed
ਫਿਰ ਅਮਰੀਕਾ ਨੂੰ ਵੀ ਉਨ੍ਹਾਂ ਅੱਗੇ ਝੁਕਣਾ ਪਿਆ ਤੇ ਸਿੱਖਾਂ ਨੂੰ ਦਸਤਾਰ ਸਮੇਤ ਸਫ਼ਰ ਕਰਨ ਦੀ ਖੁੱਲ੍ਹ ਮਿਲੀ। ਹੁਣ ਖ਼ਾਲਸਾ ਆਪਣੀ ਕਹਾਣੀ ਨੂੰ ਲਘੂ ਫ਼ਿਲਮ ਦੇ ਰੂਪ ਵਿੱਚ ਦਿਖਾਉਣਗੇ, ਜਿਸ ਦਾ ਨਾਂਅ ‘ਸਿੰਘ’ ਰੱਖਿਆ ਗਿਆ ਹੈ। ਗੁਰਿੰਦਰ ਸਿੰਘ ਖ਼ਾਲਸਾ ਦੀ ਕਹਾਣੀ ਤੋਂ ਪ੍ਰਭਾਵਿਤ ਹੋਏ ਯੂ. ਐਸ. ਏ ਦੇ ਨਾਮਵਰ  ਮਾਇਨੌਰਿਟੀ ਬਿਜ਼ਨੈਸ ਮੈਗ਼ਜ਼ੀਨ ਨੇ 18 ਜਨਵਰੀ 2019 ਨੂੰ ਖ਼ਾਲਸਾ ਨੂੰ “ਰੋਜ਼ਾ ਪਾਰਕ ਟ੍ਰੈਵਲਰ ਐਵਾਰਡ” ਦੇਣ ਦਾ ਫੈਸਲਾ ਕੀਤਾ ਹੈ, ਜੋ ਆਪਣੀ ਕਿਸਮ ਦੇ ਤਿੰਨ ਸਰਬਉੱਚ ਸਨਮਾਨਾਂ ਵਿੱਚੋਂ ਇੱਕ ਹੈ। ਸਿੱਖ ਪੁਲੀਟੀਕਲ ਅਫੇਅਰ ਕਮੇਟੀ ਦੇ ਗੁਰਿੰਦਰ ਸਿੰਘ ਖ਼ਾਲਸਾ ਚੇਅਰਮੈਨ ਵੀ ਹਨ ਤੇ ਸਿੱਖਾਂ ਦੇ ਹੱਕਾਂ ਲਈ ਅਮਰੀਕਾ ਵਿੱਚ ਆਵਾਜ਼ ਬੁਲੰਦ ਕਰਦੇ ਰਹਿੰਦੇ ਹਨ।