3 hours ago
ਬੇ-ਉਮੀਦੀ ਦੇ ਆਲਮ ਵਿੱਚ 2019 ਦੀਆਂ ਚੋਣਾਂ ‘ਚ ਹਿੱਸਾ ਲੈਣਗੇ ਪੰਜਾਬੀ 
12 hours ago
ਲੋਕ-ਕਵੀ ਮੱਲ ਸਿੰਘ ਰਾਮਪੁਰੀ ਰਚਨਾ ਤੇ ਮੁਲੰਕਣ ਪੁਸਤਕ ਲੋਕ-ਅਰਪਣ
16 hours ago
ePaper January 2019
1 day ago
ਪੱਤਰਕਾਰ ਛਤਰਪਤੀ ਕਤਲ ਕੇਸ ਵਿੱਚ ਡੇਰਾ ਮੁਖੀ ਨੂੰ ਹੋਈ ਸਜ਼ਾ ਪਰਿਵਾਰ ਦੀ ਨਿੱਡਰਤਾ ਨਾਲ ਲੜੀ ਲੰਮੀ ਲੜਾਈ ਦੀ ਜਿੱਤ 
1 day ago
ਦੋਵਾਂ ਸਰਕਾਰਾਂ ਦੇ ਪ੍ਰਸਾਸਨ ਦੀ ਨਲਾਇਕੀ ਜਾਂ ਕਥਿਤ ਦੋਸ਼ੀਆਂ ਨਾਲ ਹਮਦਰਦੀ
1 day ago
ਸਿੱਖ ਕੌਮ ਦੇ ਖੁਦਮੁਖਤਿਆਰੀ ਦੇ ਮੁੱਦੇ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ ਐਸ ਏ ਦੀ ਡੈਲੀਗੇਸ਼ਨ ਨੇ ਯੂ ਐਨ ੳ ਦੇ ਯੂ ਐਨ ਡਿਪਾਰਟਮੈਂਟ ਆਫ ਪੁਲੀਟੀਕਲ ਅਫੇਅਰਜ਼ ਕਮੇਟੀ ਦੇ ਸੀਨੀਅਰ ਮੈਂਬਰਾਂ ਨਾਲ ਕੀਤੀ ਭੇਂਟ
1 day ago
‘ਜੇਹਾ ਬੀਜੈ ਸੋ ਲੁਣੈ’ ਲੋਕ ਅਰਪਣ
2 days ago
ਇਤਿਹਾਸ ਸਿਰਜਦੀਆਂ-ਧੀਆਂ ਪੰਜਾਬ ਦੀਆਂ – ਰਵਿੰਦਰਜੀਤ ਕੌਰ ਫਗੂੜਾ ਨਿਊਜ਼ੀਲੈਂਡ ਏਅਰ ਫੋਰਸ ‘ਚ ਭਰਤੀ ਹੋਣ ਵਾਲੀ ਬਣੀ ਪਹਿਲੀ ਪੰਜਾਬੀ ਕੁੜੀ
2 days ago
ਭਾਰਤੀ ਪ੍ਰਵਾਸੀ ਸੰਮੇਲਨ ‘ਤੇ ਵਿਸ਼ੇਸ਼ – ਆਏ ਹੋ ਤਾਂ ਕੀ ਲੈ ਕੇ ਆਏ ਹੋ, ਚਲੇ ਹੋ ਤਾਂ ਕੀ ਦੇ ਕੇ ਚੱਲੇ ਹੋ
3 days ago
ਐਨਾ ਸੱਚ ਨਾ ਬੋਲ…..
08gsc 2
(ਕਿਲ੍ਹਾ ਨੌਂ ਸੈਂਟਰ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਹਰਵਿੰਦਰ ਸਿੰਘ ਖਾਲਸਾ, ਸ਼ਿਵਜੀਤ ਸਿੰਘ ਸੰਘਾ ਅਤੇ ਅਧਿਆਪਕ ਵਕੀਲ ਸਿੰਘ)

ਫਰੀਦਕੋਟ 8 ਜਨਵਰੀ  – ਅਮਰੀਕਾ ਨਿਵਾਸੀ ਹਰਪਾਲ ਸਿੰਘ ਦੀ ਅਗਵਾਈ ਵਿੱਚ ਭਾਈ ਜੈਤਾ ਜੀ ਫਾਊਂਡੇਸ਼ਨ ਵੱਲੋਂ ਜਵਾਹਰ ਨਵੋਦਿਆ ਸਕੂਲਾਂ ਵਿੱਚ ਦਾਖਲਾ ਇਮਤਿਹਾਨ ਦੀ ਤਿਆਰੀ ਲਈ ਮੁਫਤ ਜਮਾਤਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਵਿੰਦਰ ਸਿੰਘ ਖਾਲਸਾ ਪੰਜਾਬ ਕੋਆਰਡੀਨੇਟਰ, ਭਾਈ ਜੈਤਾ ਜੀ ਫਾਊਂਡੇਸ਼ਨ ਨੇ ਦੱਸਿਆ ਕਿ ਪੰਜਾਬ ਦੇ ਲੋੜਵੰਦ ਪਰਿਵਾਰਾਂ ਦੇ ਹੁਸ਼ਿਆਰ ਬੱਚਿਆਂ ਲਈ ਸ਼ੁਰੂ ਕੀਤੀਆਂ ਵੱਖ-ਵੱਖ ਯੋਜਨਾਵਾਂ ਤਹਿਤ ਜਵਾਹਰ ਨਵੋਦਿਆ ਸਕੂਲਾਂ ਵਿੱਚ ਦਾਖਲਾ ਇਮਤਿਹਾਨ ਤਿਆਰੀ ਲਈ ਮੁਫਤ ਜਮਾਤਾਂ ਦੀ ਸ਼ੁਰੂਆਤ ਲਈ ਫਰੀਦਕੋਟ ਅੰਦਰ ਵੱਖ-ਵੱਖ 12 ਸੈਂਟਰ ਸ਼ੁਰੂ ਕੀਤੇ ਗਏ ਹਨ।

ਇਹਨਾਂ ਸੈਂਟਰਾਂ ਵਿੱਚ ਉੱਚ ਯੋਗਤਾ ਪ੍ਰਾਪਤ ਅਧਿਆਪਕ ਲੱਗਭੱਗ 400 ਵਿਦਿਆਰਥੀਆਂ ਨੂੰ ਪੇਪਰ ਦੀ ਤਿਆਰੀ ਕਰਵਾ ਰਹੇ ਹਨ। ਇਹਨਾਂ ਵਿਦਿਆਰਥੀਆਂ ਲਈ ਵਿਸ਼ੇਸ਼ ਪੜ੍ਹਨ ਸਮੱਗਰੀ, ਸਟੇਸ਼ਨਰੀ ਆਦਿ ਦਾ ਪ੍ਰਬੰਧ ਵੀ ਫਾਊਂਡੇਸ਼ਨ ਵੱਲੋਂ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪਿਛਲੇ ਲੱਗਭਗ 5 ਸਾਲ ਤੋਂ ਕਿਲ੍ਹਾ ਨੌਂ, ਮਹਿਮੂਆਣਾ, ਢੀਮਾਂ ਵਾਲੀ, ਸਾਦਿਕ, ਪੱਕਾ, ਢਿੱਲਵਾਂ ਕਲਾਂ, ਕੋਟਕਪੂਰਾ ਸ਼ਹਿਰ, ਕੋਟਕਪੂਰਾ ਵਾਰਡ ਨੰ: 3, ਸਰਕਾਰੀ ਸਕੂਲ ਜੈਤੋ (ਮੁੰਡੇ), ਸਰਕਾਰੀ ਸਕੂਲ ਜੈਤੋ (ਕੁੜੀਆਂ), ਰੋੜੀਕਪੂਰਾ ਅਤੇ ਬਾਜਾਖਾਨਾ ਵਿਖੇ ਚੱਲ ਰਹੇ ਇਹਨਾਂ ਸੈਂਟਰਾਂ ਤੋਂ ਅਨੇਕਾਂ ਵਿਦਿਆਰਥੀਆਂ ਨੇ ਤਿਆਰੀ ਕਰਕੇ ਜਵਾਹਰ ਨਵੋਦਿਆ ਸਕੂਲ ਕਾਉਣੀ ਵਿੱਖੇ ਦਾਖਲਾ ਲਿਆ ਹੈ। ਇਸ ਮੌਕੇ ‘ਤੇ ਭਾਈ ਸ਼ਿਵਜੀਤ ਸਿੰਘ ਸੰਘਾ ਨੇ ਦੱਸਿਆ ਕਿ ਫਰੀਦਕੋਟ ਤੋਂ ਇਲਾਵਾ ਫਿਰੋਜ਼ਪੁਰ, ਮੁਕਤਸਰ ਅਤੇ ਬਠਿੰਡਾ ਜਿਲ੍ਹਿਆਂ ਅੰਦਰ ਵੀ ਫਾਊਂਡੇਸ਼ਨ ਵੱਲੋਂ ਸੈਂਟਰ ਖੋਲ੍ਹ ਕੇ ਤਿਆਰੀ ਕਰਵਾਈ ਜਾ ਰਹੀ ਹੈ, ਜਿੱਥੇ ਐਤਵਾਰ ਤੋਂ ਇਲਾਵਾ ਹਰ ਛੁੱਟੀ ਵਾਲੇ ਦਿਨ 4 ਘੰਟੇ ਦੀ ਜਮਾਤ ਲਗਾਈ ਜਾਂਦੀ ਹੈ।