IMG_3770

ਫਰਿਜ਼ਨੋ, 11 ਮਾਰਚ — ਬੀਤੇ ਦਿਨ  ਸਮੁੱਚੇ ਭਾਰਤ ਦੀ ਸੰਸਕ੍ਰਿਤੀ ਅੰਦਰ ਮਿਹਨਤੀਆਂ ਦੇ ਮਸੀਹਾਂ ਅਤੇ ਗੁਲਾਮ ਸਾਮਰਾਜ ਵਿਰੁੱਧ ਆਵਾਜ਼ ਉਠਾਉਣ ਵਾਲੇ ਕ੍ਰਾਤੀਕਾਰੀ ਸ੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦਾ 642 ਵਾਂ ਗੁਰਪੁਰਬ ਫਰਿਜ਼ਨੋ ਦੇ ਗੁਰਦਵਾਰਾ ਸਿੰਘ ਸਭਾ ਵਿਖੇ ਸਰਧਾ ਭਾਵਨਾ ਨਾਲ ਮਨਾਇਆ ਗਿਆ। ਜਿੱਥੇ ਐਤਵਾਰ  ਦੇ  ਦੀਵਾਨ  ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ਨੂੰ ਯਾਦ ਕਰਦਿਆਂ ਰੂਹਾਨੀ ਗੁਰਮਤਿ ਵਿਚਾਰਾ ਹੋਈਆ ਅਤੇ ਕੀਰਤਨ ਦੀਵਾਨ ਸਜੇ। ਇਹਨਾਂ ਦੀਵਾਨਾ ਵਿੱਚ ਗੁਰੂ ਘਰ ਦੇ ਕੀਰਤਨੀਏ  ਭਾਈ ਮਲਕੀਤ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਹਾਜ਼ਰੀ ਭਰੀ।

IMG_3772

ਇਸ ਸਮਾਗਮ ਵਿੱਚ ਕਥਾਵਾਚਕ ਭਾਈ  ਚਮਕੌਰ  ਸਿੰਘ ਨੇ ਗੁਰੂ ਸ਼ਬਦ ਦੀ ਕਥਾ ਦੁਆਰਾ  ਸੰਗਤਾਂ ਨੂੰ ਗੁਰੂ ਜੀ ਦੀ ਮਹਿਮਾ ਅਤੇ ਇਤਿਹਾਸ ਸਰਵਨ ਕਰਵਾਇਆ। ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਟਰਾਂਟੋ ਤੋਂ ਪਹੁੰਚੇ ਭਾਈ ਰਣਜੀਤ ਸਿੰਘ ਸਹੋਤਾ ਸਟੇਜ਼ ਤੋਂ ਧਾਰਮਿਕ ਸਾਂਝੀਵਾਲਤਾ ਦਾ ਸੁਨੇਹਾ ਦਿੰਦੇ ਹੋਏ ਵਿਚਾਰਾ ਦੀ ਸਾਂਝ ਪਾਈ। ਸਟੇਜ਼ ਸੰਚਾਲਕ ਦੀ ਸੇਵਾ ਭਾਈ ਗੁਰਪ੍ਰੀਤ ਸਿੰਘ ਮਾਨ ਨੇ ਨਿਭਾਈ। ਗੁਰੂ ਦੀ ਮਹਿਮਾ ਦੇ ਨਾਲ-ਨਾਲ ਐਤਵਾਰ  ਦੇ  ਇਸ ਵਿਸ਼ੇਸ਼ ਦੀਵਾਨ ਵਿੱਚ ਆਈ ਕੇ ਪੀ ਰਿਸਟੋਰੈਂਟ ਵਾਲੇ ਪ੍ਰਮੋਧ ਲੋਈ ਅਤੇ ਪਰਿਵਾਰ ਵੱਲੋਂ ਛੋਲੇ ਭਟੂਰਿਆ ਦਾ ਲੰਗਰ ਅਤੁੱਟ ਵਰਤਿਆ। ਇਸ ਸਮਾਗਮ ਦੀ ਵਿਸ਼ੇਸ਼ ਮਹਾਨਤਾ ਇਹ ਰਹੀ ਕਿ ਜਾਤ-ਪਾਤ ਦੇ ਵਿਤਕਰੇ ਤੋਂ ਉਪਰ ਉੱਠ ਕੇ ਸਮੁੱਚੇ ਪੰਜਾਬੀ ਭਾਈਚਾਰੇ ਨੇ ਬਹੁ ਗਿਣਤੀ ਵਿੱਚ ਹਾਜ਼ਰੀਆਂ ਭਰਦੇ ਹੋਏ ਗੁਰੂ ਰਵਿਦਾਸ ਮਹਾਰਾਜ ਦਾ ਪੁਰਬ ਬਹੁਤ ਹੀ ਸਰਧਾ ਅਤੇ ਸਦਭਾਵਨਾ ਨਾਲ ਮਨਾਇਆਂ।