(ਫੋਟੋ- ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਸਮੇਂ ਸੰਸਥਾਵਾਂ ਦੇ ਅਹੁਦੇਦਾਰ ਅਤੇ ਪਤਵੰਤੇ)
(ਫੋਟੋ- ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਸਮੇਂ ਸੰਸਥਾਵਾਂ ਦੇ ਅਹੁਦੇਦਾਰ ਅਤੇ ਪਤਵੰਤੇ)

ਫਰੀਦਕੋਟ 6 ਮਾਰਚ — ਹਾਂਗਕਾਂਗ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਵੱਲੋਂ ਪੰਜਾਬ ਵਿੱਚ ਲੋੜਵੰਦਾਂ ਲਈ ਸ਼ੁਰੂ ਕੀਤੀਆਂ ਸੇਵਾਵਾਂ ਦੇ ਸੰਦਰਭ ਵਿੱਚ ਜਿਲ੍ਹਾ ਫਰੀਦਕੋਟ ਨਾਲ ਸਬੰਧਿਤ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡ ਸ੍ਰੀ ਗੁਰੂ ਨਾਨਕ ਦੇਵ ਜੀ ਲੋਕ ਭਲਾਈ ਟਰੱਸਟ ਹਾਂਗਕਾਂਗ ਵੱਲੋਂ ਕੀਤੀ ਗਈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਜਗਤਾਰ ਸਿੰਘ ਢੁੱਡੀਕੇ ਅਤੇ ਜਤਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਟਰੱਸਟ ਦੇ ਮੈਂਬਰਾਂ ਵੱਲੋਂ ਸਾਂਝੇ ਰੂਪ ਵਿੱਚ ਦਸਵੰਧ ਇਕੱਤਰ ਕਰਕੇ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਸਿਹਤ, ਸਿੱਖਿਆ ਅਤੇ ਰੋਜ਼ਾਨਾ ਜੀਵਨ ਦੀਆਂ ਲੋੜਾਂ ਦੀ ਪੂਰਤੀ ਲਈ ਮੱਦਦ ਕੀਤੀ ਜਾਂਦੀ ਹੈ। ਅੱਜ ਦੇ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਸ਼ਿਵਜੀਤ ਸਿੰਘ ਸੰਘਾ ਨੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਨਾਲ ਸਬੰਧਤ ਫਰੀਦਕੋਟ ਸ਼ਹਿਰ, ਕੋਟਕਪੂਰਾ, ਜੀਵਨਵਾਲਾ, ਵੀਰੇਵਾਲਾ ਖੁਰਦ, ਝੋਟੀਵਾਲਾ, ਦਾਨਾ ਰੁਮਾਣਾ, ਰੱਤੀਰੋੜੀ ਟਿੱਬੀਆਂ, ਜੰਡਵਾਲਾ, ਧੂੜਕੋਟ, ਮਿੱਡੂਮਾਨ, ਮਿਸ਼ਰੀਵਾਲਾ, ਗੋਲੇਵਾਲਾ, ਘੁਗਿਆਣਾ, ਫਿਰੋਜਪੁਰ ਜਿਲ੍ਹੇ ਦੇ ਪਿੰਡ ਗਿੱਲ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੰਗਚੜ੍ਹੀ ਦੇ ਲੋੜਵੰਦ ਪਰਿਵਾਰਾਂ, ਜਿੰਨ੍ਹਾਂ ਵਿੱਚ ਅੰਗਹੀਣ ਅਤੇ ਵਿਧਵਾਵਾਂ ਸ਼ਾਮਲ ਹਨ, ਨੂੰ ਪਿਛਲੇ ਲੰਮੇ ਸਮੇਂ ਤੋਂ ਮਹੀਨਾਵਾਰ ਰਾਸ਼ਨ ਦੀ ਸੇਵਾ ਕੀਤੀ ਜਾ ਰਹੀ ਹੈ। ਅੱਜ ਦੇ ਸਮਾਗਮ ਵਿੱਚ ਕਰਮਜੀਤ ਸਿੰਘ ਸੇਖੋਂ, ਦਰਸ਼ਨ ਸਿੰਘ ਮੰਡ, ਮਹੀਪ ਇੰਦਰ ਸਿੰਘ ਸੇਖੋਂ, ਨਵਦੀਪ ਸਿੰਘ ਬੱਬੂ ਬਰਾੜ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਅਤੇ ਨਿਸ਼ਕਾਮ ਸਿੱਖ ਵੈੱਲਫੇਅਰ ਕੋਂਸਲ ਦੇ ਕੋਆਰਡੀਨੇਟਰ ਹਰਵਿੰਦਰ ਸਿੰਘ ਖਾਲਸਾ ਨੇ ਟਰੱਸਟ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ‘ਤੇ ਮੱਘਰ ਸਿੰਘ, ਰਜਿੰਦਰ ਸਿੰਘ ਬਰਾੜ, ਬਲਵਿੰਦਰ ਸਿੰਘ ਮਠਾੜੂ, ਗੁਰਮੀਤ ਸਿੰਘ ਸੰਧੂ, ਬਲਦੇਵ ਸਿੰਘ ਨਵਾਂ ਕਿਲਾ, ਜਗਤਾਰ ਸਿੰਘ ਗਿੱਲ, ਗੁਰਪ੍ਰੀਤ ਮਾਨ ਮੌੜ, ਰਾਜਪਾਲ ਸਿੰਘ ਸੰਧੂ ਅਨੰਦਪਾਲ ਸਿੰਘ ਬਰਾੜ ਅਤੇ ਮਨਮੋਹਨ ਸਿੰਘ ਹਾਜਰ ਸਨ।