news lasara 190713 turban for australia

(ਬ੍ਰਿਸਬੇਨ 12 ਜੁਲਾਈਇੱਥੇ ਅਜੋਕੀ ਪੀੜ੍ਹੀ ਨੂੰ ਸਿੱਖ ਧਰਮਇਤਿਹਾਸਰਹਿਤ ਮਰਿਆਦਾ ਅਤੇ ਪੰਜਾਬੀ ਵਿਰਾਸਤ ਤੋਂ ਜਾਣੂ ਕਰਵਾਉਣ ਹਿੱਤ ‘ਟਰਬਨ ਫ਼ਾਰ ਆਸਟ੍ਰੇਲੀਆ ਸੰਸਥਾ‘, ਬ੍ਰਿਸਬੇਨ ਗੁਰਦੁਆਰਾ ਸਾਹਿਬ ਲੋਗਨ ਰੋਡਮੀਰੀ ਪੀਰੀ ਗੱਤਕਾ ਅਖਾੜਾ ਅਤੇ ਸਮੂਹ ਪੰਜਾਬੀ ਭਾਈਚਾਰੇ ਵਲੋਂ ਸਾਂਝੇ ਤੌਰ ‘ਤੇ ਸੂਬਾ ਕੁਈਨਜ਼ਲੈਂਡ ਦੇ ਪ੍ਰਮੁੱਖ ਸ਼ਹਿਰ ਬ੍ਰਿਸਬੇਨ ‘ ਕੁਈਨਜ਼ ਸਟਰੀਟ ਸਿਟੀ ਸੈਂਟਰ ਵਿਖੇ ਦਸਤਾਰ ਤੇ ਦੁਮਾਲੇ ਸਜਾਉਣ ਦਾ ਸਿੱਖਲਾਈ ਅਤੇ ਜਾਗਰੂਕਤਾ ਕੈਂਪਲਗਾਇਆ ਗਿਆ। ਇਸ ਵਿੱਚ ਟਰਬਨ ਫਾਰ ਆਸਟ੍ਰੇਲੀਆ ਦੇ ਪ੍ਰਬੰਧਕ ਅਮਰ ਸਿੰਘ ਸਿਡਨੀਹਰਸ਼ਪ੍ਰੀਤ ਸਿੰਘਗੁਰਦੁਆਰਾ ਸਾਹਿਬ ਦੇ ਪ੍ਰਧਾਨ ਧਰਮਪਾਲ ਸਿੰਘ ਜੌਹਲਉੱਪ ਪ੍ਰਧਾਨ ਅਵਨਿੰਦਰ ਸਿੰਘ ਲਾਲੀਜਸਜੋਤ ਸਿੰਘ ਅਤੇ ਤੇਜਪਾਲਸਿੰਘਸੁਖਦੀਪ ਸਿੰਘਸੁਰਿੰਦਰ ਸਿੰਘ ਸਕੱਤਰ ਦੀ ਅਗਵਾਈ ਹੇਠ  ਆਸਟ੍ਰੇਲੀਆਈ ਤੇ ਹੋਰ ਵੀ ਵੱਖਵੱਖ ਭਾਈਚਾਰਿਆਂ ਦੇ ਲੋਕਾਂ ਦੇ ਸਿਰਾਂ ‘ਤੇ ਦਸਤਾਰਾਂ ਸਜਾ ਕੇ ਸਿੱਖ ਧਰਮ ਦੇ ਫ਼ਲਸਫੇ ਅਤੇ ਦਸਤਾਰ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕਕੀਤਾ ਗਿਆ। ਕੈਂਪ ਦੌਰਾਨ ਗੁਰੂ ਦੀਆ ਲਾਡਲੀਆਂ ਫੌਜਾਂ ਵਲੋਂ ਗੱਤਕੇ ਦੇ ਵਿਲੱਖਣ ਦਿਖਾਏ ਗਏ। ਸਥਾਨਕ ਬੁਲਾਰਿਆਂ ਨੇ ਆਪਣੀਆਂ ਤਕਰੀਰਾਂ ਵਿੱਚ ਆਪਣੀ ਅਜੋਕੀ ਪੀੜ੍ਹੀ ਤੇ ਦੂਸਰੀਆਂ ਕੌਮਾਂ ਨੂੰ ਸਿੱਖ ਇਤਿਹਾਸ ਬਾਰੇ ਜਾਗਰੂਕ ਕੀਤਾ ਅਤੇਵਿਦੇਸ਼ੀ ਧਰਤ ‘ਤੇ ਸਿੱਖੀ ਪਸਾਰ ਵਾਸਤੇ ਟਰਬਨ ਫ਼ਾਰ ਆਸਟ੍ਰੇਲੀਆ ਸੰਸਥਾ ਦਾ ਧੰਨਵਾਦ ਵੀ ਕੀਤਾ। ਸੰਸਥਾ ਦੇ ਪ੍ਰਬੰਧਕ ਅਮਰ ਸਿੰਘ ਸਿਡਨੀ ਨੇ ਕਿਹਾ ਕਿ ਆਸਟ੍ਰੇਲੀਆ ਬਹੁਸੱਭਿਆਚਾਰਕ ਮੁਲਕ ਹੈਜਿੱਥੇ ਹਰ ਸਮਾਜ ਦੀਆ ਕਦਰਾਂ ਕੀਮਤਾਂਦਾ ਸਨਮਾਨ ਕੀਤਾ ਜਾਦਾ ਹੈ। ਉਨ੍ਹਾਂ ਮਾਪਿਆਂ ਤੇ ਸੰਸਥਾਵਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਫਰਜ਼ਾਂ ਪ੍ਰਤੀ ਸੁਹਿਰਦ ਹੋ ਕੇ ਬੱਚਿਆਂ ਨੂੰ ਗੁਰਬਾਣੀਗੌਰਵਮਈ ਸਿੱਖ ਇਤਿਹਾਸ ਅਤੇ ਸਿੱਖ ਰਹਿਤ ਮਰਿਆਦਾ ਤੇ ਫ਼ਲਸਫੇ ਬਾਰੇ ਜਾਣਕਾਰੀ ਬਹੁਤਸੰਜੀਦਗੀ ਨਾਲ ਮੁਹੱਈਆ ਕਰਵਾਉਣ ਤਾਂ ਜੋ ਅਜੋਕੀ ਪੀੜ੍ਹੀ ਸਹਿਜੇ ਹੀ ਸਿੱਖ ਧਰਮਦਸਤਾਰ ਦੇ ਮਹੱਤਵਚੰਗੀ ਜੀਵਨ ਜਾਂਚ ਦੀ ਧਾਰਨੀ ਹੋ ਕੇ ਨਰੋਆਨਸ਼ਾ ਰਹਿਤ ਸਮਾਜ ਦੀ ਸਿਰਜਣਾ ਹੋ ਸਕੇ।