(ਸਥਾਨਿਕ ਸੰਨੀ ਉਬਰਾਏ ਰੈਣ ਬਸੇਰਾ ਵਿਖੇ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਦਿੰਦੇ ਅਹੁਦੇਦਾਰ)

ਫਰੀਦਕੋਟ 18 ਅਗਸਤ — ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ਵੱਲੋਂ ਲੋੜਵੰਦਾਂ ਨੂੰ ਮਹੀਨਾ ਵਾਰ ਦਿੱਤੀ ਜਾਂਦੀ ਵਿੱਤੀ ਸਹਾਇਤਾ ਲਈ ਸੰਨੀ ਉਬਰਾਏ ਰੈਣ ਬਸੇਰਾ ਵਿਖੇ ਚੈੱਕ ਤਕਸੀਮ ਕੀਤੇ ਗਏ । ਜਾਣਕਾਰੀ ਦਿੰਦਿਆ ਇਕਾਈ ਪ੍ਰਧਾਨ ਕਰਮਜੀਤ ਸਿੰਘ ਹਰਦਿਆਲੇਆਣਾ ਤੇ ਖਜਾਂਨਚੀ ਭਰਪੂਰ ਸਿੰਘ ਸੈਂਟਰ ਹੈੱਡ ਟੀਚਰ ਨੇ ਦੱਸਿਆ ਕਿ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸ: ਐਸ ਪੀ ਸਿੰਘ ਉਬਰਾਏ ਵੱਲੋਂ ਚਲਾਇਆ ਜਾ ਰਿਹਾ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ਪਿਛਲੇ ਕੁਝ ਸਾਲਾਂ ਤੋਂ ਬੇਸਹਾਰਾ, ਦੁਖੀਆਂ, ਗਰੀਬਾਂ ਅੰਗਹੀਣਾਂ, ਵਿਧਵਾਂ ਅਤੇ ਲੋੜਵੰਦਾਂ ਦੀ ਨਿਰਸਵਾਰਥ ਮਦੱਦ ਕਰ ਰਿਹਾ ਹੈ ਜਿਸ ਤਹਿਤ ਫਰੀਦਕੋਟ ਇਕਾਈ ਵੱਲੋਂ ਲੋੜਵੰਦਾਂ ਨੂੰ ਮਹੀਨਾਂਵਾਰ ਪੈਨਸ਼ਨਾਂ ਦੇ ਚੈੱਕ ਦਿੱਤੇ ਗਏ । ਉਨਾਂ ਦੱਸਿਆ ਕਿ ਲੋੜਵੰਦਾਂ ਨੂੰ ਸਿਹਤ ਸੇਵਾਵਾਂ ਬੇਹਤਰ ਬਣਾਉਣ ਲਈ ਆਧੁਨਿਕ ਮਸ਼ੀਨਾਂ, ਬੇਸਹਾਰਾ ਲਈ ਕਿੱਤਾ ਮੁਖੀ ਸਿਖਲਾਈ ਦੇਣ ਲਈ ਸੈਂਟਰ ਖੋਲੇ ਗਏ ਹਨ । ਉਹਨਾਂ ਦੱਸਿਆ ਕਿ ਮਰੀਜਾਂ ਦੇ ਪ੍ਰਵਾਰਾਂ ਦੇ ਰਹਿਣ ਲਈ ਸੰਨੀ ਉਬਰਾਏ ਰੈਣ ਬਸੇਰਾ ਬਣਾਇਆ ਗਿਆ ਹੈ ਜਿੱਥੇ ਮਰੀਜਾਂ ਦੇ ਵਾਰਿਸਾ ਦੇ ਰਹਿਣ ਲਈ ਮੁਫਤ ਸੇਵਾਵਾਂ ਦਾ ਪ੍ਰਬੰਧ ਹੈ ਉਹਨਾਂ ਦੱਸਿਆ ਕਿ ਇੱਥੇ ਹੀ ਕਲੀਨਿਕਲ ਲੈਬੋਰੇਟਰੀ ਰਾਹੀ ਕੁਝ ਮੁਫਤ ਅਤੇ ਕੁਝ ਬਹੁਤ ਹੀ ਘੱਟ ਰੇਟਾਂ ਤੇ ਟੈਸਟ ਕੀਤੇ ਜਾਂਦੇ ਹਨ ਜਿਸ ਦਾ ਲੋੜਵੰਦ ਲੋਕ ਭਰਪੂਰ ਫਾਇਦਾ ਉਠਾ ਰਹੇ ਹਨ । ਇਸ ਮੌਕੇ ਬਿੱਟੂ ਗਿੱਲ,ਤਰਸੇਮ ਸਿੰਘ ਪਰਦੀਪ ਸ਼ਰਮਾਂ, ਜਸਬੀਰ ਸਿੰਘ, ਬਰਾੜ, ਸੂਰਤ ਸਿੰਘ ਖਾਲਸਾ, ਕਰਮਿੰਦਰ ਸਿੰਘ ਬਿੱਟੂ, ਭੁਪਿੰਦਰ ਸਿੰਘ ਖੋਸਾ ਆਦਿ ਟਰੱਸਟ ਦੇ ਅਹੁਦੇਦਾਰ ਹਾਜਿਰ ਸਨ ।