• ਕਿਹਾ – ਅਜਿਹੇ ਕੰਮਾਂ ਲਈ ਉਨ੍ਹਾਂ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ

IMG_1196

ਨਿਊਯਾਰਕ/ਸ੍ਰੀ ਚਮਕੌਰ ਸਾਹਿਬ 8 ਸਤੰਬਰ — ਬੀਤੇਂ ਦਿਨ ਨੇੜਲੇ ਪਿੰਡ ਬੇਲਾ ਦੀ ਸਮੂਹ ਪੰਚਾਇਤ ਤੇ ਯੂਥ ਕਲੱਬ ਵਲੋਂ ਅਨਾਜ ਮੰਡੀ, ਬੇਲਾ ਵਿਖੇ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ, ਜਿਸ ਦੇ ਮੁੱਖ ਮਹਿਮਾਨ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਸ਼੍ਰੀ ਮਨੀਸ਼ ਤਿਵਾੜੀ ਨੇ ਪਹੁੰਚ ਕੇ ਪੰਜਾਬ ਦੇ ਕੋਨੇ-ਕੋਨੇ ਤੋਂ ਪਹੁੰਚੇ ਪਹਿਲਵਾਨਾਂ ਨੂੰ ਅਸ਼ੀਰਬਾਦ ਦਿੱਤਾ। ਇਸ ਮੌਕੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ਼੍ਰੀ ਪਵਨ ਦੀਵਾਨ ਵੀ ਹਾਜ਼ਰ ਸਨ।ਇਸ ਮੌਕੇ ‘ਤੇ ਸੰਬੋਧਨ ਕਰਦੇ ਹੋਏ ਸਾਂਸਦ ਸ਼੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ੇ ਤੋਂ ਬਚਾਉਣ ਲਈ ਬੇਲਾ ਪਿੰਡ ਦੀ ਪੰਚਾਇਤ ਵਲੋਂ ਇਕ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ।

IMG_1195

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਮੇਸ਼ਾ ਸੂਰਵੀਰਾਂ ਯੋਧਿਆਂ ਨੂੰ ਜਨਮ ਦਿੱਤਾ ਹੈ, ਜਿਨ੍ਹਾਂ ਨੇ ਪੂਰੀ ਦੁਨੀਆਂ ਵਿਚ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਪਰ ਅੱਜ ਕੁਝ ਨੌਜਵਾਨਾਂ ਦਾ ਰੁਝਾਨ ਨਸ਼ੇ ਵੱਲ ਹੋ ਗਿਆ ਹੈ, ਜਿਨ੍ਹਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਕੱਢਣਾ ਬਹੁਤ ਜਰੂਰੀ ਹੈ। ਪੰਜਾਬ ਦੀ ਨੌਜਵਾਨੀ ਨੂੰ ਨਸ਼ੇ ਤੋਂ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਵੱਖ ਵੱਖ ਤਰ੍ਹਾਂ ਦੇ ਕਦਮ ਉਠਾਏ ਜਾ ਰਹੇ ਹਨ, ਜਿਸ ਵਿਚ ਤੁਹਾਡੇ ਸਹਿਯੋਗ ਦੀ ਬਹੁਤ ਜਰੂਰਤ ਹੈ। ਸ਼੍ਰੀ ਤਿਵਾੜੀ ਨੇ ਕਿਹਾ ਕਿ ਪੰਜਾਬ ਦੇ ਇਕ-ਇਕ ਪਿੰਡ ਵਿਚ ਅਜਿਹੇ ਖੇਡ ਮੇਲੇ ਹੋਣੇ ਚਾਹੀਦੇ ਹਨ, ਜਿਥੇ ਉਨ੍ਹਾਂ ਦੇ ਸਹਿਯੋਗ ਦੀ ਜਰੂਰਤ ਹੈ, ਉਹ ਪਿੰਡਾਂ ਦੀ ਪੰਚਾਇਤ ਤੇ ਯੂਥ ਕਲੱਬਾਂ ਨੂੰ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ‘ਚੇ ਸਾਂਸਦ ਸ਼੍ਰੀ ਮਨੀਸ਼ ਤਿਵਾੜੀ ਨੇ ਜੇਤੂਆਂ ਨੂੰ ਇਨਾਮ ਵੰਡੇ ਤੇ ਪੰਚਾਇਤ ਮੈਂਬਰਾਂ ਤੇ ਯੂਥ ਕਲੱਬ ਦੇ ਮੈਂਬਰਾਂ ਵਲੋਂ ਸਾਂਸਦ ਸ਼੍ਰੀ ਮਨੀਸ਼ ਤਿਵਾੜੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਲਖਵਿੰਦਰ ਸਿੰਘ, ਸ਼ਮਸ਼ੇਰ ਸਿੰਘ ਬੱਗੂ, ਰੋਹਿਤ ਸੱਭਰਵਾਲ, ਕਰਨੈਲ ਸਿੰਘ ਮੈਂਬਰ ਜਿਲ੍ਹਾ ਪ੍ਰੀਸ਼ਦ ਸਮੇਤ ਹੋਰ ਪਤਵੰਤੇ ਸੱਜਣ ਵੀ ਮੌਜੂਦ ਰਹੇ।