ਅੱਜ ਹੋਵੇਗੀ ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ, 19 ਉਮੀਦਵਾਰ ਮੈਦਾਨ ‘ਚ

ਜਲੰਧਰ- ਅੱਜ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ, ਆਦਮਪੁਰ, ਕਰਤਾਰਪੁਰ, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 16,21,759 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਕੇ ਚੋਣਾਂ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਵੋਟਰਾਂ ‘ਚ 8,44,904 ਪੁਰਸ਼ ਅਤੇ 7,76,855 ਔਰਤ ਵੋਟਰ ਹਨ । 13 ਮਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਚੋਣ ਨਤੀਜੇ ਸਾਹਮਣੇ ਆਉਣਗੇ।