
ਆਸਟ੍ਰੇਲੀਆ ਦੀਆਂ ਦੋ ਹੋਰ ਯੂਨੀਵਰਸਿਟੀਆਂ ਨੇ ਧੋਖਾਧੜੀ ਵਾਲੀਆਂ ਵੀਜ਼ਾ ਅਰਜ਼ੀਆਂ ਵਿਚ ਵਾਧੇ ਨੂੰ ਲੈ ਕੇ ਤਾਜ਼ਾ ਚਿੰਤਾਵਾਂ ਦੇ ਜਵਾਬ ‘ਚ ਕੁਝ ਭਾਰਤੀ ਰਾਜਾਂ ਦੇ ਵਿਦਿਆਰਥੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਕ ਮੀਡੀਆ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਗਈ। ਵਿਕਟੋਰੀਆ ਵਿੱਚ ਫੈਡਰੇਸ਼ਨ ਯੂਨੀਵਰਸਿਟੀ ਅਤੇ ਨਿਊ ਸਾਊਥ ਵੇਲਜ਼ ਵਿੱਚ ਪੱਛਮੀ ਸਿਡਨੀ ਯੂਨੀਵਰਸਿਟੀ ਨੇ ਪਿਛਲੇ ਹਫ਼ਤੇ ਸਿੱਖਿਆ ਏਜੰਟਾਂ ਨੂੰ ਪੱਤਰ ਲਿਖ ਕੇ ਪੰਜਾਬ, ਹਰਿਆਣਾ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਨਾਲ-ਨਾਲ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੀ ਭਰਤੀ ਨਾ ਕਰਨ ਦੀ ਹਦਾਇਤ ਦਿੱਤੀ ਸੀ। ਦੀ ਸਿਡਨੀ ਮੋਰਨਿੰਗ ਹੇਰਾਲਡ ਨੇ ਇਸ ਸਬੰਧੀ ਜਾਣਕਾਰੀ ਦਿੱਤੀ।