ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਪਾਕਿਸਤਾਨ ਤੋਂ ਚੱਲਣ ਵਾਲੇ 14 ਮੈਸੇਂਜਰ ਐਪਸ ’ਤੇ ਬੈਨ

ਕੇਂਦਰ ਸਰਕਾਰ ਨੇ ਅੱਜ ਵੱਡਾ ਕਦਮ ਚੁੱਕਿਆ ਹੈ। ਭਾਰਤ ਸਰਕਾਰ ਨੇ ਪਾਕਿਸਤਾਨ ਤੋਂ ਸੰਚਾਲਿਤ 14 ਮੈਸੇਂਜਰ ਐਪਸ ’ਤੇ ਪਾਬੰਦੀ ਲਗਾ ਦਿੱਤੀ ਹੈ। ਸੂਤਰਾਂ ਮੁਤਾਬਿਕ ਜੰਮੂ-ਕਸ਼ਮੀਰ ’ਚ ਅੱਤਵਾਦੀਆਂ ਦੀ ਕਮਰ ਤੋੜਨ ਲਈ ਵੱਡੀ ਕਾਰਵਾਈ ਕੀਤੀ ਗਈ ਹੈ। ਜੰਮੂ-ਕਸ਼ਮੀਰ ’ਚ ਸਰਗਰਮ ਅੱਤਵਾਦੀ ਇਨ੍ਹਾਂ ਐਪਸ ਰਾਹੀਂ ਪਾਕਿਸਤਾਨ ’ਚ ਬੈਠੇ ਆਪਣੇ ਆਕਾਵਾਂ ਨਾਲ ਸੰਪਰਕ ਕਰਦੇ ਸਨ।

ਕੇਂਦਰ ਸਰਕਾਰ ਨੇ ਅੱਜ ਵੱਡਾ ਕਦਮ ਚੁੱਕਿਆ ਹੈ। ਭਾਰਤ ਸਰਕਾਰ ਨੇ ਪਾਕਿਸਤਾਨ ਤੋਂ ਸੰਚਾਲਿਤ 14 ਮੈਸੇਂਜਰ ਐਪਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਵਿੱਚ ਬੀਚੈਟ ਵੀ ਸ਼ਾਮਲ ਹੈ। ਕੇਂਦਰੀ ਆਈ ਮੰਤਰਾਲੇ ਨੇ ਇਹ ਫੈਸਲਾ ਇੰਟੈਲੀਜੈਂਸ ਬਿਊਰੋ ਤੋਂ ਮਿਲੇ ਇਨਪੁਟਸ ਦੇ ਆਧਾਰ ‘ਤੇ ਲਿਆ ਹੈ।

ਭਾਰਤ ਸਰਕਾਰ ਨੇ ਦੱਸਿਆ ਹੈ ਕਿ ਇਹ ਐਪਸ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਹਨ, ਜਿਸ ਤੋਂ ਬਾਅਦ ਇਨ੍ਹਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਭਾਰਤ ਨੇ ਕਾਰਵਾਈ ਕਰਦੇ ਹੋਏ ਪਾਕਿਸਤਾਨ ਤੋਂ ਚੱਲ ਰਹੇ ਕਈ ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ ਲਗਾ ਦਿੱਤੀ ਸੀ।

ਸੂਤਰਾਂ ਮੁਤਾਬਕ ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਦੀ ਕਮਰ ਤੋੜਨ ਲਈ ਵੱਡੀ ਕਾਰਵਾਈ ਕੀਤੀ ਗਈ ਹੈ। ਜੰਮੂ-ਕਸ਼ਮੀਰ ‘ਚ ਸਰਗਰਮ ਅੱਤਵਾਦੀ ਇਨ੍ਹਾਂ ਐਪਸ ਰਾਹੀਂ ਪਾਕਿਸਤਾਨ ‘ਚ ਬੈਠੇ ਆਪਣੇ ਆਕਾਵਾਂ ਨਾਲ ਸੰਪਰਕ ਕਰਦੇ ਸਨ।