ਖੇਤੀਬਾੜੀ ਮੰਤਰੀ ਵੱਲੋਂ ਫ਼ਸਲਾਂ ਦੇ ਖ਼ਰਾਬੇ ਦੀ ਗਿਰਦਾਵਰੀ ਕਰਵਾ ਕੇ ਰਿਪੋਰਟ ਪੇਸ਼ ਕਰਨ ਦੀ ਹਦਾਇਤ !

ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਦਫ਼ਤਰ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਨੁਮਾਇੰਦਿਆਂ ਨਾਲ ਕਿਸਾਨੀ ਮਸਲਿਆਂ ਸਬੰਧੀ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਆਦੇਸ਼ ਦਿੱਤਾ ਕਿ ਜਿਨ੍ਹਾਂ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਨਹੀਂ ਮਿਲਿਆ, ਉਨ੍ਹਾਂ ਦੇ ਵੇਰਵੇ ਡਿਪਟੀ ਕਮਿਸ਼ਨਰਾਂ ਤੋਂ 15 ਮਈ ਤੱਕ ਪ੍ਰਾਪਤ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਮੁਆਵਜ਼ਾ ਜਲਦੀ ਦਿੱਤਾ ਜਾ ਸਕੇ।