ਡਾ. ਚਰਨਜੀਤ ਸਿੰਘ ਅਟਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ !

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੇ ਅੱਜ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਕੁੱਝ ਦਿਨ ਪਹਿਲਾਂ ਉਨ੍ਹਾਂ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਵੀ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ, ਜਿਨ੍ਹਾਂ ਨੂੰ ਮਗਰੋਂ ਭਾਜਪਾ ਨੇ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਬਣਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਅਟਵਾਲ ਲੋਕ ਸਭਾ ਦੇ ਡਿਪਟੀ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਹਨ।