ਨਿਊਜ਼ੀਲੈਂਡ ਤੋਂ ਪੰਜਾਬ ਫੇਰੀ ‘ਤੇ ਗਏ ਸਿੱਖ ਪਰਿਵਾਰਾਂ ਵੱਲੋਂ ਪਿੰਡ ਸੈਫਲਾਬਾਦ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ

nz-pic-24-Dec-1ਨਿਊਜ਼ੀਲੈਂਡ ਤੋਂ ਪੰਜਾਬ ਗਏ ਸਿੱਖ ਪਰਿਵਾਰਾਂ ਜਿਨ੍ਹਾਂ ਦੇ ਸੁਪਰੀਮ ਸਿੱਖ ਸੁਸਾਇਟੀ ਆਫ ਨਿਊਜ਼ੀਲੈਂਡ ਤੋਂ ਸ. ਦਲਜੀਤ ਸਿੰਘ, ਸ. ਮਨਜਿੰਦਰ ਸਿੰਘ ਦਾਦੂਵਾਲ,  ਸ. ਨਾਇਬ ਸਿੰਘ, ਸ. ਸਤਨਾਮ ਸਿੰਘ, ਡਾ. ਇੰਦਰਪਾਲ ਸਿੰਘ, ਸੰਤੋਖ ਸਿੰਘ ਵਿਰਕ, ਮੰਦੀਪ ਸਿੰਘ ਵਿਰਕ, ਉਂਕਾਰ ਸਿੰਘ ਵਿਰਕ ਤੇ ਹੋਰ ਬਹੁਤ ਸਾਰੇ ਮੈਂਬਰ ਸ਼ਾਮਿਲ ਹਨ ਦੇ ਸਹਿਯੋਗ ਨਾਲ ਪਿੰਡ ਸੈਫਲਾਬਾਦ (ਕਪੂਰਥਲਾ) ਵਿਖੇ ਬਹੁੰਤ ਹੀ ਸੁੰਦਰ ਬਣੇ ਹੋਏ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ 23 ਦਸੰਬਰ ਦਿਨ ਮੰਗਲਵਾਰ ਨੂੰ ਇਕ ਵਿਸ਼ੇਸ਼ ਕਥਾ-ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਦੇ ਵਿਚ  ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ, ਸ਼੍ਰੋਮਣੀ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਭਾਈ ਹਰਜੀਤਪਾਲ ਸਿੰਘ, ਭਾਈ ਤਨਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਪਾਉਂਟਾ ਸਾਹਿਬ, ਭਾਈ ਬਲਦੇਵ ਸਿੰਘ ਖਾਲਸਾ, ਭਾਈ ਅਮਨਦੀਪ ਸਿੰਘ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਪਟਿਆਲਾ, ਪ੍ਰਸਿੱਧ ਕਵੀ  ਕਕਮਲਜੀਤ ਸਿੰਘ ਨੂਰ, ਅਵਤਾਰ ਸਿੰਘ ਤਾਰੀ ਅਤੇ ਹੋਰ ਰਾਗੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕਥਾ ਅਤੇ ਕੀਰਤਨ ਨਾਲ ਨਿਹਾਲ ਕੀਤਾ।

Install Punjabi Akhbar App

Install
×