ਪਹਿਲਵਾਨ ਗੀਤਾ ਫ਼ੋਗਾਟ ਨੂੰ ਦਿੱਲੀ ਪੁਲਿਸ ਨੇ ਕੀਤਾ ਗਿ੍ਫ਼ਤਾਰ

ਦਿੱਲੀ ਪੁਲਸ ਨੇ ਵੀਰਵਾਰ ਨੂੰ ਰਾਸ਼ਟਰਮੰਡਲ ਖੇਡਾਂ ਦੀ ਸੋਨ ਤਗਮਾ ਜੇਤੂ ਗੀਤਾ ਫੋਗਾਟ ਨੂੰ ਹਿਰਾਸਤ ਵਿੱਚ ਲਿਆ ਸੀ। ਗੀਤਾ ਫੋਗਾਟ ਨੇ ਖੁਦ ਫੇਸਬੁੱਕ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ। ਉਸਨੇ ਆਪਣੇ ਟਵੀਟ ਵਿੱਚ ਲਿਖਿਆ, ਮੈਨੂੰ ਅਤੇ ਮੇਰੇ ਪਤੀ ਪਵਨ ਸਰੋਹਾ ਨੂੰ ਦਿੱਲੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਬਹੁਤ ਦੁਖਦ।

ਗੀਤਾ ਫੋਗਾਟ ਆਪਣੇ ਪਤੀ ਨਾਲ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਦਾ ਸਮਰਥਨ ਕਰਨ ਲਈ ਨਿਕਲੀ ਸੀ। ਦਿੱਲੀ ਪੁਲਸ ਨੇ ਦੋਵਾਂ ਨੂੰ ਸਿੰਘੂ ਬਾਰਡਰ ‘ਤੇ ਹਿਰਾਸਤ ‘ਚ ਲੈ ਲਿਆ। ਇਸ ਤੋਂ ਬਾਅਦ ਉਨ੍ਹਾ ਨੂੰ ਬਵਾਨਾ ਥਾਣੇ ਲਿਜਾਇਆ ਗਿਆ। ਜ਼ਿਕਰਯੋਗ ਹੈ ਕਿ ਬੁੱਧਵਾਰ ਅੱਧੀ ਰਾਤ ਤੋਂ ਬਾਅਦ ਜੰਤਰ-ਮੰਤਰ ‘ਤੇ ਹੋਏ ਬਵਾਲ ਤੋਂ ਬਾਅਦ ਪਹਿਲਵਾਨਾਂ ‘ਚ ਕਾਫੀ ਗੁੱਸਾ ਹੈ।