ਪਾਕਿਸਤਾਨ ਦੇ ਮਸ਼ਹੂਰ ਲੇਖਕ ਤਾਰਿਕ ਫਤਿਹ ਦਾ ਦਿਹਾਂਤ, ਧੀ ਨਤਾਸ਼ਾ ਨੇ ਟਵੀਟ ਕਰ ਦਿੱਤੀ ਜਾਣਕਾਰੀ

ਮਸ਼ਹੂਰ ਪਾਕਿਸਤਾਨੀ ਲੇਖਕ ਤਾਰਿਕ ਫਤਿਹ ਜੋ ਲੰਬੇ ਸਮੇਂ ਤੋਂ ਭਾਰਤ ਵਿਚ ਰਹਿ ਰਹੇ ਸਨ, ਉਨ੍ਹਾਂ ਦਾ ਅੱਜ ਦੇਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੀ ਬੇਟੀ ਨਤਾਸ਼ਾ ਫਤਾਹ ਨੇ ਟਵਿੱਟਰ ‘ਤੇ ਸਾਂਝੀ ਕੀਤੀ ਹੈ। ਤਾਰਿਕ ਫਤਿਹ ਪਿਛਲੇ ਕਈ ਦਿਨਾਂ ਤੋਂ ਕੈਂਸਰ ਕਾਰਨ ਹਸਪਤਾਲ ‘ਚ ਦਾਖਲ ਸਨ।ਜਾਣਕਾਰੀ ਲਈ ਦੱਸ ਦੇਈਏ ਕਿ ਪਾਕਿਸਤਾਨ ਦੇ ਮਸ਼ਹੂਰ ਲੇਖਕ ਤਾਰਿਕ ਫਤਿਹ ਦਾ ਜਨਮ 20 ਨਵੰਬਰ 1949 ਨੂੰ ਆਜ਼ਾਦੀ ਤੋਂ ਬਾਅਦ ਬਣੇ ਪਾਕਿਸਤਾਨ ਦੇ ਕਰਾਚੀ ‘ਚ ਹੋਇਆ ਸੀ। ਉਹ 1960 ਅਤੇ 1970 ਦੇ ਦਹਾਕੇ ਦੇ ਅਖੀਰ ਵਿੱਚ ਖੱਬੇਪੱਖੀ ਵਿਦਿਆਰਥੀ ਅੰਦੋਲਨ ਦਾ ਆਗੂ ਰਹੇ । ਇਹ ਉਹ ਸਮਾਂ ਸੀ ਜਦੋਂ ਉਨ੍ਹਾਂ ਨੂੰ ਪਾਕਿਸਤਾਨ ਦੀਆਂ ਲਗਾਤਾਰ ਸਰਕਾਰਾਂ ਨੇ ਦੋ ਵਾਰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਜਨਰਲ ਜ਼ਿਆ-ਉਲ-ਹੱਕ ਨੇ 1977 ਵਿਚ ਉਸ ‘ਤੇ ਦੇਸ਼ਧ੍ਰੋਹ ਦਾ ਦੋਸ਼ ਲਗਾਇਆ ਅਤੇ ਉਨ੍ਹਾਂ ਨੂੰ ਦੇਸ਼ ਵਿਚ ਪੱਤਰਕਾਰ ਵਜੋਂ ਕੰਮ ਕਰਨ ਤੋਂ ਰੋਕ ਦਿੱਤਾ। ਉਹ 1987 ਵਿੱਚ ਕੈਨੇਡਾ ਚਲੇ ਗਏ ਅਤੇ ਉਦੋਂ ਤੋਂ ਇੱਕ ਪੱਤਰਕਾਰ ਵਜੋਂ ਕੰਮ ਕਰ ਰਹੇ ਸਨ।