ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲੇ 30 ਫੀਸਦੀ ਘਟੇ : ਮੀਤ ਹੇਅਰ

ਸਾਇੰਸ ਤਕਨਾਲੋਜੀ ਅਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਵਿੱਚ ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਹਰਿਆਣਾ ਦੇ ਸਹਿਯੋਗ ਨਾਲ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਹਾਲ ਵਿੱਚ ‘ਸਥਾਈ ਖੇਤੀਬਾੜੀ ਪ੍ਰਬੰਧਨ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ’ ਵਿਸ਼ੇ ’ਤੇ ਕਰਵਾਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ ਲਗਾਤਾਰ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦ ਘਟੇ ਹਨ।