
ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ 1 ਮਈ (ਮਜ਼ਦੂਰ ਦਿਵਸ) ਨੂੰ ਗਜ਼ਟਿਡ ਛੁੱਟੀ ਹੋਵੇਗੀ। ਇਸ ਕਾਰਨ ਸੂਬੇ ਵਿੱਚ ਸਰਕਾਰੀ ਕੰਮਕਾਜ ਬੰਦ ਰਹਿਣਗੇ। ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਦੀ ਕਾਪੀ ਸਾਰੇ ਵਿਭਾਗੀ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ।