
ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ 1995 ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਨੂੰ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ। ਉਸ ਵਲੋਂ ਪਾਈ ਪਟੀਸ਼ਨ ਵਿਚ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਅਦਾਲਤ ਨੇ ਸਮਰੱਥ ਅਧਿਕਾਰੀਆਂ ਨੂੰ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਲੋੜ ਅਨੁਸਾਰ ਫ਼ੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਰਾਜੋਆਣਾ ਨੇ 26 ਸਾਲ ਦੀ ਲੰਬੀ ਕੈਦ ਦੇ ਆਧਾਰ ’ਤੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਮੰਗ ਕੀਤੀ ਸੀ।