ਲਾਲਜੀਤ ਭੁੱਲਰ ਦਾ ਸ਼ਲਾਘਾਯੋਗ ਕਦਮ, ਅਜਿਹਾ ਫ਼ੈਸਲਾ ਲੈਣ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਆਪਣੀਆਂ ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣ ਗਏ ਹਨ। ਉਨ੍ਹਾਂ ਰੋਟਰੀ ਆਈ ਬੈਂਕ ਤੇ ਕੋਰਨੀਆ ਟਰਾਂਸਪਲਾਂਟ ਸੁਸਾਇਟੀ ਹੁਸ਼ਿਆਰਪੁਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਅੱਖਾਂ ਦਾਨ ਕਰਨ ਸਬੰਧੀ ਆਪਣਾ ਫ਼ਾਰਮ ਭਰਿਆ ਹੈ। ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਨੇਕ ਕਾਰਜ ਵਿੱਚ ਹਿੱਸਾ ਪਾਉਣ।