ਸੇਵ ਹਿਊਮੈਨਿਟੀ ਫਾਊਂਡੇਸ਼ਨ ਵੱਲੋਂ ਮੁਫਤ ਕੰਪਿਊਟਰ ਸੈਂਟਰ ਖੋਲ੍ਹਿਆ ਗਿਆ

(ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦਾ ਸਨਮਾਨ ਕਰਦੇ ਹੋਏ ਫਾਊਂਡੇਸ਼ਨ ਦੇ ਅਹੁਦੇਦਾਰ ਅਤੇ ਪਤਵੰਤੇ)

ਫਰੀਦਕੋਟ –ਸਮਾਜ ਸੇਵਾ ਨੂੰ ਪ੍ਰਣਾਈ ਸੰਸਥਾ ਸੇਵ ਹਿਊਮੈਨਿਟੀ ਫਾਊਂਡੁੇਸ਼ਨ (ਰਜਿ:) ਪੰਜਾਬ ਵੱਲੋਂ ਮੁਫਤ ਕੰਪਿਊਟਰ ਸਿੱਖਿਆ ਲਈ ਸੇਵ ਹਿਊਮੈਨਿਟੀ ਕੰਪਿਊਟਰ ਸੈਂਟਰ ਫਰੀਦਕੋਟ ਵਿਖੇ ਖੋਲ੍ਹਿਆ ਗਿਆ ਹੈ। ਜਿਸਦਾ ਉਦਘਾਟਨ ਇਲਾਕੇ ਦੇ ਵਿਧਾਇਕ ਅਤੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰઠਕੁਸ਼ਲਦੀਪ ਸਿੰਘ ਢਿੱਲੋਂઠਵੱਲੋਂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਸੰਸਥਾ ਦੇ ਸੇਵਾਦਾਰਾਂ ਭਾਈ ਸ਼ਿਵਜੀਤ ਸਿੰਘ ਸੰਘਾ ਅਤੇ ਸੈਂਟਰ ਦੇ ਟੈਕਨੀਕਲ ਡਾਇਰੈਕਟਰ ਹਰਪ੍ਰੀਤ ਸਿੰਘ ਭਿੰਡਰ ਨੇ ਦੱਸਿਆ ਕਿ ਇਸ ਸੈਂਟਰ ਵਿੱਚ ਕਿਸੇ ਤਰ੍ਹਾਂ ਦੀ ਕੋਈ ਵੀ ਦਾਖਲਾ ਜਾਂ ਮਹੀਨਾਵਾਰ ਫੀਸ ਨਹੀਂ ਹੋਵੇਗੀ ਅਤੇ ਵਿਦਿਆਰਥੀਆਂ ਨੂੰ ਮੁਫਤ ਕੰਪਿਊਟਰ ਸਿੱਖਿਆ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਇਹ ਸੈਂਟਰ ਕੰਪਿਊਟਰ ਇੰਜਨੀਅਰ ਸਵ. ਜਗਦੀਪ ਸਿੰਘ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ ਹੈ ਅਤੇ ਜਗ੍ਹਾ ਦਾ ਪ੍ਰਬੰਧ ਵੀ ਉਹਨਾਂ ਦੇ ਪਰਿਵਾਰ ਵੱਲੋਂ ਸ. ਹਰਦੇਵ ਸਿੰਘ ਦੀ ਅਗਵਾਈ ਵਿੱਚ ਕੀਤਾ ਗਿਆ ਹੈ। ਕੰਪਿਊਟਰ ਸੈਂਟਰ ਲਈ ਫਰਨੀਚਰ, ਕੰਪਿਊਟਰ ਅਤੇ ਅਧਿਆਪਕ ਦਾ ਪ੍ਰਬੰਧ ਸੇਵ ਹਿਊਮੈਨਿਟੀ ਫਾਊਂਡੇਸ਼ਨ ਵੱਲੋਂ ਕੀਤਾ ਗਿਆ ਹੈ। ਇਸ ਮੌਕੇ ‘ਤੇ ਬੋਲਦਿਆਂ ਕੁਸ਼ਲਦੀਪ ਸਿੰਘ ਢਿੱਲੋਂ ਨੇ ਫਾਊਂਡੇਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮਨੁੱਖਤਾ ਦੀ ਸੇਵਾ ਲਈ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਕਾਰਜਾਂ ਵਿੱਚ ਹਰ ਕਿਸਮ ਦੇ ਸਹਿਯੋਗ ਦਾ ਵਿਸਵਾਸ਼ ਦਵਾਇਆ ਗਿਆ। ਸਵ. ਜਗਦੀਪ ਸਿੰਘ ਦੇ ਪਿਤਾ ਹਰਦੇਵ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਸੈਂਟਰ ਖੋਲ੍ਹਣ ਵਿੱਚ ਯੋਗਦਾਨ ਪਾਉਣ ਵਾਲੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ। ਪ੍ਰਧਾਨ ਜਸਪ੍ਰੀਤ ਸਿੰਘ ਅਤੇ ਵਿੱਕੀ ਗਰੋਵਰ ਦੀ ਅਗਵਾਈ ਵਿੱਚ ਫਾਊਂਡੇਸ਼ਨ ਦੇ ਸਮੂਹ ਮੈਂਬਰਾਂ ਵੱਲੋਂ ਹਲਕਾ ਵਿਧਾਇਕ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ‘ਤੇ ਫਾਊਂਡੇਸ਼ਨ ਦੇ ਮੈਂਬਰ ਵਰਿੰਦਰ ਸਿੰਘ ਖਾਲਸਾ, ਸਲਿੰਦਰ ਸਿੰਘ ਬਰਾੜ, ਰਵਿੰਦਰਪਾਲ ਜੁਗਨੂੰ, ਜਸਪਿੰਦਰ ਸਿੰਘ, ਕੰਵਰਜੀਤ ਸਿੰਘ ਸਿੱਧੂ, ਇੰਜ: ਬਲਵਿੰਦਰ ਸਿੰਘ, ਕੰਪਿਊਟਰ ਅਧਿਆਪਕਾ ਮਨਦੀਪ ਕੌਰ, ਮਨਮੋਹਨ ਸਿੰਘ ਅਤੇ ਸੈਂਟਰ ਦੇ ਸਿਖਿਆਰਥੀ ਮੌਜੂਦ ਸਨ।

Install Punjabi Akhbar App

Install
×