ਬਲਬੀਰ ਪਰਵਾਨਾ ਨੂੰ ’18ਵਾਂ ਮਾਤਾ ਮਾਨ ਕੌਰ ਯਾਦਗਾਰੀ ਮਿੰਨੀ ਕਹਾਣੀ ਪੁਰਸਕਾਰ’ ਦੇਣ ਦਾ ਐਲਾਨ

balbir parwanaaa

ਅੱਜ ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਕੇਂਦਰੀ ਪੰਜਾਬੀ ਮਿੰਨੀ ਕਹਾਣੀ ਲੇਖਕ ਮੰਚ ਦੇ ਸਹਿਯੋਗ ਨਾਲ ’18ਵਾਂ ਮਾਤਾ ਮਾਨ ਕੌਰ ਮਿੰਨੀ ਕਹਾਣੀ ਯਾਦਗਾਰੀ ਪੁਰਸਕਾਰ’ ਪੰਜਾਬੀ ਦੇ ਜਾਣੇ ਪਛਾਣੇ ਲੇਖਕ ਸ੍ਰੀ ਬਲਬੀਰ ਪਰਵਾਨਾ ਨੂੰ ਦੇਣ ਦਾ ਐਲਾਨ ਕੀਤਾ ਗਿਆ। ਪੰਜਾਬੀ ਸਾਹਿਤ ਸਭਾ ਪਟਿਆਲਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ’ ਅਤੇ ਮਿੰਨੀ ਕਹਾਣੀ ਲੇਖਕ ਮੰਚ ਦੇ ਪ੍ਰਧਾਨ ਹਰਪ੍ਰੀਤ ਸਿੰਘ ਰਾਣਾ ਨੇ ਸਾਂਝੇ ਤੌਰ ਤੇ ਐਲਾਨ ਕਰਦਿਆਂ ਕਿਹਾ ਕਿ ਸ੍ਰੀ ਪਰਵਾਨਾ ਨੂੰ ਉਹਨਾਂ ਦੇ ਪੰਜਾਬੀ ਮਿੰਨੀ ਕਹਾਣੀ ਪ੍ਰਤੀ ਯੋਗਦਾਨ ਨੂੰ ਮੁੱਖ ਰੱਖਦੇ ਹੋਏ ਇਹ ਪੁਰਸਕਾਰ ਦੇਣ ਦਾ ਫੈਸਲਾ ਲਿਆ ਗਿਆ ਹੈ। ਮਾਤਾ ਮਾਨ ਕੌਰ ਯਾਦਗਾਰੀ ਮਿੰਨੀ ਕਹਾਣੀ ਪੁਰਸਕਾਰ ਹੁਣ ਤੱਕ 17 ਮਿੰਨੀ ਕਹਾਣੀ ਲੇਖਕਾਂ ਨੂੰ ਉਹਨਾਂ ਦੀਆਂ ਮਿੰਨੀ ਕਹਾਣੀ ਪੁਸਤਕਾਂ ਦੀ ਪ੍ਰਕਾਸ਼ਨ-ਸੀਨੀਆਰਤਾ ਮੁਤਾਬਿਕ ਇਹ ਪੁਰਸਕਾਰ ਪ੍ਰਦਾਨ ਕੀਤੇ ਜਾ ਚੁੱਕੇ ਹਨ ਜਿਸ ਵਿਚ ਸਨਮਾਨਿਤ ਲੇਖਕ ਨੂੰ ਨਗਦ ਰਾਸ਼ੀ ਤੋਂ ਬਿਨਾਂ ਸਨਮਾਨ ਪੱਤਰ, ਸ਼ਾਲ ਅਤੇ ਸਨਮਾਨ ਪੱਤਰ ਆਦਿ ਭੇਂਟ ਕੀਤੇ ਜਾਂਦੇ ਹਨ। ਡਾ. ਆਸ਼ਟ ਅਤੇ ਸ੍ਰੀ ਰਾਣਾ ਨੇ ਇਹ ਵੀ ਦੱਸਿਆ ਕਿ ਉਹਨਾਂ ਦੀਆਂ ਸੰਸਥਾਵਾਂ ਵੱਲੋਂ ਸਾਂਝੇ ਤੌਰ ਤੇ ਇਹ ਸਨਮਾਨ ਸਮਾਗਮ ਸਾਂਝੇ ਤੌਰ ਤੇ ਆਯੋਜਿਤ ਕੀਤਾ ਜਾਂਦਾ ਹੈ ਜਿਸ ਵਿਚ ਵੱਡੀ ਗਿਣਤੀ ਵਿਚ ਲੇਖਕ ਭਾਗ ਲੈਂਦੇ ਹਨ। ਸਭਾ ਵੱਲੋਂ ਸ੍ਰੀ ਪਰਵਾਨਾ ਨੂੰ ਇਹ ਪੁਰਸਕਾਰ 8 ਅਪ੍ਰੈਲ, 2018 ਦਿਨ ਐਤਵਾਰ ਨੂੰ ਭਾਸ਼ਾ ਵਿਭਾਗ, ਪੰਜਾਬ, ਪਟਿਆਲਾ ਦੇ ਲੈਕਚਰ ਹਾਲ ਵਿਖੇ ਸਵੇਰੇ 10 ਵਜੇ ਪ੍ਰਦਾਨ ਕੀਤਾ ਜਾਵੇਗਾ ਅਤੇ ਸਭਾ ਵੱਲੋਂ ਹਾਲ ਵਿਚ ਲੋਕ ਅਰਪਿਤ ਕੀਤੀ ਗਈ 170 ਲੇਖਕਾਂ ਦੀ ਸਾਂਝੀ ਪੁਸਤਕ ‘ਕਲਮ ਸ਼ਕਤੀ’ ਦੀ ਇਕ ਇਕ ਕਾਪੀ ਵੀ ਸੰਬੰਧਤ ਲੇਖਕਾਂ ਨੂੰ ਭੇਂਟ ਕੀਤੀ ਜਾਵੇਗੀ। ਇਸ ਇਕੱਤਰਤਾ ਵਿਚ ਸ੍ਰੀ ਸੁਖਦੇਵ ਸਿੰਘ ਸ਼ਾਂਤ, ਸ੍ਰੀ ਦਵਿੰਦਰ ਪਟਿਆਲਵੀ, ਬਾਬੂ ਸਿੰਘ ਰੈਹਲ, ਨਵਦੀਪ ਸਿੰਘ ਮੁੰਡੀ ਆਦਿ ਕਾਰਜਕਾਰਨੀ ਮੈਂਬਰ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ।

Install Punjabi Akhbar App

Install
×