ਗ੍ਰਿਫਿਥ ਆਸਟ੍ਰੇਲੀਆ ‘ਚ 20ਵੇਂ ਸ਼ਹੀਦੀ ਟੂਰਨਾਮੈਂਟ ਦੀ ਆਰੰਭਤਾ ਅੱਜ

ਗ੍ਰਿਫਿਥ ਸ਼ਹਿਰ ਆਸਟ੍ਰੇਲੀਆ ਵਿਖੇ ਸ੍ਰੀ ਗੁਰੂ ਸਿੰਘ ਸਭਾ ਗ੍ਰਿਫਿਥ ਦੀ ਪ੍ਰਬੰਧਕ ਕਮੇਟੀ ਤੇ ਸਿੱਖ ਸੰਗਤ ਦੇ ਸਹਿਯੋਗ ਨਾਲ 1984 ਦੇ ਸ਼ਹੀਦਾਂ ਦੀ ਯਾਦ ‘ਚ ਹਰ ਸਾਲ ਵਾਂਗ 20ਵੇਂ ਸ਼ਹੀਦੀ ਟੂਰਨਾਮੈਂਟ ਦੀ ਆਰੰਭਤਾ 11-12 ਜੂਨ ਸਨਿਚਰਵਾਰ ਤੇ ਐਤਵਾਰ ਨੂੰ ਹੋਵੇਗੀ। ਇਸ ਪ੍ਰੋਗਰਾਮ ਸਬੰਧੀ ਸ: ਤੀਰਥ ਸਿੰਘ ਨਿੱਝਰ, ਚੇਤਨ ਸਿੰਘ ਤੇ ਜਸਬੀਰ ਸਿੰਘ ਚਾਹਲ ਨੇ ਦੱਸਿਆ ਕਿ ਟੂਰਨਾਮੈਂਟ ‘ਚ ਕਬੱਡੀ, ਫੁੱਟਬਾਲ, ਵਾਲੀਬਾਲ ਤੇ ਰੱਸਾਕਸ਼ੀ ਦੇ ਦਿਲਚਸਪ ਮੁਕਾਬਲੇ ਹੋਣਗੇ। ਔਰਤਾਂ ਤੇ ਬੱਚਿਆਂ ਲਈ ਮਿਊਜ਼ੀਕਲ ਚੇਅਰ, ਸਿੱਖ ਇਤਿਹਾਸ ਬਾਰੇ ਸਵਾਲਾਂ ਦੇ ਸਹੀ ਉੱਤਰ ਦੇਣ ਵਾਲਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਦਸਤਾਰ ਮੁਕਾਬਲੇ ਤੇ ਜੁਝਾਰੂ ਸਿੰਘਾਂ ਵੱਲੋਂ ਗਤਕੇ ਦੇ ਮੁਕਾਬਲੇ ਹੋਣਗੇ। ਟੂਰਨਾਮੈਂਟ ਵਿਚ ਆਸਟ੍ਰੇਲੀਆ ਦੇ ਸਾਰੇ ਵੱਡੇ ਸ਼ਹਿਰਾਂ ਤੋਂ ਖਿਡਾਰੀ, ਦਰਸ਼ਕ ਤੇ ਸਿੱਖ ਭਾਈਚਾਰਾ ਵੱਡੀ ਗਿਣਤੀ ‘ਚ ਪਹੁੰਚ ਕੇ ਅਨੰਦ ਮਾਣਦੇ ਹਨ। ਟੂਰਨਾਮੈਂਟ ‘ਚ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ।