2650 ਸਬ ਸੈਂਟਰਾਂ ਨੂੰ ਹੈਲਥ ਅਤੇ ਵੈਲਨੈੱਸ ਕੇਂਦਰਾਂ ਵਿਚ ਕੀਤਾ ਜਾਵੇਗਾ ਤਬਦੀਲ – ਸਿੱਧੂ

ਸਿਹਤ ਸੇਵਾਵਾਂ ਦੇ ਖੇਤਰ ‘ਚ ਪੰਜਾਬ ਬਣੇਗਾ ਮੋਹਰੀ 

ਸੂਬਾ ਸਰਕਾਰ ਵੱਲੋਂ ਪੜਾਅ ਵਾਰ ਸਾਰੇ ਸਬ ਸੈਂਟਰਾਂ ਨੂੰ ਹੈਲਥ ਤੇ ਵੈੱਲਨੈਸ ਕੇਂਦਰਾਂ ਵਿਚ ਤਬਦੀਲ ਕੀਤਾ ਜਾਵੇਗਾ, ਜਿਸ ਲਈ ਸਾਲ 2021 ਦਾ ਟੀਚਾ ਮਿਥਿਆ ਹੋਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਤਪਾ ਵਿਖੇ ਇੱਕ ਸਮਾਗਮ ‘ਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮਹਿਕਮੇ ਨੇ 861 ਸਬ ਸੈਂਟਰਾਂ ਨੂੰ ਹੈਲਥ ਅਤੇ ਵੈਲਨੈਸ ਕੇਂਦਰਾਂ ਵਿਚ ਤਬਦੀਲ ਕਰ ਦਿੱਤਾ ਹੈ ਅਤੇ ਇਨ੍ਹਾਂ ਕੇਂਦਰਾਂ ਨੂੰ ਚਲਾਉਣ ਲਈ 941 ਕਮਿਊਨਿਟੀ ਹੈਲਥ ਅਫ਼ਸਰਾਂ ਨੂੰ ਪੇਸ਼ਾਵਰਾਨਾ ਸਿਖਲਾਈ ਦੇ ਕੇ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਪਿੰਡਾਂ ‘ਚ ਵੀ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਹੋ ਸਕਣ।

ਧੰਨਵਾਦ ਸਹਿਤ (ਰੌਜ਼ਾਨਾ ਅਜੀਤ)