ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ‘ਚ ਬਣੇ ਖਿੱਚ ਦਾ ਕੇਂਦਰ -550 ਪ੍ਰਕਾਰ ਦੇ ਲੰਗਰ

langar

ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ‘ਚ ਲੱਖਾਂ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਇਸ ਮੌਕੇ ਗੁਰਦੁਆਰਾ ਲੰਗਰ ਸਾਹਿਬ ਸ੍ਰੀ ਹਜੂਰ ਸਾਹਿਬ (ਨਾਂਦੇੜ) ਵਲੋਂ ਲਾਏ ਲੰਗਰ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਹੋਏ ਹਨ। ਬਾਬਾ ਨਰਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ ਦੀ ਅਗਵਾਈ ‘ਚ ਲਾਏ ਲੰਗਰਾਂ ‘ਚ ਪੀਜ਼ਾ, ਬਰਗਰ, ਮਠਿਆਈਆਂ ਸਮੇਤ 550 ਪ੍ਰਕਾਰ ਦੇ ਲੰਗਰ ਵਰਤਾਏ ਜਾ ਰਹੇ ਹਨ।