ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਕੈਨੇਡਾ, ਅਤੇ ਅਮਰੀਕਾ ਵਿੱਚ 11 ਸਮਾਗਮ ਆਯੋਜਿਤ ਕਰੇਗੀ: ਬਾਵਾ 

(ਸ੍ਰੀ ਕ੍ਰਿਸ਼ਨ ਕੁਮਾਰ ਬਾਵਾ)
(ਸ੍ਰੀ ਕ੍ਰਿਸ਼ਨ ਕੁਮਾਰ ਬਾਵਾ)

ਨਿਊਯਾਰਕ/ਚੰਡੀਗੜ੍ਹ, 30 ਜੁਲਾਈ — ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਪੰਜਾਬ ਸਰਕਾਰ ਨੂੰ ਪੂਰਨ ਸਹਿਯੋਗ ਦੇਵੇਗੀ।ਇਹ ਪ੍ਰਗਟਾਵਾ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਪੀ.ਐਸ.ਆਈ.ਡੀ.ਸੀ. ਦੇ ਨਵ-ਨਿਯੁੱਕਤ ਚੇਅਰਮੈਨ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ, ਪੰਜਾਬ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਦੇਸ਼ ਵਿਦੇਸ਼ ਅੰਦਰ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਉਪਦੇਸ਼ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਕੈਨੇਡਾ, ਅਮਰੀਕਾ ਵਿੱਚ 11 ਸਮਾਗਮ ਆਯੋਜਿਤ ਕਰੇਗੀ, ਜਿਸ ਦੀ ਜ਼ਿੰਮੇਵਾਰੀ ਫਾਊਂਡੇਸ਼ਨ ਦੇ ਅਮਰੀਕਾ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ ਮੁੱਲਾਪੁਰ , ਕੈਨੇਡਾ ਦੇ ਪ੍ਰਧਾਨ ਹਰਬੰਤ ਸਿੰਘ ਦਿਉਲ, ਚੇਅਰਮੈਨ ਫਾਊਂਡੇਸ਼ਨ ਅਸ਼ੋਕ ਕੁਮਾਰ  ਬਾਵਾ ਅਤੇ ਰਿਟਾਇਡ ਬ੍ਰਿਗੇਡੀਅਰ ਨਵਾਬ ਸਿੰਘ ਹੀਰ ਮੁੱਖ ਸਰਪ੍ਰਸਤ  ਕੈਨੇਡਾ ਵਿੱਚ ਨਿਭਾਉਣਗੇ।ਬਾਵਾ ਨੇ ਦੱਸਿਆ ਕਿ ਕੈਥਲ (ਹਰਿਆਣਾ) ਵਿੱਚ ਉਮਰਾਓ ਸਿੰਘ ਪ੍ਰਧਾਨ ਫਾਊਂਡੇਸ਼ਨ ਹਰਿਆਣਾ ਸਮਾਗਮ ਆਯੋਜਿਤ ਕਰ ਰਹੇ ਹਨ ਅਤੇ ਕਲਕੱਤਾ ਵਿੱਚ ਮੇਘ ਸਿੰਘ ਸਿੱਧੂ ਸਮਾਗਮ ਆਯੋਜਿਤ ਕਰਨਗੇ। ਇਸੇ ਤਰ੍ਹਾਂ ਬੰਬਈ ਵਿੱਚ ਸੁਖਵਿੰਦਰ ਸਿੰਘ ਗਿੱਲ ਅਤੇ ਹਰਚੰਦ ਸਿੰਘ ਸੱਗੂ ਵੱਲੋਂ ਸਮਾਗਮ ਆਯੋਜਿਤ ਕੀਤਾ ਜਾਵੇਗਾ।

Install Punjabi Akhbar App

Install
×