ਭਾਰਤ ਅੱਜ ਆਪਣੀ ਆਜ਼ਾਦੀ ਦੀ 69ਵੀਂ ਵਰ੍ਹੇਗੰਢ ਪੂਰੇ ਉਤਸ਼ਾਹ ਨਾਲ ਮਨਾ ਰਿਹਾ ਹੈ। ਇਸ ਖਾਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੂਜੀ ਵਾਰ ਲਾਲ ਕਿਲੇ ‘ਤੇ ਝੰਡਾ ਲਹਿਰਾਇਆ। ਇਸ ਮੌਕੇ ‘ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਅਰੁਣ ਜੇਤਲੀ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਕਾਂਗਰਸ ਮੁਖੀ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਆਪਣੀ ਪਤਨੀ ਨਾਲ ਇਥੇ ਮੌਜੂਦ ਸਨ।