ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਮੌਕੇ ਨਿਊਯਾਰਕ ਦੇ ਮੇਅਰ ਐਰਿਕ ਐਡਮਜ਼ ਅਤੇ ਨਿਊਯਾਰਕ ਦੇ ਲੌਗਆਈਲੈਂਡ ਗੁਰਦੁਆਰਾ ਸਾਹਿਬ ਸ਼ਹੀਦਾਂ ਵੱਲੋਂ ਬੀਤੇਂ ਦਿਨੀ8 ਨਵੰਬਰ ਨੂੰ ਗੁਰੂ ਨਾਨਕ ਦਿਵਸ ਵੱਲੋਂ ਮੇਅਰ ਨੇ ਦਿੱਤੀ ਮਾਨਤਾ
ਨਿਊਯਾਰਕ, 11 ਨਵੰਬਰ ( ਰਾਜ ਗੋਗਨਾ )-ਬੀਤੇਂ ਦਿਨੀ ਗੁਰੂਘਰ ਦੇ ਹੈਡ ਗਰੰਥੀ ਗਿਆਨੀ ਭੁਪਿੰਦਰ ਸਿੰਘ ਜੀ ਵੱਲੋਂ ਇਸ ਐਲਾਨ ਲਈ ਨਿਊਯਾਰਕ ਦੇ ਮੇਅਰ ਐਰਿਕ ਐਡਮਜ਼, ਅਤੇ ਸਿਟੀ ਦੇ ਅਧਿਕਾਰੀ ਦਾ ਕੀਤਾ ਗਿਆ ਵਿਸੇਸ ਧੰਨਵਾਦ, ਜਿੰਨਾਂ ਨੇਇਹ ਸਭ ਸ੍ਰੀ ਗੁਰੂ ਨਾਨਕ ਦੇਵ ਦੇ ਘਰ ਦੀ ਵਡਿਆਈ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਉਪਦੇਸ਼ਾਂ ਅਤੇ ਸਮੁੱਚੀ ਸਿੱਖ ਕੌਮ ਲਈ ਬਹੁਤ ਮਾਣ ਵਾਲੀ ਗੱਲ ਹੈ ਸਮੁੱਚੀ ਸਿੱਖ ਕੌਮ ਹੋਰ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਪਹਿਲੇ ਪਾਤਸ਼ਾਹ ,ਕਿਰਤ ਕਰੋ ,ਨਾਮ ਜਪੋ, ਵੰਡ ਛਕੋ ਅਤੇ ਸਰਬਸਾਂਝੀਵਾਲਤਾ ਦਾ ਸੁਨੇਹਾ ਦੇਣ ਵਾਲੇ ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੁਨੀਆਂ ਭਰ ਵਿੱਚ ਬਹੁਤ ਹੀ ਸ਼ਰਧਾ ਭਾਵਨਾ ਅਤੇ ਅਦਬ ਸਤਿਕਾਰ ਰਹਿਤ ਮਨਾਇਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਸਿੱਖ ਦੁਨੀਆਂ ਭਰ ਵਿੱਚ ਹਰੇਕ ਛੋਟੇ ਵੱਡੇ ਮੁਲਕ ਵਿਚ ਵਸੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਗੁਰੂ ਸਾਹਿਬ ਦੇ ਪਰੋਪਕਾਰ ਅਤੇ ਸਰਬਸਾਂਝੀਵਾਲਤਾ ਦੇ ਸੰਦੇਸ਼ ਨੂੰ ਦੁਨੀਆਂ ਭਰ ਵਿਚ ਫੈਲਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਦੁਨੀਆਂ ਭਰ ਵਿੱਚ ਸਿੱਖ ਆਗੂਆਂ ਪ੍ਰਚਾਰਕਾਂ ਅਤੇ ਹੋਰਨਾਂ ਵੱਲੋਂ ਵੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਅਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ। ਇਸੇ ਤਰ੍ਹਾਂ ਨਿਊਯਾਰਕ ਦੇ ਲੌਂਗ ਆਈਲੈਂਡ ਦੇ ਹਿੱਕਸਵਿੱਲ ਖੇਤਰ ‘ਚ ਸਥਿਤ ਗੁਰਦੁਆਰਾ ਸ਼ਹੀਦਾਂ ਇਕ, ਅਸਥਾਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਗਿਆਨੀ ਭੁਪਿੰਦਰ ਸਿੰਘ ਜੀ ਵੱਲੋਂ ਸਿੱਖੀ ਗੁਰਮਤਿ, ਗੁਰਮੁੱਖੀ ਅਤੇ ਗੁਰਬਾਣੀ ਦਾ ਪ੍ਰਚਾਰ ਪ੍ਰਸਾਰ ਅਤੇ ਗੁਰੂ ਸਾਹਿਬਾਨਾਂ ਦਾ ਸੰਦੇਸ਼ ਦੁਨੀਆਂ ਭਰ ਵਿੱਚ ਫੈਲਾਇਆ ਜਾ ਰਿਹਾ ਹੈ । ਇਸ ਦੇ ਨਾਲ ਹੀ ਗਿਆਨੀ ਭੁਪਿੰਦਰ ਸਿੰਘ ਜੀ ਵੱਲੋਂ ਸਭ ਨੂੰ ਨਾਮ ਬਾਣੀ ਨਾਲ ਜੋੜਨ ਦੇ ਉਪਰਾਲੇ ਲਗਾਤਾਰ ਸਮੇਂ ਸਮੇਂ ‘ਤੇ ਕੀਤੇ ਜਾਂਦੇ ਹਨ।
ਗੁਰੂਘਰ ਵਿੱਚ ਵੱਖ ਵੱਖ ਦਿਹਾੜਿਆਂ ‘ਤੇ ਉਚੇਚੇ ਤੌਰ ਤੇ ਧਾਰਮਿਕ ਦੀਵਾਨ ਸਜਾਏ ਜਾਂਦੇ ਹਨ, ਜਿਸ ਪੰਥ ਪ੍ਰਸਿੱਧ ਕੀਰਤਨੀ, ਢਾਡੀ ਜਥੇ, ਕਥਾ ਵਾਚਕ ਅਤੇ ਕੌਮ ਦੇ ਮਹਾਨ ਪ੍ਰਚਾਰਕ ਆਗੂ ਅਤੇ ਪਤਵੰਤੇ ਸੱਜਣ ਕੀਰਤਨ ਕਥਾ ਵਿਚਾਰਾਂ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਦੇ ਅਤੇ ਗੁਰੂ ਇਤਿਹਾਸ ਨਾਲ ਜੋੜਦੇ ਰਹਿੰਦੇ ਹਨ। ਇਹ ਬਹੁਤ ਹੀ ਵਧੀਆ ਉਪਰਾਲਾ ਹੈ ਜੋ ਕਿ ਗਿਆਨੀ ਭੁਪਿੰਦਰ ਸਿੰਘ ਜੀ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਇਆ ਜਾ ਰਿਹਾ ਹੈ। ਬੀਤੇ ਦਿਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 8 ਨਵੰਬਰ ਨੂੰ ਨਿਊਯਾਰਕ ਸਿਟੀ ਅਤੇ ਨਿਊਯਾਰਕ ਸ਼ਹਿਰ ਦੇ ਮੇਅਰ ਐਰਿਕ ਐਡਮਜ਼ ਵੱਲੋਂ ਗੁਰਦੁਆਰਾ ਸ਼ਹੀਦਾਂ ਦਾ ਅਸਥਾਨ ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਦੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਗੁਰੂ ਨਾਨਕ ਦਿਵਸ ਵਜੋਂ ਮਾਨਤਾ ਦਿਵਸ ਵਜੋਂ ਮਾਨਤਾ ਦਿੱਤੀ ਗਈ ।ਇਸ ਬਾਰੇ ਗੱਲ ਕਰਦਿਆਂ ਗਿਆਨੀ ਭੁਪਿੰਦਰ ਸਿੰਘ ਜੀ ਨੇ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਸਿਰਫ਼ ਸਿੱਖ ਕੌਮ ਦੇ ਹੀ ਨਹੀਂ ਸਗੋਂ ਹਰ ਧਰਮ ਦੇ ਲੋਕਾਂ ਦੇ ਸਤਿਕਾਰਤ ਹਨ ਅਤੇ ਸਭ ਵੱਲੋਂ ਸਤਿਕਾਰਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਅੱਗੇ ਫੈਲਾਇਆ ਜਾਂਦਾ ਹੈ ਉਨ੍ਹਾਂ ਕਿਹਾ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਵਡਿਆਈਆਂ ਦਾ ਫਲਸਫਾ ਹੀ ਹੈ ਜਿਸ ਕਾਰਨ ਸਿੱਖ ਕੌਮ ਅੱਜ ਪੂਰੀ ਦੁਨੀਆ ਭਰ ਚ ਚੜ੍ਹਦੀ ਕਲਾ ਵਿੱਚ ਹੈ ਅਤੇ ਮਾਨਵਤਾ ਦੀ ਸੇਵਾ ਲਈ ਸਦਾ ਤੱਤਪਰ ਰਹਿੰਦੀ ਹੈ ਉਨ੍ਹਾਂ ਕਿਹਾ ਕਿ ਜੋ ਸਿਟੀ ਅਤੇ ਮੇਅਰ ਐਰਿਕ ਐਡਮਜ਼ ਵੱਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਗੁਰੂ ਨਾਨਕ ਦੇਵ ਜੀ ਦਿਵਸ ਵਜੋਂ ਮਾਨਤਾ ਦੇਣ ਦਾ ਐਲਾਨ ਕੀਤਾ ਗਿਆ ਹੈ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਿਹਰ ਅਤੇ ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਵੱਲੋਂ ਉਨ੍ਹਾਂ ਦੇ ਫਲਸਫੇ ਤੇ ਚੱਲਣ ਅਤੇ ਉਨ੍ਹਾਂ ਦਾ ਸੰਦੇਸ਼ ਦੁਨੀਆਂ ਭਰ ਵਿੱਚ ਫੈਲਾਉਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਇਸ ਦਿਹਾਡ਼ੇ ਵਿਸ਼ੇਸ਼ ਢੰਗ ਨਾਲ ਮਨਾਉਣ ਅਤੇ ਸਿਟੀ ਵੱਲੋਂ ਇਸ ਸਿਟੀ ਵੱਲੋਂ ਇਸ ਦਿਹਾੜੇ ਨੂੰ ਵਿਸ਼ੇਸ਼ ਮਾਨਤਾ ਦਿਵਾਉਣ ਲੲੀ ਸੇਵਾਦਾਰਾਂ ਵੱਲੋਂ ਪਿਛਲੇ ਕੁਝ ਸਮੇਂ ਤੋਂ ਸਿਟੀ ਅਤੇ ਹੋਰ ਸੰਸਥਾਵਾਂ ਨਾਲ ਰਾਬਤਾ ਕਾਇਮ ਰੱਖਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਨਿੳੂਯਾਰਕ ਦੀ ਸਮੁੱਚੀ ਸੰਗਤ ਹੀ ਨਹੀਂ ਸਗੋਂ ਦੁਨੀਆ ਭਰ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਇਸ ਲਈ ਵਧਾਈ ਦੀ ਪਾਤਰ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ਼ਹੀਦਾਂ ਅਸਥਾਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸਮੁੱਚੇ ਪ੍ਰਬੰਧਕਾਂ ਸੇਵਾਦਾਰਾਂ ਅਤੇ ਨਿਊਯਾਰਕ ਦੀ ਸਮੁੱਚੀ ਸਾਧ ਸੰਗਤ ਦੇ ਉਪਰਾਲਿਆਂ ਦਾ ਹੀ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਗੁਰੂ ਸਹਿਬਾਨਾਂ ਦੇ ਸਰਬ ਸਾਂਝੀਵਾਲਤਾ ਅਤੇ ਹੋਰ ਦੇਸ਼ਾਂ ਨੂੰ ਦੁਨੀਆਂ ਭਰ ਵਿਚ ਅੱਗੇ ਪ੍ਰਸਾਰਨ ਲਈ ਅੱਗੇ ਆਉਣਾ ਚਾਹੀਦਾ ਹੈ।