ਸ਼੍ਰੋਮਣੀ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਅੱਜ ਸਵੇਰੇ ਲੁਧਿਆਣਾ ਵਿੱਚ ਦੇਹਾਂਤ ਹੋ ਗਿਆ। ਉਹ 64 ਸਾਲ ਦੇ ਸਨ। ਉਨ੍ਹਾਂ ਅੱਜ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਫੂਡ ਪਾਈਪ ਦਾ ਹਸਪਤਾਲ ’ਚ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਸਰੀਰ ’ਚ ਇਨਫੈਕਸ਼ਨ ਵੱਧ ਗਈ ਸੀ। ਛਿੰਦਾ ਕਈ ਦਿਨਾਂ ਤੱਕ ਦੀਪ ਹਸਪਤਾਲ ’ਚ ਵੈਂਟੀਲੇਟਰ ’ਤੇ ਰਹੇ। ਇਸ ਤੋਂ ਬਾਅਦ ਹਾਲਤ ਵਿਗੜਨ ਕਾਰਨ ਡੀਐੱਮਸੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਸੀ।