ਅਮਰੀਕਾ ‘ਚ ਸ਼ਕਤੀਸ਼ਾਲੀ ਤੂਫਾਨ ਦੇ ਖਤਰੇ ਦੇ ਮੱਦੇਨਜ਼ਰ ਹਜ਼ਾਰਾਂ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਈ ਸ਼ਹਿਰਾਂ ਵਿੱਚ ਬਿਜਲੀ ਗੁੱਲ ਹੈ, ਜਿਸ ਕਾਰਨ ਲੋਕ ਹਨੇਰੇ ਵਿੱਚ ਹਨ।
ਅਮਰੀਕਾ ‘ਚ ਵੱਡੇ ਤੂਫਾਨ ਦਾ ਖਤਰਾ ਹੈ। ਇਸ ਕਾਰਨ ਹਜ਼ਾਰਾਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਰਾਜਧਾਨੀ ਵਾਸ਼ਿੰਗਟਨ ਦੇ ਲਗਭਗ ਸਾਰੇ ਸਰਕਾਰੀ ਦਫ਼ਤਰ ਬੰਦ ਕਰ ਦਿੱਤੇ ਗਏ। ਦਰਅਸਲ ਅਮਰੀਕਾ ‘ਚ ਤੂਫਾਨ ਤੇ ਤੇਜ਼ ਬਾਰਿਸ਼ ਆਉਣ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ‘ਚ ਹਰ ਤਰ੍ਹਾਂ ਦੀ ਸਾਵਧਾਨੀ ਵਰਤੀ ਜਾ ਰਹੀ ਹੈ।
ਖਤਰੇ ਨੂੰ ਵੇਖਦੇ ਹੋਏ ਵਾਸ਼ਿੰਗਟਨ ‘ਚ ਸਕੂਲ ਬੰਦ ਕਰ ਦਿੱਤੇ ਗਏ ਹਨ, ਇਸ ਦੇ ਨਾਲ ਹੀ ਸਥਾਨਕ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੇ ਹੁਕਮ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਅਮਰੀਕਾ ਸਥਿਤ ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਨੇ ਚਿਤਾਵਨੀ ਜਾਰੀ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਕੁਝ ਘੰਟੇ ਘਾਤਕ ਸਾਬਤ ਹੋ ਸਕਦੇ ਹਨ। ਅਮਰੀਕਾ ਦੇ ਕੁਝ ਹਿੱਸਿਆਂ ‘ਚ ਤੇਜ਼ ਤੂਫਾਨ ਦੇ ਨਾਲ ਤੇਜ਼ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।