ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਜੀ 20 ਦੇਸ਼ਾਂ ਦੇ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ 7 ਤੋਂ 10 ਸਤੰਬਰ ਤੱਕ ਭਾਰਤ ਦਾ ਦੌਰਾ ਕਰਨਗੇ। ਸਮਾਚਾਰ ਏਜੰਸੀ ਰਾਇਟਰਸ ਦੀ ਰਿਪੋਰਟ ਮੁਤਾਬਕ ਵ੍ਹਾਈਟ ਹਾਊਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਨ ਨੇ ਮੰਗਲਵਾਰ (22 ਅਗਸਤ) ਨੂੰ ਇਕ ਬ੍ਰੀਫਿੰਗ ਵਿਚ ਇਹ ਜਾਣਕਾਰੀ ਦਿੱਤੀ।
ਅਧਿਕਾਰੀ ਨੇ ਕਿਹਾ ਕਿ ਬਾਈਡਨ ਦੇ ਦੌਰੇ ਦੌਰਾਨ ਬਹੁ-ਪੱਖੀ ਵਿਕਾਸ ਬੈਂਕਾਂ ਦੀ ਸਮਰੱਥਾ ਵਧਾਉਣ ‘ਤੇ ਚਰਚਾ ਕੀਤੀ ਜਾਵੇਗੀ, ਜਿਸ ਵਿਚ ਵਿਸ਼ਵ ਚੁਣੌਤੀਆਂ ਨਾਲ ਨਜਿੱਠਣ ਅਤੇ ਗਰੀਬੀ ਨਾਲ ਬਿਹਤਰ ਢੰਗ ਨਾਲ ਲੜਨ ਸ਼ਾਮਲ ਹਨ।