ਖਾਲਿਸਤਾਨ ਪੱਖੀ ਨੇਤਾ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਕੈਨੇਡਾ ਅਤੇ ਭਾਰਤ ਦੇ ਵਿਚਕਾਰ ਕੂਟਨੀਤਕ ਸਬੰਧਾਂ ’ਚ ਕੁੜੱਤਣ ਆਉਣ ਤੋਂ ਕੁਝ ਘੰਟਿਆਂ ਬਾਅਦ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਇਸ ਮਾਮਲੇ ’ਚ ਭਾਰਤ ਨੂੰ ‘ਭੜਕਾਉਣ’ ਜਾਂ ਤਣਾਅ ਨੂੰ ‘ਵਧਾਉਣ’ ਦੀ ਕੋਸ਼ਿਸ਼ ਨਹੀਂ ਕਰ ਰਹੇ’ ਪਰ ਇਸ ਮੁੱਦੇ ਨਾਲ ‘ਬਹੁਤ ਗੰਭੀਰਤਾ’ ਨਾਲ ਨਜਿੱਠਣ ਲਈ ਨਵੀਂ ਦਿੱਲੀ ’ਤੇ ਦਬਾਅ ਪਾ ਰਹੇ ਹਨ। ਟਰੂਡੋ ਨੇ ਪੱਤਰਕਾਰਾਂ ਨੂੰ ਕਿਹਾ, “ਭਾਰਤ ਸਰਕਾਰ ਨੂੰ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਅਸੀਂ ਅਜਿਹਾ ਕਰ ਰਹੇ ਹਾਂ, ਅਸੀਂ ਭੜਕਾਉਣ ਜਾਂ ਵਧਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ ਹਾਂ।’’