ਨਿਊਜ਼ੀਲੈਂਡ ਵਿਚ ‘ਡੇਅ ਲਾਈਟ ਸੇਵਿੰਗ’ ਤਹਿਤ ਘੜੀਆਂ ਦਾ ਸਮਾਂ ਬੀਤੇ ਦਿਨ 24 ਸਤੰਬਰ ਦਿਨ ਐਤਵਾਰ ਤੋਂ ਇਕ ਘੰਟਾ ਅੱਗੇ ਕਰ ਦਿੱਤਾ ਗਿਆ। ਇਹ ਸਮਾਂ ਇਸੇ ਤਰ੍ਹਾਂ 07 ਅਪ੍ਰੈਲ, 2024 ਤੱਕ ਜਾਰੀ ਰਹੇਗਾ ਅਤੇ ਫਿਰ ਘੜੀਆਂ ਇਕ ਘੰਟਾ ਪਿੱਛੇ ਕਰ ਦਿੱਤੀਆਂ ਜਾਣਗੀਆਂ ਤੇ ਡੇਅ ਲਾਈਟ ਸੇਵਿੰਗ ਖ਼ਤਮ ਹੋਵੇਗੀ।
ਆਮ ਤੌਰ ’ਤੇ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਕ ਦਿਨ ਪਹਿਲਾਂ ਯਾਨੀ ਕਿ ਸ਼ਨੀਵਾਰ (23 ਸਤੰਬਰ) ਨੂੰ ਸੌਣ ਤੋਂ ਪਹਿਲਾਂ ਆਪਣੀਆਂ ਘੜੀਆਂ ਇਕ ਘੰਟਾ ਅੱਗੇ ਕਰ ਲੈਣ ਤਾਂ ਕਿ ਉਨ੍ਹਾਂ ਨੂੰ ਸਵੇਰੇ ਉਠਣ ਸਾਰ ਬਦਲਿਆ ਹੋਇਆ ਸਮਾਂ ਮਿਲ ਸਕੇ। ਸਮਾਰਟ ਫੋਨਾਂ ‘ਤੇ ਇਹ ਸਮਾਂ ਅਕਸਰ ਆਪਣੇ ਆਪ ਬਦਲ ਜਾਂਦਾ ਹੈ। 25 ਸਤੰਬਰ ਨੂੰ ਸੂਰਜ ਸਵੇਰੇ 6:10 ਵਜੇ ਦੀ ਥਾਂ 7:08 ‘ਤੇ ਚੜ੍ਹਿਆ ਅਤੇ ਸ਼ਾਮ 7:18 ਮਿੰਟ ‘ਤੇ ਛਿਪੇਗਾ।