ਲੀਬੀਆ ਦੇ ਤੱਟ ‘ਤੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਪ੍ਰਵਾਸੀਆਂ ਨਾਲ ਭਰੀ ਇਕ ਕਿਸ਼ਤੀ ਡੁੱਬ ਗਈ। ਇਸ ਕਿਸ਼ਤੀ ਵਿਚ ਔਰਤਾਂ ਅਤੇ ਬੱਚਿਆਂ ਸਮੇਤ 80 ਤੋਂ ਵੱਧ ਲੋਕ ਸਵਾਰ ਸਨ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਕਿਸ਼ਤੀ ਦੇ ਡੁੱਬਣ ਕਾਰਨ 60 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਕਿਸ਼ਤੀ ‘ਚ 80 ਤੋਂ ਜ਼ਿਆਦਾ ਲੋਕ ਸਵਾਰ ਸਨ।
ਸੂਤਰਾਂ ਅਨੁਸਾਰ ਲੀਬੀਆ ਵਿਚ ਫੌਜੀ ਸਮੂਹਾਂ ਵੱਲੋਂ ਮਨੁੱਖੀ ਤਸਕਰੀ ਦਾ ਜਾਲ ਵਿਛਾਇਆ ਹੋਇਆ ਹੈ। ਇਸ ਨੈੱਟਵਰਕ ਤਹਿਤ ਪ੍ਰਵਾਸੀਆਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਭੇਜਿਆ ਜਾਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਈ ਕਿਸ਼ਤੀ ਪ੍ਰਵਾਸੀਆਂ ਨੂੰ ਲੈ ਕੇ ਲੀਬੀਆ ਦੇ ਰਸਤੇ ਯੂਰਪ ਜਾ ਰਿਹਾ ਸੀ।