ਲੰਡਨ ਵਿਚ ਬੀਤੇ ਦਿਨੀਂ ਲਾਪਤਾ ਹੋਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਉਸ ਦੀ ਲਾਸ਼ ਝੀਲ ਦੇ ਕੋਲੋਂ ਮਿਲੀ ਹੈ। ਨੌਜਵਾਨ ਗੁਰਸ਼ਮਨ ਸਿੰਘ ਭਾਟੀਆ ਪਿਛਲੇ ਸਾਲ ਹੀ ਪੂਰਬੀ ਲੰਡਨ ਵਿਚ ਪੜ੍ਹਾਈ ਕਰਨ ਗਿਆ ਸੀ। ਉਸ ਨੂੰ ਆਖ਼ਰੀ ਵਾਰ ਪੂਰਬੀ ਲੰਡਨ ਦੇ ਕੈਨਰੀ ਵਾਰਫ਼ ਵਿਖੇ ਦੇਖਿਆ ਗਿਆ ਸੀ।
ਪਰਿਵਾਰਕ ਮੈਂਬਰਾਂ ਮੁਤਾਬਕ ਗੁਰਸ਼ਮਨ 15 ਦਸੰਬਰ (ਜਨਮ ਦਿਨ ਵਾਲੇ ਦਿਨ) ਤੋਂ ਲਾਪਤਾ ਸੀ। ਗੁਰਸ਼ਮਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਉਸ ਦਾ ਪਰਿਵਾਰ ਲੰਡਨ ਲਈ ਰਵਾਨਾ ਹੋ ਗਿਆ ਹੈ। ਇਸ ਤੋਂ ਇਲਾਵਾ ਮ੍ਰਿਤਕ ਦੇ ਰਿਸ਼ਤੇਦਾਰਾਂ ਵਿਚ ਸੋਗ ਦੀ ਲਹਿਰ ਹੈ। ਉਹ ਲੰਡਨ ਵਿਚ ਲੌਫਬਰੋ ਯੂਨੀਵਰਸਿਟੀ ’ਚ ਪੋਸਟ ਗ੍ਰੈਜੂਏਸ਼ਨ ਕਰ ਰਿਹਾ ਸੀ। ਉਸ ਦੇ ਲਾਪਤਾ ਹੋਣ ਦੀ ਖ਼ਬਰ ਤੋਂ ਬਾਅਦ ਪੂਰਾ ਪਰਿਵਾਰ ਪਰੇਸ਼ਾਨ ਸੀ।
ਬੀਤੇ ਦਿਨੀਂ ਜੀਐਸ ਭਾਟੀਆ ਬਾਰੇ ਜਾਣਕਾਰੀ ਸੋਸ਼ਲ ਮੀਡੀਆ ਉੁਪਰ ਸਾਂਝੀ ਕਰਦਿਆਂ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਵੀ ਵਿਦੇਸ਼ ਮੰਤਰਾਲੇ ਤੋਂ ਮਦਦ ਦੀ ਮੰਗ ਕੀਤੀ ਸੀ।